Punjab Buses Strike : ਬੱਸਾਂ ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, PRTC ਤੇ Punbus ਠੇਕਾ ਮੁਲਾਜ਼ਮਾਂ ਵੱਲੋਂ 3 ਦਿਨ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ

Buses Strike : ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ (PRTC) ਕੰਟਰੈਕਟ ਵਰਕਰਜ਼ ਯੂਨੀਅਨ 25/11 ਵੱਲੋਂ ਪੰਜਾਬ ਸਰਕਾਰ ਖਿਲਾਫ਼ ਸੰਘਰਸ਼ ਦਾ ਐਲਾਨ ਕਰਦਿਆਂ 20 ਮਈ ਤੋਂ 3 ਦਿਨ ਲਈ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਆਗੂਆਂ ਨੇ ਕਿਹਾ ਕਿ 21 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ (CM Mann) ਦੀ ਰਿਹਾਇਸ਼ 'ਤੇ ਧਰਨਾ ਲਾਇਆ ਜਾਵੇਗਾ।

By  KRISHAN KUMAR SHARMA May 3rd 2025 07:36 PM -- Updated: May 3rd 2025 07:39 PM

Bus Strike in Punjab : ਪੰਜਾਬ ਵਿੱਚ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ। ਪੰਜਾਬ ਰੋਡਵੇਜ (Punjab Roadways) ਪਨਬੱਸ/ਪੀ.ਆਰ.ਟੀ.ਸੀ (PRTC) ਕੰਟਰੈਕਟ ਵਰਕਰਜ਼ ਯੂਨੀਅਨ 25/11 ਵੱਲੋਂ ਪੰਜਾਬ ਸਰਕਾਰ (Punjab Government) ਖਿਲਾਫ਼ ਸੰਘਰਸ਼ ਦਾ ਐਲਾਨ ਕਰਦਿਆਂ 20 ਮਈ ਤੋਂ 3 ਦਿਨ ਲਈ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਆਗੂਆਂ ਨੇ ਕਿਹਾ ਕਿ 21 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ (CM Mann) ਦੀ ਰਿਹਾਇਸ਼ 'ਤੇ ਧਰਨਾ ਲਾਇਆ ਜਾਵੇਗਾ।

ਜਾਣਕਾਰੀ ਅਨੁਸਾਰ ਅੱਜ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਈਸੜੂ ਭਵਨ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਮੂਹ ਡਿਪੂਆਂ ਦੇ ਆਗੂ ਸਾਹਿਬਾਨ ਹਾਜਿਰ ਹੋਏ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋ ਦੀ ਪੰਜਾਬ ਵਿੱਚ ਆਮ ਆਦਮੀ  ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ, ਉਦੋਂ ਤੋਂ ਟਰਾਂਸਪੋਰਟ ਵਿਭਾਗ ਦੇ ਹਾਲਾਤ ਦਿਨ ਪ੍ਰਤੀ ਦਿਨ ਮਾੜੇ ਹੁੰਦੇ ਜਾ ਰਹੇ ਹਨ  ਹੁਣ ਤੱਕ ਫ੍ਰੀ ਸਫ਼ਰ ਦਾ ਪੈਸਾ ਲਗਭਗ 800 ਕਰੋੜ ਰੁਪਏ ਪਨਬਸ ਅਤੇ ਪੀ ਆਰ ਟੀ ਸੀ ਦੇ ਸਰਕਾਰ ਵੱਲ ਪੈਡਿੰਗ ਹੈ।

ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਜੁਲਾਈ 2024 ਨੂੰ ਜੰਥੇਬੰਦੀ ਨਾਲ ਜਲੰਧਰ ਵਿੱਚ ਮੀਟਿੰਗ ਕਰਕੇ  ਇੱਕ ਮਹੀਨੇ ਦੇ ਵਿੱਚ ਸਾਰੀਆਂ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਟਰਾਂਸਪੋਰਟ ਦੀ ਵੱਖਰੀ ਪਾਲਸੀ ਦੇ ਤਹਿਤ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਸਨ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਮੁਤਾਬਿਕ ਜੰਥੇਬੰਦੀ ਦੇ ਆਗੂ ਸਮੇਤ ਸਰਕਾਰ ਵੱਲੋਂ ਕਮੇਟੀ ਗਠਿਤ ਕੀਤੀ ਗਈ ਸੀ ਲਗਭਗ 10 ਮਹੀਨੇ ਬੀਤਣ ਦੇ ਬਾਵਜੂਦ ਵੀ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ।

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਾਰ ਮੀਟਿੰਗ ਵਿੱਚ ਇਸ ਤਰ੍ਹਾਂ ਹੀ ਹੁੰਦਾ ਹੈ, ਜਿਸ ਦੇ ਕਾਰਣ ਮੁਲਾਜ਼ਮਾਂ ਦੇ ਵਿੱਚ ਰੋਸ ਹੋਰ ਵੱਧ ਜਾਦਾ ਹੈ ਜਿਸ ਕਾਰਨ ਜੰਥੇਬੰਦੀ ਵੱਲੋਂ ਮਜਬੂਰੀ ਵਿੱਚ ਵਾਰ-ਵਾਰ ਸੰਘਰਸ਼ ਉਲੀਕੇ ਜਾਂਦੇ ਹਨ। ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਹੀਂ ਕੀਤਾ ਤਾਂ ਜਥੇਬੰਦੀ ਨੂੰ ਸੰਘਰਸ਼ ਕਰਕੇ ਠੋਸ ਹੱਲ ਕੱਢਣਾ ਪਵੇਗਾ।

Related Post