PRTC Bus Strike News : ਸਰਕਾਰੀ ਬੱਸਾਂ ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ ! PRTC ਠੇਕਾ ਮੁਲਾਜ਼ਮਾਂ ਵੱਲੋਂ 9 ਮਾਰਚ ਤੋਂ ਸੰਘਰਸ਼ ਦਾ ਐਲਾਨ

PRTC Bus Strike News : ਆਗੂਆਂ ਨੇ ਕਿਹਾ ਕਿ ਹੁਣ ਤੱਕ ਹੋਏ ਅੱਤਿਆਚਾਰ ਨੂੰ ਦੱਸਣ ਲਈ ਮੀਡੀਆ ਦੀ ਹਾਜ਼ਰੀ ਵਿੱਚ 04 ਮਾਰਚ 2026 ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕੰਨਫਰੈਸ ਕੀਤੀ ਜਾਵੇਗੀ ਅਤੇ 6 ਮਾਰਚ ਨੂੰ ਸਮੂੰਹ ਡਿਪੂਆਂ ਦੇ ਗੇਟ 'ਤੇ ਰੈਲੀਆ ਕਰਨਗੇ।

By  KRISHAN KUMAR SHARMA March 2nd 2026 08:15 PM -- Updated: March 2nd 2026 08:17 PM

PRTC Bus Strike News : ਪੰਜਾਬ ਰੋਡਵੇਜ਼ ਪਨਬਸ /ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਨੇ ਅੱਜ ਲੁਧਿਆਣਾ ਈਸੜੂ ਭਵਨ ਵਿਖੇ ਮੀਟਿੰਗ ਕਰਕੇ ਨਵੇਂ ਸੰਘਰਸ਼ ਦੀ ਰੂਪ ਰੇਖਾ ਉਲੀਕੀ ਹੈ। ਮੀਟਿੰਗ ਵਿੱਚ ਸ਼ਾਮਿਲ ਪੰਜਾਬ ਦੇ ਸੂਬਾ ਚੈਅਰਮੈਨ ਬਲਵਿੰਦਰ ਸਿੰਘ ਰਾਠ, ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਮੰਗਾਂ ਦਾ ਹੱਲ ਕਰਨ ਦੀ ਬਜਾਏ ਅਵਾਜ਼ ਨੂੰ ਦਬਾਉਣਾ ਦੀ ਕੋਸ਼ਿਸ਼ ਕਰ ਰਹੀ ਹੈ ਮੁੱਖ ਮੰਤਰੀ ਪੰਜਾਬ ਵੱਲੋਂ 1 ਜੁਲਾਈ 2024 ਨੂੰ ਮੀਟਿੰਗ ਕਰਕੇ ਪੱਕੇ ਕਰਨ, ਠੇਕੇਦਾਰ ਵਿਚੋਲੀਏ ਬਾਹਰ ਕੱਢਣ ਸਮੇਤ 7 ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਹੁਣ ਮੁੱਖ ਮੰਤਰੀ ਪੰਜਾਬ ਦੇ ਉਹਨਾਂ ਫੈਸਲਿਆਂ ਅਤੇ ਪੱਤਰਾਂ ਨੂੰ ਝੂਠ ਅਤੇ ਸਮਾਂ-ਟਪਾਊ ਚੋਣਾਵੀ ਜੁਮਲੇ ਦੱਸਿਆ ਜਾ ਰਿਹਾ ਹੈ। ਉਹਨਾਂ ਮੰਗਾਂ ਦਾ ਹੱਲ ਨਾ ਹੁੰਦੇ ਵੇਖਦੇ ਜੱਥੇਬੰਦੀ ਵੱਲੋਂ ਸੰਘਰਸ਼ ਕੀਤਾ ਗਿਆ ਮੈਨਿਜਮੈਟ ਵਲੋਂ ਵਿਭਾਗ ਨੂੰ ਖੋਰਾ ਲਗਾਉਂਦਿਆਂ ਕਿਲੋਮੀਟਰ ਸਕੀਮਾਂ ਬੱਸਾਂ, ਜੋ ਵਿਭਾਗ ਦੀ ਲੁੱਟ ਕਰ ਰਹੀਆਂ ਸਨ ਪਾਉਣ ਦੀ ਕੋਸ਼ਿਸ਼ ਕੀਤੀ ਗਈ।

ਸੂਬਾ ਸੀ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੂਬਾ ਜੁਆਇਟ ਸਕੱਤਰ ਜਗਤਾਰ ਸਿੰਘ, ਜਲੋਰ ਸਿੰਘ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਦੇ ਟਰਾਂਸਪੋਰਟ ਮੁਲਾਜ਼ਮਾਂ ਨੂੰ ਨਜਾਇਜ਼ ਧਰਾਵਾਂ ਤਹਿਤ ਪਰਚੇ ਦਰਜ ਕਰਕੇ ਜੇਲਾਂ ਵਿੱਚ ਬੰਦ ਕਰਕੇ ਵਰਕਰਾਂ ਦੀ ਅਵਾਜ਼ ਨੂੰ ਦਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਜ ਲਗਭਗ  3 ਮਹੀਨੇ ਬੀਤ ਚੁੱਕੇ ਹਨ ਅਜੇ ਵੀ 10 ਕਰਮਚਾਰੀ ਸੰਗਰੂਰ ਜੇਲ੍ਹ ਵਿੱਚ ਬੰਦ ਹਨ। ਇਸ ਦੇ ਵਿਰੋਧ ਵਿੱਚ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਸਰਕਾਰ ਦੀਆਂ ਸਿਆਸੀ ਰੈਲੀਆਂ ਵਿੱਚ ਸੰਪੂਰਨ ਤੌਰ 'ਤੇ ਬਾਈਕਾਟ ਕੀਤਾ ਜਾਵੇਗਾ।

ਆਗੂਆਂ ਨੇ ਕਿਹਾ ਕਿ ਹੁਣ ਤੱਕ ਹੋਏ ਅੱਤਿਆਚਾਰ ਨੂੰ ਦੱਸਣ ਲਈ ਮੀਡੀਆ ਦੀ ਹਾਜ਼ਰੀ ਵਿੱਚ 04 ਮਾਰਚ 2026 ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕੰਨਫਰੈਸ ਕੀਤੀ ਜਾਵੇਗੀ ਅਤੇ 6 ਮਾਰਚ ਨੂੰ ਸਮੂੰਹ ਡਿਪੂਆਂ ਦੇ ਗੇਟ 'ਤੇ ਰੈਲੀਆ ਕਰਨਗੇ ਅਤੇ ਵਿਧਾਨ ਸਭਾ ਇਜ਼ਲਾਸ ਨੂੰ ਮੁੱਖ ਰੱਖਦਿਆਂ ਕੀਤੇ ਵਾਅਦੇ ਯਾਦ ਦੁਆਉਣ ਲਈ ਪੰਜਾਬ ਦੇ ਸਮੂੰਹ MLA ਨੂੰ ਮੰਗ ਪੱਤਰ ਦਿੱਤੇ ਜਾਣਗੇ। ਜਦਕਿ 09 ਮਾਰਚ ਤੋਂ ਚੰਡੀਗੜ੍ਹ ਅਤੇ ਸੰਗਰੂਰ ਵਿਖੇ ਵਿਧਾਨ ਸਭਾ ਬਜ਼ਟ ਸ਼ੈਸ਼ਨ ਨੂੰ ਮੁੱਖ ਰੱਖਦੇ ਹੋਏ ਗੂੰਗੀ-ਬੋਲੀ ਸਰਕਾਰ ਨੂੰ ਸੁਣਾਉਣ ਲਈ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਕੋਈ ਵੀ ਵਧੀਕੀ ਕੀਤੀ ਗਈ ਤਾਂ ਤੁਰੰਤ ਤੌਰ ਤੇ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਅਤੇ ਜੇਲ੍ਹ ਵਿੱਚ ਬੰਦ ਸਾਥੀਆਂ ਨੂੰ ਰਿਹਾਈ ਨਾ ਦਿੱਤੀ ਗਈ ਤਾਂ ਮਜਬੂਰਨ ਵੱਡੇ ਸੰਘਰਸ਼ ਕੀਤੇ ਜਾਣਗੇ। ਇਸ ਮੋਕੇ ਮੀਟਿੰਗ ਵਿੱਚ ਸੂਬਾ ਕੈਸ਼ੀਅਰ ਬਲਜੀਤ ਸਿੰਘ, ਸੀ ਮੀਤ ਪ੍ਰਧਾਨ ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ ਪੰਨੂ, ਰਣਜੀਤ ਸਿੰਘ, ਭਗਤ ਸਿੰਘ, ਉਡੀਕ ਚੰਦ,ਦਲਵਿੰਦਰ ਸਿੰਘ, ਜਤਿੰਦਰ ਸਿੰਘ ਦੀਦਾਰਗੜ੍ਹ, ਜਗਦੀਸ਼ਵਰ ਚੰਦਰ, ਹਰਜਿੰਦਰ ਸਿੰਘ, ਨਿਰਪਾਲ ਸਿੰਘ, ਸਰਬਜੀਤ ਸਿੰਘ ਭੁੱਲਰ, ਰੋਹੀ ਰਾਮ ਸਮੇਤ ਵੱਖ ਡਿਪੂ ਕਮੇਟੀਆਂ ਦੇ ਆਗੂ ਹਾਜ਼ਰ ਹੋਏ

Related Post