Punjab Bus Strike News : ਬਸਾਂ ਚ ਸਫਰ ਕਰਨ ਵਾਲਿਆਂ ਨੂੰ ਵੱਡੀ ਰਾਹਤ ! PRTC ਕੱਚੇ ਕਾਮਿਆਂ ਦੀ ਸਰਕਾਰ ਨਾਲ ਬਣੀ ਸਹਿਮਤੀ, ਹੜਤਾਲ ਖਤਮ

Punjab Bus Strike News : ਯੂਨੀਅਨ ਵੱਲੋਂ ਹੜਤਾਲ ਖ਼ਤਮ ਕਰਨ ਦਾ ਐਲਾਨ ਪੰਜਾਬ ਸਰਕਾਰ ਨਾਲ ਗੱਲਬਾਤ ਉਪਰੰਤ ਕੀਤਾ ਗਿਆ ਹੈ। ਇਸਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਹੜਤਾਲ ਦੇ ਮੱਦੇਨਜ਼ਰ ਯੂਨੀਅਨ ਨੂੰ ਮੰਗਾਂ 'ਤੇ ਗੱਲਬਾਤ ਦਾ ਸੱਦਾ ਦਿੱਤਾ ਗਿਆ ਸੀ।

By  KRISHAN KUMAR SHARMA July 9th 2025 06:04 PM -- Updated: July 9th 2025 07:54 PM
Punjab Bus Strike News : ਬਸਾਂ ਚ ਸਫਰ ਕਰਨ ਵਾਲਿਆਂ ਨੂੰ ਵੱਡੀ ਰਾਹਤ ! PRTC ਕੱਚੇ ਕਾਮਿਆਂ ਦੀ ਸਰਕਾਰ ਨਾਲ ਬਣੀ ਸਹਿਮਤੀ, ਹੜਤਾਲ ਖਤਮ

Punjab Bus Strike News : ਪੰਜਾਬ 'ਚ ਸਰਕਾਰੀ ਬਸਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਪੀਆਰਟੀਸੀ-ਪਨਬਸ ਕੰਟਰੈਕਟ ਮੁਲਾਜ਼ਮ ਯੂਨੀਅਨ ਵੱਲੋਂ ਸ਼ੁਰੂ ਕੀਤੀ ਗਈ ਹੜਤਾਲ ਨੂੰ ਖਤਮ ਕਰ ਦਿੱਤਾ ਹੈ। ਯੂਨੀਅਨ ਵੱਲੋਂ ਹੜਤਾਲ ਖ਼ਤਮ ਕਰਨ ਦਾ ਐਲਾਨ ਪੰਜਾਬ ਸਰਕਾਰ ਨਾਲ ਗੱਲਬਾਤ ਉਪਰੰਤ ਕੀਤਾ ਗਿਆ ਹੈ। ਇਸਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਹੜਤਾਲ ਦੇ ਮੱਦੇਨਜ਼ਰ ਯੂਨੀਅਨ ਨੂੰ ਮੰਗਾਂ 'ਤੇ ਗੱਲਬਾਤ ਦਾ ਸੱਦਾ ਦਿੱਤਾ ਗਿਆ ਸੀ।

ਜਾਣਕਾਰੀ ਅਨੁਸਾਰ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ, ਜਿਸ ਵਿੱਚ ਆਗੂਆਂ ਨੂੰ ਮੰਗਾਂ ਸਬੰਧੀ ਭਰੋਸਾ ਮਿਲਿਆ ਹੈ। ਮੀਟਿੰਗ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਯੂਨੀਅਨ ਨਾਲ ਮੀਟਿੰਗ ਹੋਈ ਹੈ, ਜਿਸ ਦੌਰਾਨ ਜ਼ਿਆਦਾਤਰ ਮੰਗਾਂ ਨੂੰ ਲੈ ਕੇ ਚਰਚਾ ਹੋਈ। ਉਨ੍ਹਾਂ ਕਿਹਾ ਕਿ ਯੂਨੀਅਨ ਦੀਆਂ ਮੰਗਾਂ ਸਬੰਧੀ ਟਰਾਂਸਪੋਰਟ ਵਿਭਾਗ ਨਾਲ ਵੀ ਗੱਲਬਾਤ ਹੋਈ ਹੈ ਅਤੇ ਹੁਣ 20 ਦਿਨਾਂ ਦੇ ਅੰਦਰ-ਅੰਦਰ ਜਿਹੜੀਆਂ ਮੰਗਾਂ ਹਨ, ਉਨ੍ਹਾਂ ਸਾਰੀਆਂ 'ਤੇ ਵਿਚਾਰ ਕਰਕੇ ਕੰਪਲੀਟ ਰਿਪੋਰਟ ਆਵੇਗੀ। ਇਸ ਪਿੱਛੋਂ ਰਿਪੋਰਟ ਦੇ ਆਧਾਰ 'ਤੇ ਫੈਸਲਾ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਹੁਣ ਯੂਨੀਅਨ ਨਾਲ ਅਗਲੀ ਮੀਟਿੰਗ 15 ਦਿਨਾਂ ਦੇ ਅੰਦਰ ਹੋਵੇਗੀ। ਪਰ ਹੁਣ ਸਾਰੇ ਕਰਮਚਾਰੀ ਅੱਜ ਹੀ ਕੰਮ 'ਤੇ ਪਰਤਣਗੇ। 

ਯੂਨੀਅਨ ਦਾ ਕੀ ਹੈ ਕਹਿਣਾ ?

ਉਧਰ, ਯੂਨੀਅਨ ਆਗੂ ਰੇਸ਼ਮ ਸਿੰਘ ਗਿੱਲ ਨੇ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨਾਲ ਗੱਲਬਾਤ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਹੋਰ ਮੰਗਾਂ ਨੂੰ 15 ਦਿਨਾਂ 'ਚ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਸਰਕਾਰ ਨਾਲ ਸਹਿਮਤੀ ਉਪਰੰਤ ਕੱਲ 10 ਅਤੇ 11 ਤਰੀਕ ਦੀ ਹੜਤਾਲ ਖਤਮ ਕਰ ਦਿੱਤੀ ਗਈ ਹੈ ਅਤੇ ਕੱਲ ਤੋਂ ਬੱਸਾਂ ਚੱਲਣਗੀਆਂ।

ਕੀ ਹਨ ਪੀਆਰਟੀਸੀ ਕੱਚੇ ਮੁਲਾਜ਼ਮ ਯੂਨੀਅਨ ਦੀਆਂ ਮੰਗਾਂ ?

ਜ਼ਿਕਰਯੋਗ ਹੈ ਕਿ ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ, ਘੱਟ ਤਨਖਾਹ 'ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨ ਸਬੰਧੀ, ਮੁਲਾਜ਼ਮਾਂ ਤੇ ਮਾਰੂ ਕੰਡੀਸ਼ਨਾਂ ਨੂੰ ਖਤਮ ਕਰਕੇ ਸਰਵਿਸ ਰੂਲ ਲਾਗੂ ਕਰਨ, ਠੇਕੇਦਾਰ ਬਾਹਰ ਕੱਢਣ, ਟਰਾਂਸਪੋਰਟ ਮਾਫੀਆ ਖਤਮ ਕਰਨ, ਕਿਲੋਮੀਟਰ ਬੱਸਾਂ ਬੰਦ ਕਰਨ, ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ ਆਦਿ ਸ਼ਾਮਲ ਹਨ।

Related Post