Punjab Government Bus Strike Update : ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਰਾਹਤ ਭਰੀ ਖ਼ਬਰ

ਮਿਲੀ ਜਾਣਕਾਰੀ ਮੁਤਾਬਿਕ ਪੀਆਰਟੀਸੀ ਯੂਨੀਅਨ ਦੇ ਆਗੂਆਂ ਦੀ ਪ੍ਰਬੰਧਕਾਂ ਨਾਲ ਬੈਠਕ ਹੋਈ ਜਿਸ ਤੋਂ ਬਾਅਦ ਹੜਤਾਲ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ।

By  Aarti July 16th 2026 04:18 PM -- Updated: July 16th 2026 04:37 PM

Punjab Government Bus Strike Update : ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੀਆਰਟੀਸੀ ਯੂਨੀਅਨ ਵੱਲੋਂ ਹੜਤਾਲ ਦਾ ਫੈਸਲਾ ਮੁਲਤਵੀ ਕਰ ਦਿੱਤਾ ਗਿਆ ਹੈ। ਜਿਸ ਨਾਲ ਆਮ ਲੋਕਾਂ ਨੂੰ ਸਫਰ ਕਰਦੇ ਸਮੇਂ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। 


ਮਿਲੀ ਜਾਣਕਾਰੀ ਮੁਤਾਬਿਕ ਪੀਆਰਟੀਸੀ ਯੂਨੀਅਨ ਦੇ ਆਗੂਆਂ ਦੀ ਪ੍ਰਬੰਧਕਾਂ ਨਾਲ ਬੈਠਕ ਹੋਈ ਜਿਸ ਤੋਂ ਬਾਅਦ ਹੜਤਾਲ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਮੀਟਿੰਗ ਮਗਰੋਂ ਆਗੂਆਂ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ’ਚ ਕਿਹਾ ਗਿਆ ਹੈ ਕਿ ਕੰਡਕਟਰ ਗੁਰਵਿੰਦਰ ਸਿੰਘ ਦੇ ਮਾਮਲੇ ਦੀ ਦੁਬਾਰਾ ਤੋਂ ਜਾਂਚ ਕੀਤੀ ਜਾਵੇਗੀ ਇਸ ਦੇ ਲਈ ਨਵੀਂ ਕਮੇਟੀ ਨੂੰ ਗਠਿਤ ਕੀਤਾ ਜਾਵੇਗਾ। ਇਨ੍ਹਾਂ ਹੀ ਨਹੀਂ ਨਵੀ ਕਮੇਟੀ ’ਚ ਯੂਨੀਅਨ ਦਾ ਨੁਮਾਇੰਦਾ ਵੀ ਸ਼ਾਮਲ ਕੀਤਾ ਜਾਵੇਗਾ। ਜਿਸ ਤੋਂ ਬਾਅਦ ਹੜਤਾਲ ਦਾ ਫੈਸਲਾ ਟਾਲ ਦਿੱਤਾ ਗਿਆ ਹੈ ਅਤੇ ਹੁਣ ਨਿਰਵਿਘਨ ਸੇਵਾਵਾਂ ਜਾਰੀ ਰਹਿਣਗੀਆਂ।  

ਕੀ ਸੀ ਹੜਤਾਲ ਦਾ ਮੁੱਖ ਕਾਰਨ 

ਹੜਤਾਲ ਦਾ ਮੁੱਖ ਕਾਰਨ ਦੱਸਦੇ ਹੋਏ, ਬਰਨਾਲਾ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਸੀ ਕਿ ਚੰਡੀਗੜ੍ਹ ਡਿਪੂ ਦੇ ਇੱਕ ਕੰਡਕਟਰ ਗੁਰਵਿੰਦਰ ਸਿੰਘ 'ਤੇ ਸਟੇਸ਼ਨ ਸਲਿੱਪਾਂ ਨਾਲ ਛੇੜਛਾੜ ਕਰਨ ਅਤੇ ਜਾਅਲੀ ਸਟੇਸ਼ਨ ਸਲਿੱਪਾਂ ਜਾਰੀ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਕਰਮਚਾਰੀ ਨੂੰ ਬਿਨਾਂ ਕਿਸੇ ਨਿਰਪੱਖ ਜਾਂਚ ਦੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।  

ਯੂਨੀਅਨ ਇਸ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਦੋਸ਼ੀ ਦੇ ਦੋਸ਼ੀ ਪਾਏ ਜਾਣ 'ਤੇ ਹੀ ਅਗਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਯੂਨੀਅਨ ਆਗੂਆਂ ਨੇ ਇਲਜ਼ਾਮ ਲਗਾਇਆ ਕਿ ਪੀ.ਆਰ.ਟੀ.ਸੀ. ਮੈਨੇਜਮੈਂਟ ਸਬੰਧਤ ਕਰਮਚਾਰੀ ਨੂੰ ਪ੍ਰੇਸ਼ਾਨ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ  : Jagraon ’ਚ ਆਵਾਰਾ ਕੁੱਤਿਆਂ ਦਾ ਆਤੰਕ ; ਕੁੱਤਿਆਂ ਨੇ ਸਾਬਕਾ ਸਰਪੰਚ ਨੂੰ ਨੋਚ-ਨੋਚ ਕੇ ਉਤਾਰਿਆ ਮੌਤ ਦੇ ਘਾਟ

Related Post