Bus Strike News : ਕੀ 22 ਸਤੰਬਰ ਨੂੰ ਸਰਕਾਰੀ ਬੱਸਾਂ ਦੀ ਹੋਵੇਗੀ ਹੜਤਾਲ ? ਟਰਾਂਸਪੋਰਟ ਸੈਕਟਰੀ ਨਾਲ PRTC ਯੂਨੀਅਨ ਦਾ ਕੀ ਫੈਸਲਾ ਹੋਇਆ ?
Punjab Buses Strike News : ਕੱਲ ਮੰਗਲਵਾਰ ਨੂੰ ਹੋਣ ਵਾਲੀ ਹੜਤਾਲ ਨਹੀਂ ਹੋਵੇਗੀ ਅਤੇ ਸਾਰੀਆਂ ਸਰਕਾਰੀ ਬੱਸਾਂ ਆਮ ਦੀ ਤਰ੍ਹਾਂ ਸੜਕਾਂ 'ਤੇ ਦੌੜਨਗੀਆਂ। ਪੀਆਰਟੀਸੀ ਠੇਕਾ ਕਾਮਿਆਂ ਵੱਲੋਂ ਇਹ ਹੜਤਾਲ ਪੰਜਾਬ ਟਰਾਂਸਪੋਰਟ ਸਕੱਤਰ ਨਾਲ ਮੀਟਿੰਗ ਤੋਂ ਬਾਅਦ ਮੁਅੱਤਲ ਕਰਨ ਦਾ ਐਲਾਨ ਕੀਤਾ ਗਿਆ ਹੈ।
Punjab Buses Strike News : ਪੰਜਾਬ 'ਚ 22 ਤਰੀਕ ਨੂੰ ਪੰਜਾਬ ਰੋਡਵੇਜ਼ ਦੇ ਠੇਕਾ ਕਾਮਿਆਂ ਵੱਲੋਂ ਕੀਤੀ ਜਾਣ ਵਾਲੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਜੀ ਹਾਂ, ਹੁਣ, ਕੱਲ ਮੰਗਲਵਾਰ ਨੂੰ ਹੋਣ ਵਾਲੀ ਹੜਤਾਲ ਨਹੀਂ ਹੋਵੇਗੀ ਅਤੇ ਸਾਰੀਆਂ ਸਰਕਾਰੀ ਬੱਸਾਂ ਆਮ ਦੀ ਤਰ੍ਹਾਂ ਸੜਕਾਂ 'ਤੇ ਦੌੜਨਗੀਆਂ। ਪੀਆਰਟੀਸੀ ਠੇਕਾ ਕਾਮਿਆਂ ਵੱਲੋਂ ਇਹ ਹੜਤਾਲ ਪੰਜਾਬ ਟਰਾਂਸਪੋਰਟ ਸਕੱਤਰ ਨਾਲ ਮੀਟਿੰਗ ਤੋਂ ਬਾਅਦ ਮੁਅੱਤਲ ਕਰਨ ਦਾ ਐਲਾਨ ਕੀਤਾ ਗਿਆ ਹੈ।
ਦੱਸ ਦਈਏ ਕਿ ਪੀਆਰਟੀਸੀ ਠੇਕਾ ਵਰਕਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿੱਚ 22 ਸਤੰਬਰ ਨੂੰ ਸਮੂਹਿਕ ਹੜਤਾਲ ਕਰਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਪਰੰਤੂ ਸਰਕਾਰ ਵੱਲੋਂ ਇੱਕ ਦਿਨ ਪਹਿਲਾਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ।
ਪੰਜਾਬ 'ਚ ਸਵਾਈਨ ਫਲੂ ਦਾ ਕਹਿਰ ! ਸੂਬੇ ਭਰ 'ਚ ਫਲੂ ਦੇ 1926 ਸ਼ੱਕੀ ਕੇਸ ਆਏ ਸਾਹਮਣੇ, ਦੋ ਲੋਕਾਂ ਦੀ ਮੌਤਾਂ
ਸੋਮਵਾਰ ਨੂੰ ਸਵੇਰੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਅਤੇ ਯੂਨੀਅਨ ਦੇ ਆਗੂਆਂ ਵਿਚਕਾਰ ਚੰਡੀਗੜ੍ਹ ਸਿਵਲ ਸਕੱਤਰੇਤ ਵਿਖੇ ਲੰਬੀ ਮੀਟਿੰਗ ਹੋਈ, ਜਿਸ ਤੋਂ ਬਾਅਦ ਗੱਲਬਾਤ ਅਤੇ ਮੰਗਾਂ ਦੇ ਭਰੋਸੇ ਤੋਂ ਬਾਅਦ ਯੂਨੀਅਨ ਵੱਲੋਂ ਇੱਕ ਵਾਰ ਹੜਤਾਲ ਦਾ ਪ੍ਰੋਗਰਾਮ 24 ਸਤੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਆਗੂਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਯੂਨੀਅਨ ਵੱਲੋਂ ਸੰਘਰਸ਼ ਦਾ ਅਗਲਾ ਫੈਸਲਾ ਹੁਣ 24 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ, ਕਿਉਂਕਿ ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲਣ ਦੀ ਉਮੀਦ ਹੈ।
ਪੀਆਰਟੀਸੀ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਕੀ ਹਨ ?
ਦੱਸ ਦਈਏ ਕਿ ਯੂਨੀਅਨ ਆਗੂਆਂ ਦਾ ਇਲਜ਼ਾਮ ਹੈ ਕਿ ਸਰਕਾਰ ਅੰਤਿਮ ਫੈਸਲਾ ਲੈਣ ਦੀ ਬਜਾਏ ਨੌਕਰੀਆਂ ਦੇ ਨਿਯਮਤ ਕਰਨ ਦੇ ਮੁੱਦੇ 'ਤੇ ਕਮੇਟੀਆਂ ਬਣਾ ਰਹੀ ਹੈ। ਯੂਨੀਅਨ ਦੇ ਅਨੁਸਾਰ, ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਟਰਾਂਸਪੋਰਟ ਵਿਭਾਗ ਦੇ ਕਿਸੇ ਵੀ ਕਰਮਚਾਰੀ ਨੂੰ ਨਿਯਮਤ ਨਹੀਂ ਕੀਤਾ ਗਿਆ ਹੈ।
ਕਿਲੋਮੀਟਰ ਸਕੀਮ ਦਾ ਵਿਰੋਧ
ਯੂਨੀਅਨ ਅਨੁਸਾਰ, ਸਰਕਾਰ ਵੱਲੋਂ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਬੱਸਾਂ 'ਤੇ ਨਿਰਭਰਤਾ ਵਧਾਈ ਜਾ ਰਹੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰੀ ਮਾਲਕੀ ਵਾਲੀਆਂ ਬੱਸਾਂ ਦੀ ਗਿਣਤੀ ਵਿੱਚ ਗਿਰਾਵਟ ਆਈ ਹੈ ਜਦੋਂ ਕਿ ਉਨ੍ਹਾਂ ਰੂਟਾਂ 'ਤੇ ਵਧੇਰੇ ਨਿੱਜੀ ਬੱਸਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਪਹਿਲਾਂ ਸਰਕਾਰੀ ਆਵਾਜਾਈ ਰਾਹੀਂ ਸੇਵਾ ਕੀਤੀ ਜਾਂਦੀ ਸੀ। ਯੂਨੀਅਨ ਦਾ ਕਹਿਣਾ ਹੈ ਕਿ ਇਹ ਸਰਕਾਰੀ ਆਵਾਜਾਈ ਪ੍ਰਣਾਲੀ ਪ੍ਰਭਾਵਿਤ ਹੋਈ ਹੈ ਅਤੇ ਬੱਸਾਂ ਦੀ ਗਿਣਤੀ ਕਾਫੀ ਘੱਟ ਗਈ ਹੈ, ਜਿਸ ਕਾਰਨ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਘੱਟ ਗਏ ਹਨ।
ਪ੍ਰਦਰਸ਼ਨਕਾਰੀ ਮੁਲਾਜ਼ਮਾਂ ਖਿਲਾਫ਼ ਦਰਜ ਕੇਸਾਂ ਦੀ ਵਾਪਸੀ
ਯੂਨੀਅਨ ਵੱਲੋਂ ਨਾਲ ਹੀ ਅੰਦੋਲਨ ਦੌਰਾਨ ਮੁਲਾਜ਼ਮਾਂ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਵਾਪਸ ਲੈਣ ਅਤੇ ਜੇਲ੍ਹ ਵਿੱਚ ਬੰਦ ਮੁਲਾਜ਼ਮਾਂ ਨੂੰ ਰਿਹਾਅ ਕਰਨ ਦੀ ਮੰਗ ਵੀ ਮੁੱਖ ਮੰਗਾਂ ਵਿੱਚ ਸ਼ਾਮਲ ਹੈ।
ਇਹ ਵੀ ਪੜ੍ਹੋ...
ਦੁਬਈ ਦੇ ਸ਼ਾਸਕ ਦੇ ਛੋਟੇ ਭਰਾ ਸ਼ੇਖ ਅਹਿਮਦ ਦਾ ਦਿਹਾਂਤ, 76 ਦੀ ਉਮਰ 'ਚ ਲਏ ਅੰਤਿਮ ਸਾਹ, ਅਮੀਰਾਤ 'ਚ 10 ਦਿਨਾਂ ਦਾ ਸੋਗ
5 ਫ਼ੀਸਦੀ ਸਾਲਾਨਾ ਇੰਕਰੀਮੈਂਟ, OPS ਦੀ ਮੰਗ, 3 ਲੱਖ ਮੁਲਾਜ਼ਮਾਂ ਨੂੰ ਹੋਵੇਗਾ ਲਾਭ, ਜਾਣੋ 3.25 ਫਿਟਮੈਂਟ ਫੈਕਟਰ