Punjab Bus Strike News : ਸਰਕਾਰੀ ਬੱਸਾਂ ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪੰਜਾਬ ਚ ਅਣਮਿੱਥੇ ਸਮੇਂ ਲਈ ਚੱਕਾ ਜਾਮ ਦਾ ਐਲਾਨ
Punjab Bus Strike News : ਪੀਆਰਟੀਸੀ/ਪਨਬਸ ਠੇਕਾ ਕਾਮਿਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਖਿਲਾਫ਼ ਕੀਤੇ ਲਾਠੀਚਾਰਜ ਅਤੇ ਹਿਰਾਸਤ 'ਚ ਲਏ ਜਾਣ ਦੀ ਸਖਤ ਨਿਖੇਧੀ ਕਰਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ।
Punjab Bus Strike News : ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ। ਮੁਫ਼ਤ 'ਚ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਨੂੰ ਅਜੇ ਕੁੱਝ ਹੋਰ ਦਿਨ ਇੰਤਜ਼ਾਰ ਕਰਨਾ ਪੈ ਸਕਦਾ ਹੈ। ਪੀਆਰਟੀਸੀ/ਪਨਬਸ ਠੇਕਾ ਕਾਮਿਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਖਿਲਾਫ਼ ਕੀਤੇ ਲਾਠੀਚਾਰਜ ਅਤੇ ਹਿਰਾਸਤ 'ਚ ਲਏ ਜਾਣ ਦੀ ਸਖਤ ਨਿਖੇਧੀ ਕਰਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ।
ਰੇਸ਼ਮ ਸਿੰਘ ਗਿੱਲ, ਪੰਜਾਬ ਪ੍ਰਧਾਨ ਟਰਾਂਸਪੋਰਟ ਯੂਨੀਅਨ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਨਵੀਂ ਟੈਂਡਰ ਨੀਤੀ ਖਿਲਾਫ਼ ਅੱਜ ਪੰਜਾਬ ਭਰ 'ਚ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਪਰੰਤੂ ਪੰਜਾਬ ਸਰਕਾਰ ਨੇ ਸਵੇਰ ਤੋਂ ਹੀ ਪੁਲਿਸ ਕਾਰਵਾਈ ਕਰਦੇ ਹੋਏ ਮੁਲਾਜ਼ਮਾਂ ਨੂੰ ਜਾਂ ਤਾਂ ਘਰਾਂ 'ਚ ਨਜ਼ਰਬੰਦ ਕਰ ਦਿੱਤਾ ਜਾਂ ਫਿਰ ਹਿਰਾਸਤ 'ਚ ਲੈ ਲਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ 250-300 ਮੁਲਾਜ਼ਮਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ ਅਤੇ ਲਾਠੀਚਾਰਜ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸਾਡੇ ਠੇਕਾ ਮੁਲਾਜ਼ਮਾਂ ਨੂੰ 8 ਸਾਲ ਹੋ ਗਏ ਹਨ ਡਾਂਗਾਂ-ਸੋਟੇ ਖਾਂਦਿਆਂ ਨੂੰ, ਪਹਿਲਾਂ ਕਾਂਗਰਸ ਨੇ 5 ਸਾਲ ਮੁਲਾਜ਼ਮਾਂ 'ਤੇ ਤਸ਼ੱਦਦ ਕੀਤੀ ਅਤੇ ਹੁਣ ਬਦਲਾਅ ਵਾਲੀ ਸਰਕਾਰ ਨੇ 4 ਸਾਲਾ ਤੋਂ ਮੁਲਾਜ਼ਮਾਂ ਨੂੰ ਕੁੱਟਮਾਰ ਕਰਨ 'ਚ ਕੋਈ ਵੀ ਕਸਰ ਨਹੀਂ ਛੱਡੀ, ਜਿਸ ਦੇ ਵਿਰੋਧ ਵਿੱਚ ਉਨ੍ਹਾਂ ਵੱਲੋਂ ਪੰਜਾਬ ਭਰ 'ਚ ਪੀਆਰਟੀਸੀ ਅਤੇ ਪਨਬਸ ਬੱਸਾਂ ਦਾ ਅਣਮਿੱਥੇ ਸਮੇਂ ਲਈ ਚੱਕਾ ਜਾਮ ਦਾ ਫੈਸਲਾ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਸਰਕਾਰ ਨਵੀਂ ਸਕੀਮ ਟੈਂਡਰ ਰੱਦ ਨਹੀਂ ਕਰਦੀ ਅਤੇ ਹਿਰਾਸਤ 'ਚ ਲਏ ਗਏ ਮੁਲਾਜ਼ਮਾਂ ਨੂੰ ਰਿਹਾਅ ਨਹੀਂ ਕਰਦੀ, ਓਨਾ ਸਮਾਂ ਤੱਕ ਪੰਜਾਬ ਭਰ 'ਚ ਬੱਸਾਂ ਬੰਦ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਿੰਨੇ ਵੀ ਮੁਲਾਜ਼ਮਾਂ ਫੜੇ ਗਏ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।