Bus Strike News : ਸਰਕਾਰੀ ਬੱਸਾਂ ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, PRTC ਕਾਮਿਆਂ ਵੱਲੋਂ 3 ਦਿਨ ਚੱਕਾ ਜਾਮ ਦਾ ਐਲਾਨ

Punjab Bus Strike News : ਆਗੂਆਂ ਨੇ ਦੱਸਿਆ ਕਿ ਯੂਨੀਅਨ ਦੀ ਇਹ ਮੀਟਿੰਗ ਪੰਜਾਬ ਦੇ ਟਰਾਂਸਪੋਰਟ ਮੰਤਰੀ ਨਾਲ ਹੋਣੀ ਹੈ ਅਤੇ ਜੇਕਰ ਇਸ ਦੌਰਾਨ ਮੰਗਾਂ 'ਤੇ ਸਰਕਾਰ ਵੱਲੋਂ ਕੋਈ ਗੌਰ ਨਹੀਂ ਕੀਤਾ ਜਾਂਦਾ ਤਾਂ ਪਰਸੋਂ ਤੋਂ ਮੁਹਾਲੀ ਵਿਖੇ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ।

By  KRISHAN KUMAR SHARMA August 2nd 2026 08:57 PM -- Updated: August 2nd 2026 09:04 PM

Punjab Bus Strike News : ਪੰਜਾਬ ਦੀਆਂ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ। 3 ਅਗਸਤ ਤੋਂ ਯਾਤਰੀਆਂ ਨੂੰ 3 ਦਿਨ ਲਈ ਖੱਜਲ ਹੋਣਾ ਪੈ ਸਕਦਾ ਹੈ। ਪੀਆਰਟੀਸੀ / ਪਨਬਸ (Punbus Strike) ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੀਆਂ ਲਾਰਾ - ਲਾਊ ਨੀਤੀਆਂ ਤੋਂ ਤੰਗ ਆ ਕੇ ਇੱਕ ਵਾਰ ਫਿਰ ਸੰਘਰਸ਼ ਦਾ ਐਲਾਨ ਕੀਤਾ ਹੈ। ਮੁਲਾਜ਼ਮਾਂ ਵੱਲੋਂ 27 ਅਪ੍ਰੈਲ ਤੋਂ ਸੰਘਰਸ਼ ਵਿੱਢਿਆ ਗਿਆ ਹੈ, ਜਿਸ ਤਹਿਤ ਗੇਟ ਰੈਲੀਆਂ ਵੀ ਕੀਤੀਆਂ ਗਈਆਂ ਸਨ ਅਤੇ ਹੁਣ ਹੜਤਾਲ ਕੀਤੀ ਜਾਵੇਗੀ।

ਜਾਣਕਾਰੀ ਦਿੰਦਿਆਂ ਪੀਆਰਟੀਸੀ/ਪਨਬਸ ਕੰਟਰੈਕਟ ਮੁਲਾਜ਼ਮ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਕੀਤੇ ਗਏ ਵਾਅਦਿਆਂ ਦੇ ਬਾਵਜੂਦ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀ ਪੱਕਿਆਈ ਦਾ ਮਸਲਾ ਅਜੇ ਵੀ ਹੱਲ ਨਹੀਂ ਹੋਇਆ। ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਸਾਰੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇਗਾ, ਪਰ ਹੁਣ ਵਿਧਾਨ ਸਭਾ ਦਾ ਆਖ਼ਰੀ ਮੌਨਸੂਨ ਸੈਸ਼ਨ ਸਿਰ ’ਤੇ ਆ ਖੜ੍ਹਾ ਹੋਇਆ ਹੈ ਅਤੇ ਹਾਲੇ ਤੱਕ ਇਸ ਦਿਸ਼ਾ ਵਿੱਚ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। (Bus Strike News)

ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ, ਪਰੰਤੂ ਫਿਲਹਾਲ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਐਤਵਾਰ ਰਾਤ 12 ਵਜੇ ਤੋਂ ਹੜਤਾਲ ਸ਼ੁਰੂ ਕੀਤੀ ਜਾ ਰਹੀ ਹੈ।

ਸਰਕਾਰ 'ਤੇ ਲਾਇਆ ਇਲਜ਼ਾਮ

ਆਗੂਆਂ ਨੇ ਕਿਹਾ ਕਿ ਮੰਗਾਂ ਦੇ ਹੱਲ ਲਈ 24 ਤਰੀਕ ਨੂੰ ਵੀ ਸਰਕਾਰ ਨਾਲ ਮੀਟਿੰਗ ਹੋਈ ਸੀ। ਇਸ ਤੋਂ ਬਾਅਦ 4 ਜੁਲਾਈ ਨੂੰ ਮੁੜ ਗੱਲਬਾਤ ਹੋਈ, ਜਿਸ ਵਿੱਚ ਇੱਕ ਖਰੜਾ (ਡਰਾਫਟ) ਤਿਆਰ ਕੀਤਾ ਗਿਆ ਸੀ ਅਤੇ ਭਰੋਸਾ ਦਿੱਤਾ ਗਿਆ ਸੀ ਕਿ 10 ਦਿਨਾਂ ਦੇ ਅੰਦਰ-ਅੰਦਰ ਸਾਰੇ ਮਸਲਿਆਂ ਦਾ ਹੱਲ ਕੱਢ ਲਿਆ ਜਾਵੇਗਾ। ਪਰ ਹਾਲੇ ਤੱਕ ਕੋਈ ਹੱਲ ਸਾਹਮਣੇ ਨਹੀਂ ਆਇਆ।


ਆਗੂਆਂ ਨੇ ਦੱਸਿਆ ਕਿ ਹੁਣ ਫਿਰ ਸਰਕਾਰ ਵੱਲੋਂ ਹੜਤਾਲ ਦੇ ਮੱਦੇਨਜ਼ਰ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 3 ਅਗਸਤ ਨੂੰ ਦਿੱਤੇ ਸੱਦੇ ਤਹਿਤ ਪਹਿਲਾਂ ਦੁਪਹਿਰ ਬਾਅਦ 3 ਵਜੇ ਮੀਟਿੰਗ ਦਾ ਸਮਾਂ ਰੱਖਿਆ ਗਿਆ ਸੀ, ਪਰੰਤੂ ਹੁਣ ਇਹ ਸਮਾਂ ਬਦਲ ਕੇ ਸਵੇਰੇ 10 ਵਜੇ ਦਾ ਰੱਖਿਆ ਗਿਆ ਹੈ, ਜਿਸ ਵਿੱਚ ਮੰਗਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।

ਜਦੋਂ ਰਾਜਾ ਵੜਿੰਗ ਨੇ ਲਾਏ ਚੰਨੀ ਦੇ ਹੱਕ 'ਚ ਨਾਅਰੇ ਲਾਏ... ਵੇਖੋ Video

ਆਗੂਆਂ ਨੇ ਦੱਸਿਆ ਕਿ ਯੂਨੀਅਨ ਦੀ ਇਹ ਮੀਟਿੰਗ ਪੰਜਾਬ ਦੇ ਟਰਾਂਸਪੋਰਟ ਮੰਤਰੀ ਨਾਲ ਹੋਣੀ ਹੈ ਅਤੇ ਜੇਕਰ ਇਸ ਦੌਰਾਨ ਮੰਗਾਂ 'ਤੇ ਸਰਕਾਰ ਵੱਲੋਂ ਕੋਈ ਗੌਰ ਨਹੀਂ ਕੀਤਾ ਜਾਂਦਾ ਤਾਂ ਪਰਸੋਂ ਤੋਂ ਮੁਹਾਲੀ ਵਿਖੇ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ... Dearness Allowance : ਕੇਂਦਰੀ ਕਰਮਚਾਰੀਆਂ ਲਈ DA ਨੂੰ ਲੈ ਕੇ ਵੱਡੀ ਖ਼ਬਰ, 63 ਪ੍ਰਤੀਸ਼ਤ ਮਿਲ ਸਕਦਾ ਹੈ ਮਹਿੰਗਾਈ ਭੱਤਾ !

Related Post