PRTC/Punbus Strike : ਪੀਆਰਟੀਸੀ, ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ 23 ਅਕਤੂਬਰ ਤੱਕ ਧਰਨੇ ਮੁਲਤਵੀ , ਪੰਜਾਬ ਸਰਕਾਰ ਨੂੰ ਦਿੱਤੀ ਚੇਤਾਵਨੀ

PRTC/Punbus Strike : ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕੱਚੇ ਮੁਲਾਜ਼ਮਾਂ ਵੱਲੋਂ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸੂਬੇ ਭਰ 'ਚ ਬੱਸ ਅੱਡੇ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਲੋਮੀਟਰ ਸਕੀਮ ਬੱਸਾਂ ਦੇ ਨਵੇਂ ਟੈਂਡਰ ਖੋਲੇ ਜਾਣ ਦੇ ਵਿਰੋਧ ਵਿੱਚ ਹੜਤਾਲ ਕਰਦਿਆਂ 12 ਵਜੇ ਤੋਂ 2 ਵਜੇ ਤੱਕ ਬੱਸ ਅੱਡੇ ਬੰਦ ਕੀਤੇ ਗਏ ਸਨ

By  Shanker Badra October 14th 2025 06:06 PM

PRTC/Punbus Strike : ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕੱਚੇ ਮੁਲਾਜ਼ਮਾਂ ਵੱਲੋਂ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸੂਬੇ ਭਰ 'ਚ ਬੱਸ ਅੱਡੇ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਲੋਮੀਟਰ ਸਕੀਮ ਬੱਸਾਂ ਦੇ ਨਵੇਂ ਟੈਂਡਰ ਖੋਲੇ ਜਾਣ ਦੇ ਵਿਰੋਧ ਵਿੱਚ ਹੜਤਾਲ ਕਰਦਿਆਂ 12 ਵਜੇ ਤੋਂ 2 ਵਜੇ ਤੱਕ ਬੱਸ ਅੱਡੇ ਬੰਦ ਕੀਤੇ ਗਏ ਸਨ।   

ਇਸ ਮਗਰੋਂ ਪੀਆਰਟੀਸੀ, ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਧਰਨੇ 23 ਅਕਤੂਬਰ ਤੱਕ ਮੁਲਤਵੀ ਕਰ ਦਿੱਤੇ ਹਨ। ਪ੍ਰਦਰਸ਼ਨਕਾਰੀਆਂ ਤੇ ਪ੍ਰਸ਼ਾਸ਼ਨ 'ਚ ਹੋਈ ਅਨੇਕਾਂ ਦੌਰ ਦੀ ਗੱਲਬਾਤ ਤੋਂ ਬਾਅਦ ਮੁਲਾਜ਼ਮਾਂ ਨੇ ਇਹ ਫੈਸਲਾ ਲਿਆ ਹੈ। ਕੱਚੇ ਮੁਲਾਜ਼ਮਾਂ ਵੱਲੋਂ ਟੈਂਡਰ ਰੱਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਸੂਬੇ ਭਰ 'ਚ ਬੱਸ ਸਟੈਂਡ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਸੀ ,ਕਿਉਂਕਿ 23 ਅਕਤੂਬਰ ਨੂੰ ਕਿਲੋਮੀਟਰ ਸਕੀਮ ਬੱਸਾਂ ਦੇ ਨਵੇਂ ਟੈਂਡਰ ਖੋਲ੍ਹੇ ਜਾਣੇ ਹਨ।   

ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਸਮੇਂ ਕੀਤੇ ਵਾਅਦਿਆਂ ਜਿਵੇਂ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ, ਬਰਾਬਰ ਕੰਮ ਬਰਾਬਰ ਤਨਖਾਹ, ਵਿਭਾਗ ਵਿੱਚੋਂ ਠੇਕੇਦਾਰੀ ਸਿਸਟਮ ਬੰਦ ਕਰਨ ਅਤੇ ਪਨਬਸ ਅਤੇ ਪੀਆਰਟੀਸੀ ਵਿੱਚ ਪਾਈਆਂ  ਜਾਣ ਵਾਲੀਆਂ ਕਿਲੋਮੀਟਰ ਸਕੀਮ ਬੱਸਾਂ ਨਾ ਪਾਉਣ ਦੀ ਮੰਗ ਕੀਤੀ ਜਾ ਰਹੀ ਹੈ। 

ਪੀਆਰਟੀਸੀ ਅਤੇ ਪਨਬੱਸ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਆਉਣ 'ਤੇ ਸਾਰਿਆਂ ਤੋਂ ਪਹਿਲਾਂ ਹਰਾ ਪੈਨ ਉਨ੍ਹਾਂ ਨੂੰ ਪੱਕਿਆਂ ਕਰਨ ਦੇ ਆਡਰਾਂ 'ਤੇ ਚੱਲੇਗਾ। ਪ੍ਰਦਰਸ਼ਨਕਾਰੀਆਂ ਮੁਲਜ਼ਮਾਂ ਨੇ ਕਿਹਾ ਕਿ ਹੁਣ ਪਤਾ ਨਹੀਂ ਮੁੱਖ ਮੰਤਰੀ ਦਾ ਹਰਾ ਪੈਨ ਕਿਥੇ ਗਵਾਚ ਗਿਆ ਹੈ। ਉਨ੍ਹਾਂ ਕਿਹਾ ਕਿ ਅਗਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਹਲਕੇ ਵਿੱਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।  

Related Post