Punjab Bus News : ਕੀ 9 ਮਾਰਚ ਨੂੰ ਪੰਜਾਬ ਚ ਹੋਵੇਗੀ ਸਰਕਾਰੀ ਬੱਸਾਂ ਦੀ ਹੜਤਾਲ? ਜਾਣੋ ਮੀਟਿੰਗ ਚੋਂ ਕੀ ਨਿਕਲਿਆ ਨਤੀਜਾ ?

PRTC Bus Strike News : ਪੀਆਰਟੀਸੀ ਠੇਕਾ ਕਾਮਿਆਂ ਵੱਲੋਂ ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ 9 ਮਾਰਚ ਤੋਂ ਹੜਤਾਲ ਕੀਤੇ ਜਾਣ ਦਾ ਫੈਸਲਾ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਆਗੂ ਰੇਸ਼ਮ ਸਿੰਘ ਗਿੱਲ ਨੇ ਸਾਂਝੀ ਕੀਤੀ।

By  KRISHAN KUMAR SHARMA March 8th 2026 10:17 PM

ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਰਾਹਤ ਭਰੀ ਖ਼ਬਰ ਹੈ। ਪੀਆਰਟੀਸੀ ਠੇਕਾ ਕਾਮਿਆਂ ਵੱਲੋਂ ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ 9 ਮਾਰਚ ਤੋਂ ਹੜਤਾਲ ਕੀਤੇ ਜਾਣ ਦਾ ਫੈਸਲਾ ਮੁਅੱਤਲ ਕਰ ਦਿੱਤਾ ਹੈ। ਆਗੂ ਰੇਸ਼ਮ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਬੰਦੀ ਦੀਆਂ ਮੰਗਾ ਅਤੇ ਉਲੀਕੇ ਸ਼ਘੰਰਸ਼ਾਂ 'ਤੇ ਸਰਕਾਰ ਨਾਲ ਮੀਟਿੰਗ ਵਿੱਚ ਮੰਗਾਂ 'ਤੇ ਸਹਿਮਤੀ ਬਣੀ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਰੋਡਵੇਜ ਪਨਬਸ/ ਪੀ.ਆਰ.ਟੀ.ਸੀ ਕੰਟਰੈਕਟਰ ਵਰਕਰਜ ਯੂਨੀਅਨ ਪੰਜਾਬ 25/11 ਦੇ ਸਮੂਹ ਸਾਥੀਆਂ ਅਤੇ ਭਰਾਤਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਮਿਤੀ 06/03/2026 ਨੂੰ ਮਾਨਯੋਗ ਟਰਾਸਪੋਰਟ ਸੱਕਤਰ ਪੰਜਾਬ, ਮਾਨਯੋਗ ਮਨੇਜਿੰਗ ਡਾਇਰੈਕਟਰ ਪਨਬਸ, ਮਾਨਯੋਗ ਵਧੀਕ ਡਾਇਰੈਕਟਰ ਪੀ.ਆਰ.ਟੀ.ਸੀ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਮੀਟਿੰਗ ਹੋਈ।

ਮੀਟਿੰਗ ਵਿੱਚ ਕੁੱਝ ਮੰਗਾਂ ਨੂੰ ਤੁਰੰਤ ਹੱਲ ਕਰ ਦਿੱਤਾ ਗਿਆ ਅਤੇ ਕੁੱਝ ਮੰਗਾਂ ਦੇ ਲਈ 12/03/2026 ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਮੀਟਿੰਗ ਤਹਿ ਕੀਤੀ ਗਈ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਦੇ ਲਈ ਅਤੇ ਜੇਲ੍ਹਾਂ ਵਿੱਚ ਬੰਦ ਸਾਥੀਆਂ ਦੀ ਰਿਹਾਈ ਦੇ ਲਈ ਵੀ ਸਰਕਾਰ ਅਤੇ ਮਨੇਜਮੈਂਟ ਨਾਲ ਸਹਿਮਤੀ ਬਣੀ ਜਿਸ ਨੂੰ ਮੁੱਖ ਰੱਖਦੇ ਹੋਏ ਸਾਰੇ ਪ੍ਰੋਗਰਾਮ ਇੱਕ ਵਾਰ ਪੋਸਟਪੋਨ ਕੀਤੇ ਜਾਂਦੇ ਹਨ ਅਤੇ ਸਾਰੇ ਸਾਥੀ ਆਪਣੀ ਬਣਦੀ ਡਿਊਟੀ ਕਰਨ।

Related Post