PSEB: ਇਸ ਵਾਰ ਸ਼ੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵੰਡ ਦਿੱਤੀਆਂ ਜਾਣਗੀਆਂ ਕਿਤਾਬਾਂ !

ਪੰਜਾਬ ਸਕੂਲ ਸਿੱਖਿਆ ਬੋਰਡ ਫਰਵਰੀ ਦੇ ਅੰਤ ਤੱਕ ਆਪਣੇ ਖੇਤਰ ਦੇ ਡਿਪੂਆਂ ਨੂੰ ਲਗਭਗ 2 ਕਰੋੜ ਕਿਤਾਬਾਂ ਪ੍ਰਦਾਨ ਕਰੇਗਾ ਅਤੇ ਮਾਰਚ ਵਿੱਚ ਹਰ ਸਕੂਲ ਵਿੱਚ ਕਿਤਾਬਾਂ ਭੇਜਣੀਆਂ ਸ਼ੁਰੂ ਕਰ ਦੇਵੇਗਾ।

By  Jasmeet Singh January 31st 2023 03:45 PM

ਚੰਡੀਗੜ੍ਹ, 31 ਜਨਵਰੀ: ਪੰਜਾਬ ਸਕੂਲ ਸਿੱਖਿਆ ਬੋਰਡ ਫਰਵਰੀ ਦੇ ਅੰਤ ਤੱਕ ਆਪਣੇ ਖੇਤਰ ਦੇ ਡਿਪੂਆਂ ਨੂੰ ਲਗਭਗ 2 ਕਰੋੜ ਕਿਤਾਬਾਂ ਪ੍ਰਦਾਨ ਕਰੇਗਾ ਅਤੇ ਮਾਰਚ ਵਿੱਚ ਹਰ ਸਕੂਲ ਵਿੱਚ ਕਿਤਾਬਾਂ ਭੇਜਣੀਆਂ ਸ਼ੁਰੂ ਕਰ ਦੇਵੇਗਾ। 

ਮੀਡੀਆ ਰਿਪੋਰਟਾਂ ਮੁਤਾਬਕ 1 ਕਰੋੜ ਪੁਸਤਕਾਂ ਦੀ ਛਪਾਈ ਦਾ ਕੰਮ ਲਗਭਗ ਮੁਕੰਮਲ ਵੀ ਹੋ ਚੁੱਕਾ ਹੈ। ਅਗਲੇ ਸੈਸ਼ਨ ਦੀਆਂ ਕਿਤਾਬਾਂ ਮਾਰਚ ਵਿੱਚ ਹੀ ਸੂਬੇ ਦੇ ਕਰੀਬ 20,000 ਸਰਕਾਰੀ ਸਕੂਲਾਂ ਵਿੱਚ ਪਹੁੰਚ ਜਾਣਗੀਆਂ। 

ਦੱਸਣਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਵਿਦਿਆਰਥੀਆਂ ਦੇ ਨਾਲ-ਨਾਲ ਮਾਪੇ ਇਹ ਸ਼ਿਕਾਇਤ ਕਰਦੇ ਆ ਰਹੇ ਹਨ ਕਿ ਉਨ੍ਹਾਂ ਨੂੰ ਸੈਸ਼ਨ ਦੇ ਅੱਧ ਤੋਂ ਬਾਅਦ ਹੀ ਕਿਤਾਬਾਂ ਮਿਲਦੀਆਂ ਹਨ।

ਅਜਿਹੇ 'ਚ PSEB ਨੇ ਫਰਵਰੀ 'ਚ ਹੀ ਕਿਤਾਬਾਂ ਦੀ ਪ੍ਰਕਾਸ਼ਨਾ ਦਾ ਟੀਚਾ ਮਿੱਥਿਆ ਤਾਂ ਜੋ ਮਾਰਚ ਵਿੱਚ ਸਾਰੇ ਸਕੂਲਾਂ ਵਿੱਚ ਕਿਤਾਬਾਂ ਪਹੁੰਚਾ ਦਿੱਤੀਆਂ ਜਾਣ। ਦੱਸਣਯੋਗ ਹੈ ਕਿ ਬੋਰਡ ਸਰਕਾਰੀ ਸਕੂਲਾਂ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਨੂੰ ਵੀ ਵੱਖ-ਵੱਖ ਵਿਸ਼ਿਆਂ ਦੀਆਂ ਕਿਤਾਬਾਂ ਵੇਚਦਾ ਹੈ।

ਬੋਰਡ ਆਪਣੇ ਪੱਧਰ 'ਤੇ ਸੈਸ਼ਨ ਦੇ ਸ਼ੁਰੂ 'ਚ ਕਿਤਾਬਾਂ ਮੁਹੱਈਆ ਕਰਵਾਉਣ ਲਈ ਤਿਆਰ ਹੈ। ਬੋਰਡ 28 ਫਰਵਰੀ 2023 ਤੱਕ ਕਿਤਾਬਾਂ ਦਾ ਪੂਰਾ ਸੈੱਟ ਆਪਣੇ ਖੇਤਰ ਡਿਪੂ ਨੂੰ ਪ੍ਰਦਾਨ ਕਰੇਗਾ। ਤਾਂ ਜੋ ਸਾਰੇ ਵਿਦਿਆਰਥੀਆਂ ਨੂੰ ਸੈਸ਼ਨ ਤੋਂ ਪਹਿਲਾਂ ਕਿਤਾਬਾਂ ਮਿਲ ਜਾਣ।

Related Post