Ludhiana ’ਚ ਪੀਟੀਆਈ ਅਧਿਆਪਕਾਂ ਦਾ ਜ਼ੋਰਦਾਰ ਪ੍ਰਦਰਸ਼ਨ; ਪੋਸਟਾਂ ਨਾ ਕੱਢਣ ’ਤੇ ਟੈਂਕੀ ’ਤੇ ਚੜ੍ਹੇ ਅਧਿਆਪਕ

ਸੂਬੇ ਭਰ ਤੋਂ ਆਏ ਇਹਨਾਂ ਅਧਿਆਪਕਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਸਰਕਾਰ ਦੇ ਖਿਲਾਫ ਵਿਰੋਧ ਕਰ ਰਹੇ ਹਨ ਅਤੇ ਲੋਕਾਂ ਨੂੰ ਇਨ੍ਹਾਂ ਦੀਆਂ ਨੀਤੀਆਂ ਬਾਰੇ ਉਜਾਗਰ ਕਰਨਗੇ।

By  Aarti May 28th 2025 04:27 PM -- Updated: May 28th 2025 04:48 PM

Ludhiana Protest News :  ਲੁਧਿਆਣਾ ਦੇ ਜਵਾਹਰ ਨਗਰ ’ਚ ਉਸ ਸਮੇਂ ਮਾਹੌਲ ਕਾਫੀ ਤਣਾਅ ਪੂਰਨ ਹੋ ਗਿਆ ਜਦੋਂ ਪਾਣੀ ਵਾਲੀ ਟੈਂਕੀ ’ਤੇ ਕੁਝ ਅਧਿਆਪਕ ਚੜ ਗਏ। ਦੱਸ ਦਈਏ ਕਿ ਅਧਿਆਪਕਾਂ ਵੱਲੋਂ ਪੀਟੀਆਈ ਦੀਆਂ ਅਸਾਮੀਆਂ ਦੇ ਪੋਰਟਲ ਨੂੰ ਆਨਲਾਈਨ ਕਰਕੇ ਜਲਦੀ ਤੋਂ ਜਲਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। 

ਦੱਸ ਦਈਏ ਕਿ ਸਰਕਾਰ ਵੱਲੋਂ ਹਾਲੇ ਤੱਕ ਭਰਤੀਆਂ ਨਹੀਂ ਖੋਲ੍ਹੀਆਂ ਗਈਆਂ ਜਿਸ ਕਾਰਨ ਬੇਰੁਜ਼ਗਾਰ ਅਧਿਆਪਕ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਸੂਬੇ ਭਰ ਤੋਂ ਆਏ ਇਹਨਾਂ ਅਧਿਆਪਕਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਸਰਕਾਰ ਦੇ ਖਿਲਾਫ ਵਿਰੋਧ ਕਰ ਰਹੇ ਹਨ ਅਤੇ ਲੋਕਾਂ ਨੂੰ ਇਨ੍ਹਾਂ ਦੀਆਂ ਨੀਤੀਆਂ ਬਾਰੇ ਉਜਾਗਰ ਕਰਨਗੇ।

ਉਧਰ ਅਧਿਆਪਕਾਂ ਨੇ ਗੱਲਬਾਤ ਦੌਰਾਨ ਜ਼ਿਕਰ ਕੀਤਾ ਕਿ 2000 ਦੇ ਕਰੀਬ ਅਸਾਮੀਆਂ ਖਾਲੀ ਪਈਆਂ ਹਨ ਜਿਨ੍ਹਾਂ ਨੂੰ ਹਾਲੇ ਤੱਕ ਭਰਿਆ ਨਹੀਂ ਗਿਆ ਹੈ। ਉਹਨਾਂ ਕਿਹਾ ਕਿ 2021 ਦੇ ਵਿੱਚ ਸਰਕਾਰ ਨੇ ਇਨ੍ਹਾਂ ਅਸਾਮੀਆਂ ਨੂੰ ਭਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਆਨਲਾਈਨ ਪੋਰਟਲ ਅਤੇ ਜਲਦੀ ਅਸਾਮੀਆਂ ਨੂੰ ਭਰਨ ਦੀ ਗੱਲ ਆਖੀ ਸੀ। ਉਨ੍ਹਾਂ ਕਿਹਾ ਕਿ ਹਾਲੇ ਤੱਕ ਪੋਰਟਲ ’ਤੇ ਵੀ ਅਸਾਮੀਆਂ ਨਹੀਂ ਦਿਖ ਰਹੀਆਂ ਜਿਸ ਕਾਰਨ ਉਹ ਬੇਰੁਜ਼ਗਾਰ ਹਨ। ਉਨ੍ਹਾਂ ਕਿਹਾ ਕਿ ਇਸੇ ਕਾਰਨ ਉਨ੍ਹਾਂ ਨੇ ਲੁਧਿਆਣਾ ਸਥਿਤ ਇਹ ਧਰਨਾ ਪ੍ਰਦਰਸ਼ਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਉਹਨਾਂ ਦੇ ਕੁਝ ਅਧਿਆਪਕ ਟੈਂਕੀ ’ਤੇ ਚੜੇ ਹਨ ਅਤੇ ਉਹ ਵੀ ਉਦੋਂ ਤੱਕ ਇਸੇ ਤਰੀਕੇ ਨਾਲ ਪ੍ਰਦਰਸ਼ਨ ਕਰਨਗੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲਈਆਂ ਜਾਂਦੀਆਂ। ਉਨ੍ਹਾਂ ਕਿਹਾ ਕਿ ਚੋਣਾਂ ਤੱਕ ਇਹ ਪ੍ਰਦਰਸ਼ਨ ਜਾਰੀ ਰਹੇਗਾ ਹਾਲਾਂਕਿ ਉਹਨਾਂ ਕਿਹਾ ਕਿ ਚੋਣ ਜਾਬਤੇ ਦੀ ਕੋਈ ਵੀ ਉਲੰਘਣਾ ਨਹੀਂ ਕੀਤੀ ਜਾਵੇਗੀ। 

ਉਧਰ ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕੁਝ ਅਧਿਆਪਕ ਪ੍ਰਦਰਸ਼ਨ ਕਰ ਰਹੇ ਹਨ ਅਤੇ ਕੁਝ ਟੈਂਕੀ ਤੇ ਚੜੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਬੁਲਾਇਆ ਹੈ ਅਤੇ ਇਨ੍ਹਾਂ ਦੀ ਮੁਲਾਕਾਤ ਤੋਂ ਬਾਅਦ ਮਾਮਲਾ ਸੁਲਝ ਜਾਵੇਗਾ। 

ਇਹ ਵੀ ਪੜ੍ਹੋ : Operation Shield In Punjab : ਪੰਜਾਬ ’ਚ ਮੌਕ ਡਰਿੱਲ ਨੂੰ ਲੈ ਕੇ ਵੱਡੀ ਅਪਡੇਟ; ਆਪਰੇਸ਼ਨ ਸ਼ੀਲਡ ਤਹਿਤ ਇਸ ਦਿਨ ਹੋਵੇਗਾ ਅਭਿਆਸ

Related Post