ਪੁਨਰ ਸੁਰਜੀਤ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ ! ਜ਼ਿਲ੍ਹਾ ਡੈਲੀਗੇਟਾਂ ਸਮੇਤ ਕਈ ਵਰਕਰਾਂ ਨੇ ਦਿੱਤੇ ਅਸਤੀਫੇ
Punjar Surjit Akali Dal : ਪੰਜਾਬ ਦੀ ਜਨਤਾ ਨੂੰ ਹੁਣ ਆਸ ਅਤੇ ਉਮੀਦ ਸਿਰਫ਼ ਪੰਥਕ ਏਕਤਾ ’ਤੇ ਰਹਿ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਦਰਜੀਤ ਸਿੰਘ ਬੇਦੀ ਜ਼ਿਲ੍ਹਾ ਡੈਲੀਗੇਟ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਕੀਤਾ।
Punjar Surjit Akali Dal : ਲਗਭਗ ਇੱਕ ਦਹਾਕੇ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਨਸ਼ਿਆਂ ਅਤੇ ਕਰਜ਼ੇ ਦੀ ਦਲਦਲ ਵਿੱਚ ਧੱਕ ਦਿੱਤਾ ਹੈ। ਵਿਕਾਸ ਦੇ ਨਾਂ ’ਤੇ ਝੂਠ ਅਤੇ ਕੁਫ਼ਰ ਬੋਲਿਆ ਜਾ ਰਿਹਾ ਹੈ। ਪੰਜਾਬ ਦੀ ਜਨਤਾ ਨੂੰ ਹੁਣ ਆਸ ਅਤੇ ਉਮੀਦ ਸਿਰਫ਼ ਪੰਥਕ ਏਕਤਾ ’ਤੇ ਰਹਿ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਦਰਜੀਤ ਸਿੰਘ ਬੇਦੀ ਜ਼ਿਲ੍ਹਾ ਡੈਲੀਗੇਟ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਨਸ਼ਿਆਂ, ਬੇਰੁਜ਼ਗਾਰੀ, ਵਿਕਾਸ ਦੀ ਘਾਟ, ਗੈਂਗਸਟਰਾਂ ਵੱਲੋਂ ਹੋ ਰਹੀ ਸ਼ਰੇਆਮ ਗੁੰਡਾਗਰਦੀ, ਵਪਾਰ ਅਤੇ ਕਿਸਾਨੀ ਸਮੇਤ ਹਰ ਪੱਖ ਤੋਂ ਚਿੰਤਾਜਨਕ ਬਣੇ ਹੋਏ ਹਨ। ਪੰਜਾਬ ਪਿਛਲੇ ਇੱਕ ਦਹਾਕੇ ਤੋਂ ਬਹੁਤ ਮਾੜੇ ਹਾਲਾਤਾਂ ਵਿੱਚੋਂ ਲੰਘ ਰਿਹਾ ਹੈ। ਪੰਜਾਬ ਦੇ ਲੋਕਾਂ ਨੂੰ ਹੁਣ ਆਪਣੀ ਖੇਤਰੀ ਪਾਰਟੀ ਤੋਂ ਹੀ ਉਮੀਦਾਂ ਹਨ ਅਤੇ ਸੂਬੇ ਵਿੱਚ ਪੰਥਕ ਰਾਜ ਯਕੀਨੀ ਬਣਾਉਣ ਲਈ ਪੰਥਕ ਏਕਤਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਾ ਬਿਗਲ ਕਿਸੇ ਵੀ ਸਮੇਂ ਵੱਜ ਸਕਦਾ ਹੈ, ਪਰ ਪੰਥਕ ਧਿਰਾਂ ਆਪੋ-ਆਪਣੀਆਂ ਪਾਰਟੀਆਂ ਬਣਾ ਕੇ ਆਪੋ-ਆਪਣੀ ਡਫਲੀ ਵਜਾ ਰਹੀਆਂ ਹਨ, ਜਿਸ ਕਾਰਨ ਲੋਕਾਂ ਦਾ ਵਿਸ਼ਵਾਸ ਪੰਥਕ ਨੁਮਾਇੰਦਿਆਂ ’ਤੇ ਨਹੀਂ ਬਣ ਰਿਹਾ। ਲੋਕਾਂ ਦਾ ਵਿਸ਼ਵਾਸ ਮੁੜ ਜਿੱਤਣ ਲਈ ਵੱਖ ਹੋਈਆਂ ਪੰਥਕ ਧਿਰਾਂ ਨੂੰ ਇਕਜੁੱਟ ਹੋ ਜਾਣਾ ਚਾਹੀਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸੇ ਸੋਚ ਤਹਿਤ ਉਹ ਅੱਜ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਇਹ ਅਧਿਕਾਰ ਦਿੰਦੇ ਹਨ ਕਿ ਉਹ ਪੰਜਾਬ ਦੀ ਤਰੱਕੀ ਅਤੇ ਪੰਥਕ ਏਕਤਾ ਲਈ ਜੋ ਵੀ ਫ਼ੈਸਲਾ ਲੈਣਗੇ, ਉਹ ਉਨ੍ਹਾਂ ਨੂੰ ਪ੍ਰਵਾਨ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਪੰਥਕ ਏਕਤਾ ਦੀ ਮਜ਼ਬੂਤੀ ਲਈ ਪ੍ਰੋ. ਚੰਦੂਮਾਜਰਾ ਦੇ ਨਾਲ ਖੜ੍ਹੇ ਹਨ।
ਇਸ ਮੌਕੇ ਇੰਦਰਜੀਤ ਸਿੰਘ ਬੇਦੀ, ਜ਼ਿਲ੍ਹਾ ਡੈਲੀਗੇਟ ਜ਼ਿਲ੍ਹਾ ਡੈਲੀਗੇਟ, ਪਰਮਜੀਤ ਸਿੰਘ ਪੰਮਾ, ਸਰਕਲ ਪ੍ਰਧਾਨ ਸ੍ਰੀ ਆਨੰਦਪੁਰ ਸਾਹਿਬ, ਪ੍ਰੋ. ਹਰਪ੍ਰੀਤ ਸਿੰਘ, ਜ਼ਿਲ੍ਹਾ ਡੈਲੀਗੇਟ, ਜਸਵਿੰਦਰ ਸਿੰਘ ਸੋਨੂੰ, ਜ਼ਿਲ੍ਹਾ ਡੈਲੀਗੇਟ, ਅਜੀਤ ਸਿੰਘ ਡੈਲੀਗੇਟ, ਹਰਭਜਨ ਸਿੰਘ ਸੈਣੀ ਡੈਲੀਗੇਟ ਸਮੇਤ ਦਰਜਨਾਂ ਵਰਕਰਾਂ ਨੇ ਪੁਨਰ ਸੁਰਜੀਤ ਅਕਾਲੀ ਦਲ ਤੋਂ ਅਸਤੀਫ਼ੇ ਦੇ ਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਅਗਲੇ ਫ਼ੈਸਲੇ ਲੈਣ ਦੇ ਅਧਿਕਾਰ ਸੌਂਪ ਦਿੱਤੇ। ਉਨ੍ਹਾਂ ਕਿਹਾ ਕਿ ਪ੍ਰੋ. ਚੰਦੂਮਾਜਰਾ ਵੱਲੋਂ ਲਿਆ ਗਿਆ ਹਰ ਫ਼ੈਸਲਾ ਉਨ੍ਹਾਂ ਨੂੰ ਪ੍ਰਵਾਨ ਹੋਵੇਗਾ।
ਇਹ ਵੀ ਪੜ੍ਹੋ... Punjab PCS Mains ਨਤੀਜਿਆਂ 'ਤੇ ਵਿਵਾਦ ; ਵਿਦਿਆਰਥੀਆਂ ਨੇ ਮੁਲਾਂਕਣ 'ਚ ਬੇਨਿਯਮੀਆਂ ਦੇ ਇਲਜ਼ਾਮ, ਨਿਰਪੱਖ ਜਾਂਚ ਦੀ ਮੰਗ