AAP ਪੰਜਾਬ ਚ ਅਸਤੀਫਿਆਂ ਦੀ ਲੱਗੀ ਝੜੀ, 20 ਆਗੂਆਂ ਨੇ ਛੱਡੀ ਪਾਰਟੀ
ਨਸ਼ਿਆਂ ਖਿਲਾਫ ਆਮ ਆਦਮੀ ਪਾਰਟੀ 'ਚ ਵੱਡੀ ਬਗ਼ਾਵਤ
Punjab AAP Resignations : ਅੱਜ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿੱਚ ਵੱਡੀ ਪੱਧਰ ਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਅਤੇ ਨਸ਼ਾ ਮੁਕਤੀ ਲਈ ਕੰਮ ਕਰਨ ਵਾਲੇ ਆਗੂਆਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਇੱਕ ਸੀਨੀਅਰ ਆਗੂ ਵੱਲੋਂ ਸੰਗਰੂਰ ਰੋਡ 'ਤੇ ਹੋਟਲ ਰੁਤਬਾ ਵਿੱਚ ਅੱਜ ਮੀਟਿੰਗ ਸੱਦੀ ਗਈ।
ਸੂਬੇ ਵਿਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟੇ ਦੀ ਮੌਤ ਤੋਂ ਬਾਅਦ ਆਮ ਆਦਮੀ ਪਾਰਟੀ ਤੇ ਲਗਾਤਾਰ ਸੰਕਟ ਦੇ ਬੱਦਲ ਮੰਡਰਾ ਰਹੇ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਹੋਰ ਕਿੰਨੇ ਕੁ ਵਿਅਕਤੀ ਅਸਤੀਫੇ ਦੇਣਗੇ, ਪਰ ਇਹ ਯਕੀਨੀ ਹੈ ਕਿ ਆਮ ਆਦਮੀ ਪਾਰਟੀ ਨੂੰ ਹਲਕਾ ਸ਼ੁਤਰਾਣਾ ਵਿੱਚ ਵੱਡੀ ਸੱਟ ਵੱਜੀ ਹੈ। ਇਸ ਮੌਕੇ ‘ਆਪ’ ਦੇ ਯੁੱਧ ਨਸ਼ਿਆਂ ਵਿਰੁਧ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਕੀਤੀ।
ਇਹ ਵੀ ਪੜ੍ਹੋ :
27 ਅਤੇ 28 ਅਕਤੂਬਰ ਨੂੰ ਚੋਣ ਕਮਿਸ਼ਨ ਦੀ ਟੀਮ ਆਵੇਗੀ ਪੰਜਾਬ , ਚੋਣਾਂ ਦੇ ਮੱਦੇਨਜ਼ਰ ਪ੍ਰਬੰਧਾਂ ਦਾ ਜਾਇਜ਼ਾ ਲਵੇਗੀ ਟੀਮ
ਉਨ੍ਹਾਂ ਨੇ ਦੱਸਿਆ ਕਿ 20 ਦੇ ਕਰੀਬ ਆਪ ਆਗੂਆਂ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਪ ਸਰਕਾਰ ਨਸ਼ਿਆਂ ਦੀ ਪੁਸ਼ਤਪਨਾਹੀ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਉਹ ਲੋਕਾਂ ਵਿਚ ਜਾਂਦੇ ਹਨ ਤਾਂ ਲੋਕ ਸਵਾਲ ਕਰਦੇ ਹਨ ਕਿ ਪਰਮਿੰਦਰ ਸਿੰਘ ਝੋਟਾ ਦਾ ਜਦੋਂ ਕਤਲ ਹੋਇਆ ਤਾਂ ‘ਆਪ’ ਕਿੱਥੇ ਸੀ ਤੇ ਉਸ ਦੀਆਂ ਪੁਲੀਸ ਨੂੰ ਕੀਤੀਆਂ ਸ਼ਿਕਾਇਤਾਂ ’ਤੇ ਅਮਲ ਕਿਉਂ ਨਹੀਂ ਕੀਤਾ ਗਿਆ। ਇਨ੍ਹਾਂ ਆਗੂਆਂ ਨੇ ਇਹ ਵੀ ਰੋਸ ਪ੍ਰਗਟਾਇਆ ਕਿ ਉਨ੍ਹਾਂ ਹਾਈ ਕਮਾਂਡ ਨੂੰ ਅਪੀਲ ਕੀਤੀ ਸੀ ਕਿ ਉਹ ਨਸ਼ਿਆਂ ਦੇ ਮਾਮਲੇ ਵਿਚ ਪਿੰਡ ਵਾਸੀਆਂ ਨਾਲ ਵਿਚਰਦੇ ਹਨ ਤੇ ਉਨ੍ਹਾਂ ਨਾਲ ਇਸ ਸਬੰਧੀ ਮੀਟਿੰਗ ਕੀਤੀ ਜਾਵੇ ਤੇ ਕਾਰਗਰ ਨੀਤੀ ਬਣਾਈ ਜਾਵੇ ਪਰ ਹਾਈ ਕਮਾਂਡ ਨੇ ਕੋਈ ਜਵਾਬ ਨਹੀਂ ਦਿੱਤਾ।
ਇਸ ਤੋਂ ਪਹਿਲਾਂ ਤਿੰਨ ਅਸਤੀਫੇ ਸਾਹਮਣੇ ਆ ਚੁੱਕੇ ਸਨ ਜਿਨ੍ਹਾਂ ਵਿੱਚ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ, ਗੋਲਡੀ ਬਰਾਸ ਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਮਰਿੰਦਰ ਸਿੰਘ ਹਰਿਆਊ ਸ਼ਾਮਲ ਹਨ।