BBMB Secretary News : ਹਾਈ ਕੋਰਟ ਨੇ ਬੀਬੀਐਮਬੀ ਦੇ ਸਕੱਤਰ ਦੇ ਅਹੁਦੇ ਤੇ ਨਿਯੁਕਤੀ ਦੀ ਪ੍ਰਕਿਰਿਆ ਤੇ ਲਗਾਈ ਰੋਕ; ਜਾਣੋ ਕੀ ਹੈ ਪੂਰਾ ਮਾਮਲਾ

ਦੱਸ ਦਈਏ ਕਿ ਅੱਜ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ, ਹਾਈ ਕੋਰਟ ਨੇ ਸਕੱਤਰ ਦੇ ਅਹੁਦੇ 'ਤੇ ਨਿਯੁਕਤੀ ਦੀ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ ਹੈ ਅਤੇ ਬੀਬੀਐਮਬੀ ਨੂੰ 10 ਸਤੰਬਰ ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

By  Aarti August 27th 2025 01:18 PM

BBMB Secretary News : ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਸਕੱਤਰ ਦੇ ਅਹੁਦੇ 'ਤੇ ਨਿਯੁਕਤੀ ਦੀ ਪ੍ਰਕਿਰਿਆ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰੋਕ ਲਗਾ ਦਿੱਤਾ ਗਈ ਹੈ। ਦਰਅਸਲ ਇਸ ਮਾਮਲੇ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ ਅਤੇ ਨਿਯੁਕਤੀ ’ਤੇ ਸਵਾਲ ਚੁੱਕੇ ਗਏ ਸੀ। ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਕੱਤਰ ਦੇ ਅਹੁਦੇ 'ਤੇ ਨਿਯੁਕਤੀ ਦੀ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ ਹੈ ਅਤੇ ਬੀਬੀਐਮਬੀ ਨੂੰ 10 ਸਤੰਬਰ ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਦੱਸ ਦਈਏ ਕਿ ਰਮਨਦੀਪ ਸਿੰਘ ਬੈਂਸ ਅਤੇ ਹੋਰਨਾਂ ਨੇ ਬੀਬੀਐਮਬੀ ਦੇ ਸਕੱਤਰ ਦੇ ਅਹੁਦੇ 'ਤੇ ਨਿਯੁਕਤੀ ਦੀ ਪ੍ਰਕਿਰਿਆ 'ਤੇ ਸਵਾਲ ਉਠਾਉਂਦੇ ਹੋਏ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਅਤੇ ਕਿਹਾ ਕਿ ਬੀਬੀਐਮਬੀ ਦੇ ਚੇਅਰਮੈਨ ਨੇ ਆਪਣੀ ਮਰਜ਼ੀ ਨਾਲ ਸਕੱਤਰ ਦੇ ਅਹੁਦੇ 'ਤੇ ਨਿਯੁਕਤੀ ਲਈ ਨਿਯਮ ਬਣਾਏ ਹਨ, ਜੋ ਕਿ ਪੂਰੀ ਤਰ੍ਹਾਂ ਗਲਤ ਹਨ।

ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ, ਸੁਪਰਡੈਂਟਿੰਗ ਇੰਜੀਨੀਅਰ ਦੇ ਅਹੁਦੇ 'ਤੇ ਕੰਮ ਕਰਨ ਵਾਲੇ ਵਿਅਕਤੀ ਨੂੰ ਸਕੱਤਰ ਦੇ ਅਹੁਦੇ 'ਤੇ ਨਿਯੁਕਤੀ ਲਈ ਯੋਗ ਮੰਨਿਆ ਜਾਂਦਾ ਸੀ, ਪਰ ਹੁਣ ਬੀਬੀਐਮਬੀ ਚੇਅਰਮੈਨ ਨੇ 25 ਜੁਲਾਈ ਨੂੰ ਇਸ ਅਹੁਦੇ 'ਤੇ ਨਿਯੁਕਤੀ ਲਈ ਮਾਪਦੰਡ ਨਿਰਧਾਰਤ ਕੀਤੇ ਹਨ, ਜਿਸ ਵਿੱਚ ਐਕਸੀਅਨ ਦੇ ਅਹੁਦੇ 'ਤੇ ਰਹਿਣ ਵਾਲੇ ਵਿਅਕਤੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਅਤੇ 20 ਸਾਲਾਂ ਦਾ ਤਜਰਬਾ ਵੀ ਨਿਰਧਾਰਤ ਕੀਤਾ ਗਿਆ ਹੈ।

ਇੰਨਾ ਹੀ ਨਹੀਂ, ਇਸ ਅਹੁਦੇ 'ਤੇ ਨਿਯੁਕਤੀ ਦੇ ਮਾਪਦੰਡਾਂ ਵਿੱਚ ਤਬਦੀਲੀ ਲਈ ਬੋਰਡ ਜਾਂ ਕੇਂਦਰ ਸਰਕਾਰ ਤੋਂ ਇਜਾਜ਼ਤ ਨਹੀਂ ਲਈ ਗਈ ਹੈ। ਜਿਸ ਦੇ ਚੱਲਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ। 

ਇਹ ਵੀ ਪੜ੍ਹੋ : Punjab Flood Crisis Live Updates : ਸੁਲਤਾਨਪੁਰ ਲੋਧੀ ’ਚ 100 ਫੁੱਟ ਪਾਣੀ ’ਚ ਚੱਲਣ ਵਾਲੀਆਂ ਵੈਨਾਂ ਕਰਨਗੀਆਂ ਹੜ੍ਹ ਪੀੜਤ ਲੋਕਾਂ ਦੀ ਮਦਦ

Related Post