SYL ਤੇ ਦਿੱਲੀ ਚ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਹੋਈ ਮੀਟਿੰਗ, CM ਮਾਨ ਤੋਂ ਸੁਣੋ ਕੀ ਕੀ ਨਿਕਲਿਆ ਨਤੀਜਾ

Punjab Haryana SYL Meeting : ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਸੀਐਮ ਨਾਇਬ ਸਿੰਘ ਸੈਣੀ ਦੋਵਾਂ ਨੇ ਆਪਣੇ-ਆਪਣੇ ਸੂਬਿਆਂ ਦੇ ਪੱਖ ਰੱਖੇ। ਦੋਵਾਂ ਸੂਬਿਆਂ ਵਿੱਚ ਇਹ ਚੌਥੇ ਗੇੜ ਦੀ ਮੀਟਿੰਗ ਸੀ, ਜਿਸ ਦੌਰਾਨ ਇੱਕ ਘੰਟੇ ਤੱਕ ਪਾਣੀ ਦੇ ਵਿਵਾਦ ਨੂੰ ਲੈ ਕੇ ਮੰਥਨ ਹੋਇਆ।

By  KRISHAN KUMAR SHARMA July 9th 2025 05:30 PM -- Updated: July 9th 2025 08:48 PM

Punjab Haryana SYL Meeting : SYL ਦੇ ਮੁੱਦੇ 'ਤੇ ਬੁੱਧਵਾਰ ਦਿੱਲੀ ਵਿੱਚ ਪੰਜਾਬ ਅਤੇ ਹਰਿਆਣਾ ਦੀ ਮੀਟਿੰਗ ਹੋਈ, ਜਿਸ ਵਿੱਚ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨੇ ਕੀਤੀ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਸੀਐਮ ਨਾਇਬ ਸਿੰਘ ਸੈਣੀ ਦੋਵਾਂ ਨੇ ਆਪਣੇ-ਆਪਣੇ ਸੂਬਿਆਂ ਦੇ ਪੱਖ ਰੱਖੇ। ਦੋਵਾਂ ਸੂਬਿਆਂ ਵਿੱਚ ਇਹ ਚੌਥੇ ਗੇੜ ਦੀ ਮੀਟਿੰਗ ਸੀ, ਜਿਸ ਦੌਰਾਨ ਇੱਕ ਘੰਟੇ ਤੱਕ ਪਾਣੀ ਦੇ ਵਿਵਾਦ ਨੂੰ ਲੈ ਕੇ ਮੰਥਨ ਹੋਇਆ।

ਮੀਟਿੰਗ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ, ਜਿਸ ਦੌਰਾਨ ਕੇਂਦਰ ਨੇ ਮਸਲੇ ਨੂੰ ਹੱਲ ਕਰਨ ਲਈ ਸਕਾਰਾਤਮਕਤਾ ਜਵਾਬ ਦਿੱਤਾ।

ਸੀਐਮ ਮਾਨ ਨੇ ਕਿਹਾ ਕਿ ਦੋਹਾਂ ਸੂਬਿਆਂ ਵਿੱਚ ਪਾਣੀ ਦਾ ਮਸਲਾ ਬਹੁਤ ਹੀ ਗੰਭੀਰ ਹੈ ਅਤੇ ਮੀਟਿੰਗ ਦੌਰਾਨ ਹੁਣ 'ਸਿੰਧੂ ਜਲ ਸਮਝੌਤਾ' ਰੱਦ ਹੋਣ ਪਿੱਛੋਂ ਪੰਜਾਬ ਨੂੰ ਇਹ ਉਮੀਦ ਜਾਗੀ ਹੈ ਕਿ 23 ਐਮ.ਐਫ. ਪਾਣੀ ਹੋਰ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰਾਵੀ, ਚਿਨਾਬ ਤੇ ਉਜ ਦਰਿਆ ਦਾ ਪਾਣੀ ਮਿਲ ਸਕਦਾ ਹੈ ਅਤੇ ਜੇਕਰ ਇਹ ਪਾਣੀ ਪੰਜਾਬ ਨੂੰ ਮਿਲਦਾ ਹੈ ਤਾਂ ਅੱਗੇ ਹਰਿਆਣਾ ਨੂੰ ਪਾਣੀ ਦੇਣ ਵਿੱਚ ਪੰਜਾਬ ਨੂੰ ਕੋਈ ਦਿੱਕਤ ਨਹੀਂ ਹੈ, ਪਰ ਪੰਜਾਬ ਆਪਣਾ ਹੱਕ ਨਹੀਂ ਦੇਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਪਾਣੀ 'ਤੇ ਸਿਰਫ਼ ਰਾਜਨੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਦੋ ਭਰਾ ਹਨ, ਕੋਈ ਸਟੇਟਾਂ ਨਹੀਂ। ਸਿੰਧੂ ਜਲ ਸਮਝੌਤੇ ਦਾ ਪਾਣੀ ਪੰਜਾਬ ਚੈਨਲ ਰਾਹੀਂ ਹੀ ਆਵੇਗਾ, ਤਾਂ ਹੀ ਅੱਗੇ ਪਾਣੀ ਦੇਵਾਂਗੇ, ਪਰ ਪੰਜਾਬ ਦਾ ਹੱਕ ਕਿਤੇ ਨਹੀਂ ਜਾਣ ਦੇਵਾਂਗੇ।

ਉਨ੍ਹਾਂ ਦੱਸਿਆ ਕਿ ਐਸਵਾਈਐਲ ਦੇ ਮੁੱਦੇ 'ਤੇ ਹੁਣ ਅਗਲੇ ਗੇੜ ਦੀ ਮੀਟਿੰਗ 5 ਅਗਸਤ ਨੂੰ ਹੋਵੇਗੀ।

Related Post