High Court ਦੇ ਜੱਜਾਂ ਖਿਲਾਫ਼ ਟਿੱਪਣੀਆਂ ਕਰਨ ਦੇ ਮਾਮਲੇ ਚ ਹਾਈਕੋਰਟ ਨੇ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਦਿੱਤੀ ਮੁਆਫ਼ੀ

Balwinder Singh Sekhon News : ਹਾਈਕੋਰਟ ਦੇ ਜੱਜਾਂ ਖਿਲਾਫ਼ ਟਿੱਪਣੀਆਂ ਕਰਨ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਮੁਆਫ਼ੀ ਦੇ ਦਿੱਤੀ ਹੈ। ਕਿਹਾ ਕਿ ਉਹ ਆਪਣੇ ਕੀਤੇ 'ਤੇ ਸ਼ਰਮਿੰਦਾ ਹਨ ਅਤੇ ਬਿਨਾਂ ਸ਼ਰਤ ਮੁਆਫ਼ੀ ਮੰਗ ਰਹੇ ਹਨ ਤਾਂ ਹੁਣ ਉਸਨੂੰ ਮੁਆਫ਼ ਕੀਤਾ ਜਾ ਸਕਦਾ ਹੈ ਪਰ ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਨਾ ਦੁਹਰਾਉਣ ਦੀ ਚੇਤਾਵਨੀ ਵੀ ਦਿੱਤੀ ਹੈ। ਹਾਈ ਕੋਰਟ ਨੇ ਉਸਨੂੰ ਮੁਆਫ਼ੀ ਦੇ ਨਾਲ -ਨਾਲ ਇੱਕ ਹਫ਼ਤੇ ਦੇ ਅੰਦਰ 10 ਰੁੱਖ ਲਗਾਉਣ ਦਾ ਹੁਕਮ ਦਿੱਤਾ

By  Shanker Badra September 30th 2025 08:46 PM

Balwinder Singh Sekhon News : ਹਾਈਕੋਰਟ ਦੇ ਜੱਜਾਂ ਖਿਲਾਫ਼ ਟਿੱਪਣੀਆਂ ਕਰਨ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਮੁਆਫ਼ੀ ਦੇ ਦਿੱਤੀ ਹੈ। ਕਿਹਾ ਕਿ ਉਹ ਆਪਣੇ ਕੀਤੇ 'ਤੇ ਸ਼ਰਮਿੰਦਾ ਹਨ ਅਤੇ ਬਿਨਾਂ ਸ਼ਰਤ ਮੁਆਫ਼ੀ ਮੰਗ ਰਹੇ ਹਨ ਤਾਂ ਹੁਣ ਉਸਨੂੰ ਮੁਆਫ਼ ਕੀਤਾ ਜਾ ਸਕਦਾ ਹੈ ਪਰ ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਨਾ ਦੁਹਰਾਉਣ ਦੀ ਚੇਤਾਵਨੀ ਵੀ ਦਿੱਤੀ ਹੈ। ਹਾਈ ਕੋਰਟ ਨੇ ਉਸਨੂੰ ਮੁਆਫ਼ੀ ਦੇ ਨਾਲ -ਨਾਲ ਇੱਕ ਹਫ਼ਤੇ ਦੇ ਅੰਦਰ 10 ਰੁੱਖ ਲਗਾਉਣ ਦਾ ਹੁਕਮ ਦਿੱਤਾ।

ਕੀ ਸੀ ਪੂਰਾ ਮਾਮਲਾ 

ਦਰਅਸਲ 'ਚ ਸਾਲ 2023 ਵਿੱਚ ਹਾਈ ਕੋਰਟ ਵਿੱਚ ਚੱਲ ਰਹੇ ਬਹੁ-ਕਰੋੜੀ ਡਰੱਗ ਰੈਕੇਟ ਕੇਸ ਦੌਰਾਨ ਬਲਵਿੰਦਰ ਸੇਖੋਂ ਨੇ ਹਾਈ ਕੋਰਟ ਦੇ ਜੱਜਾਂ ਬਾਰੇ ਕਈ ਟਿੱਪਣੀਆਂ ਕੀਤੀਆਂ ਸੀ ਅਤੇ ਹਾਈ ਕੋਰਟ ਵਿੱਚ ਹੀ ਹਾਈਕੋਰਟ ਦੇ ਜੱਜਾਂ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਸੀ। ਜਿਸ ਤੋਂ ਬਾਅਦ ਹਾਈ ਕੋਰਟ ਨੇ ਉਸਨੂੰ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਠਹਿਰਾਇਆ ਅਤੇ 6 ਮਹੀਨੇ ਦੀ ਸਜ਼ਾ ਸੁਣਾਈ ਸੀ।

ਬਾਅਦ ਵਿੱਚ ਆਪਣੇ ਕੀਤੇ 'ਤੇ ਪਛਤਾਵਾ ਪ੍ਰਗਟ ਕਰਦੇ ਹੋਏ ਬਲਵਿੰਦਰ ਸੇਖੋਂ ਨੇ ਬਿਨਾਂ ਸ਼ਰਤ ਮੁਆਫ਼ੀ ਮੰਗੀ ਅਤੇ ਹਾਈ ਕੋਰਟ ਨੂੰ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਅਜਿਹਾ ਕੁਝ ਨਹੀਂ ਦੁਹਰਾਏਗਾ। ਉਸਨੇ ਸੋਸ਼ਲ ਮੀਡੀਆ ਤੋਂ ਇਤਰਾਜ਼ਯੋਗ ਪੋਸਟਾਂ ਨੂੰ ਵੀ ਹਟਾ ਦਿੱਤਾ ਸੀ। 7 ਜੁਲਾਈ ਨੂੰ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਅੱਜ ਆਪਣਾ ਫੈਸਲਾ ਸੁਣਾਉਂਦੇ ਹੋਏ ਹਾਈ ਕੋਰਟ ਨੇ ਬਲਵਿੰਦਰ ਸਿੰਘ ਸੇਖੋਂ ਨੂੰ ਮੁਆਫ਼ ਕਰ ਦਿੱਤਾ ਅਤੇ ਉਸਨੂੰ ਦੋਸ਼ਾਂ ਤੋਂ ਬਰੀ ਕਰ ਦਿੱਤਾ ਪਰ ਨਾਲ ਹੀ ਉਸਨੂੰ 15 ਦਿਨਾਂ ਦੇ ਅੰਦਰ ਦਸ ਰੁੱਖ ਲਗਾਉਣ ਦਾ ਹੁਕਮ ਵੀ ਦਿੱਤਾ ਹੈ।

Related Post