Punjab Government ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ; ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨਛੱਤਰ ਸਿੰਘ ਗਿੱਲ ਨੂੰ ਮਿਲੀ ਅੰਤਰਿਮ ਜ਼ਮਾਨਤ
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਸ਼੍ਰੋਮਣੀ ਅਕਾਲੀ ਦਲ ਦੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੱਲੋਂ ਪਟੀਸ਼ਨ ਦਾਇਰ ਕੀਤੀ ਸੀ। ਜਿਸ ਮਗਰੋਂ ਹਾਈਕੋਰਟ ਵੱਲੋਂ ਫੈਸਲਾ ਸੁਣਾਇਆ ਗਿਆ।
Nachatter Singh Gill News : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਦੱਸ ਦਈਏ ਕਿ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਨਛੱਤਰ ਸਿੰਘ ਗਿੱਲ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਜਿਸ ਕਾਰਨ ਪੰਜਾਬ ਦੀ ਮਾਨ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਸ਼੍ਰੋਮਣੀ ਅਕਾਲੀ ਦਲ ਦੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੱਲੋਂ ਪਟੀਸ਼ਨ ਦਾਇਰ ਕੀਤੀ ਸੀ। ਜਿਸ ਮਗਰੋਂ ਹਾਈਕੋਰਟ ਵੱਲੋਂ ਫੈਸਲਾ ਸੁਣਾਇਆ ਗਿਆ। ਇਸ ਤੋਂ ਇਲਾਵਾ ਹਾਈਕੋਰਟ ਨੇ ਨਛੱਤਰ ਸਿੰਘ ਗਿੱਲ ਦੀ ਗ੍ਰਿਫਤਾਰੀ ਨੂੰ ਗੈਰ ਕਾਨੂੰਨੀ ਕਰਾਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਵੱਲੋਂ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰੀ ਖਿਲਾਫ਼ ਹਾਈਕੋਰਟ 'ਚ ਪਟੀਸ਼ਨ ਵੀ ਦਾਖਲ ਕੀਤੀ ਗਈ ਸੀ। ਸੋਮਵਾਰ ਸੁਣਵਾਈ ਦੌਰਾਨ ਪੰਜਾਬ-ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਪ੍ਰਧਾਨ ਨਛੱਤਰ ਸਿੰਘ ਗਿੱਲ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਅਕਾਲੀ ਆਗੂ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਪਟੀਸ਼ਨ ਦਾਖਲ ਕੀਤੀ ਗਈ ਸੀ, ਜਿਸ 'ਤੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ ਜਵਾਬ ਦੇਣ ਲਈ ਕਿਹਾ ਸੀ।