Yudh Nashian Virudh : ਹਾਈਕੋਰਟ ਨੇ ਨਸ਼ਾ ਤਸਕਰੀ ਚ ਫਸਾਏ ਵਿਅਕਤੀ ਨੂੰ ਦਿੱਤੀ ਜ਼ਮਾਨਤ, SSP ਕਪੂਰਥਲਾ ਨੂੰ ਦਿੱਤੇ ਹੁਕਮ

Yudh Nashian Virudh : ਸੁਣਵਾਈ ਦੌਰਾਨ ਪੰਜਾਬ-ਹਰਿਆਣਾ ਹਾਈ ਕੋਰਟ (Punjab Haryana High Court) ਨੇ ਗ੍ਰਿਫ਼ਤਾਰ ਵਿਅਕਤੀ ਨੂੰ ਜਿਥੇ ਜ਼ਮਾਨਤ ਦੇ ਦਿੱਤੀ, ਉਥੇ ਨਾਲ ਹੀ ਕਪੂਰਥਲਾ ਦੇ ਐਸਐਸਪੀ ਨੂੰ ਮਾਮਲੇ ਵਿੱਚ ਜਾਂਚ ਅਧਿਕਾਰੀ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਦਿੱਤੇ।

By  KRISHAN KUMAR SHARMA October 16th 2025 04:16 PM -- Updated: October 16th 2025 04:29 PM

Kapurthala Police : ਪੰਜਾਬ 'ਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ (Yudh Nashian Virudh) ਇੱਕ ਵਾਰ ਮੁੜ ਸਵਾਲਾਂ ਦੇ ਘੇਰੇ ਵਿੱਚ ਹੈ। ਕਪੂਰਥਲਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਲਜ਼ਾਮ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਵੱਲੋਂ ਇਸ ਗ੍ਰਿਫ਼ਤਾਰੀ ਨੂੰ ਪੈਰਾਸੀਟਾਮੋਲ ਪਾਊਡਰ ਨਾਲ ਨਸ਼ੀਲੇ ਪਦਾਰਥਾਂ ਦਾ ਤਸਕਰੀ (Drug Supply in Punjab) ਕਰਨ ਵਾਲਾ ਦੱਸਿਆ ਗਿਆ ਸੀ। ਹਾਲਾਂਕਿ, ਇਸ ਮਾਮਲੇ ਵਿੱਚ ਗ੍ਰਿਫ਼ਤਾਰ ਸ਼ਖਸ ਵੱਲੋਂ ਹਾਈਕੋਰਟ 'ਚ ਪਟੀਸ਼ਨ ਦਾਖਲ ਕੀਤੀ ਗਈ ਸੀ, ਜਿਸ 'ਤੇ ਅੱਜ ਸੁਣਵਾਈ ਦੌਰਾਨ ਅਦਾਲਤ ਨੇ ਸ਼ਖਸ ਨੂੰ ਜ਼ਮਾਨਤ ਦੇ ਦਿੱਤੀ।

ਸੁਣਵਾਈ ਦੌਰਾਨ ਪੰਜਾਬ-ਹਰਿਆਣਾ ਹਾਈ ਕੋਰਟ (Punjab Haryana High Court) ਨੇ ਗ੍ਰਿਫ਼ਤਾਰ ਵਿਅਕਤੀ ਨੂੰ ਜਿਥੇ ਜ਼ਮਾਨਤ ਦੇ ਦਿੱਤੀ, ਉਥੇ ਨਾਲ ਹੀ ਕਪੂਰਥਲਾ ਦੇ ਐਸਐਸਪੀ ਨੂੰ ਮਾਮਲੇ ਵਿੱਚ ਜਾਂਚ ਅਧਿਕਾਰੀ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਦਿੱਤੇ।

ਪੈਰਾਸਿਟਾਮੋਲ ਨੂੰ ਦੱਸਿਆ ਗਿਆ ਸੀ ਨਸ਼ੀਲਾ ਪਾਊਡਰ

ਧਿਆਨਦੇਣ ਯੋਗ ਹੈ ਕਿ ਫਗਵਾੜਾ ਦੇ ਸੰਦੀਪ ਨੂੰ ਪੁਲਿਸ ਨੇ 275 ਗ੍ਰਾਮ ਨਸ਼ੀਲੇ ਪਦਾਰਥ ਰੱਖਣ ਦੇ ਬਹਾਨੇ ਉਸਦੇ ਘਰੋਂ ਗ੍ਰਿਫ਼ਤਾਰ ਕੀਤਾ ਸੀ। ਉਪਰੰਤ ਜਦੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਪਾਊਡਰ ਨਸ਼ੀਲਾ ਪਦਾਰਥ ਨਹੀਂ, ਸਗੋਂ ਪੈਰਾਸੀਟਾਮੋਲ ਸੀ।

ਪਹਿਲਾਂ ਇਸ ਮਾਮਲੇ ਵਿੱਚ ਫੜੇ ਗਏ ਵਿਅਕਤੀ ਦੀ ਅਗਾਊਂ ਜ਼ਮਾਨਤ ਰੱਦ ਕਰ ਦਿੱਤੀ ਗਈ, ਜਿਸ 'ਤੇ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ। ਹਾਈ ਕੋਰਟ ਵਿੱਚ ਪੇਸ਼ ਕੀਤੀ ਗਈ ਰਿਪੋਰਟ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਸੀ ਕਿ ਵਿਅਕਤੀ ਨੂੰ ਪੈਰਾਸੀਟਾਮੋਲ ਪਾਊਡਰ ਇੱਕ ਨਸ਼ੀਲਾ ਪਦਾਰਥ ਹੋਣ ਦਾ ਦਾਅਵਾ ਕਰਕੇ ਫਸਾਇਆ ਗਿਆ ਸੀ।

ਐਸਐਸਪੀ ਕਪੂਰਥਲਾ ਨੂੰ ਹੁਕਮ ਜਾਰੀ

ਇਸ 'ਤੇ ਹਾਈ ਕੋਰਟ ਨੇ ਮੁਲਜ਼ਮ ਨੂੰ ਜ਼ਮਾਨਤ ਦਿੰਦੇ ਹੋਏ ਅਤੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਉਂਦੇ ਹੋਏ ਹੁਣ ਕਪੂਰਥਲਾ ਦੇ ਐਸਐਸਪੀ ਨੂੰ ਇਸ ਮਾਮਲੇ ਦੇ ਜਾਂਚ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਜਨਵਰੀ ਦੇ ਪਹਿਲੇ ਹਫ਼ਤੇ ਹਾਈ ਕੋਰਟ ਨੂੰ ਆਪਣੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

Related Post