PU Senate Elections : PU ਸੈਨੇਟ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਸਮੇਤ PU ਨੂੰ ਜਾਰੀ ਕੀਤਾ ਆਦੇਸ਼

PU Senate Elections : PU ਸੈਨੇਟ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ ਸਮੇਤ PU ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ PU ਸੈਨੇਟ ਚੋਣਾਂ ਜਲਦ ਤੋਂ ਜਲਦ ਕਰਵਾਈਆਂ ਜਾਣ। PU ਸੈਨੇਟ ਦਾ ਕਾਰਜਕਾਲ ਅਕਤੂਬਰ 2024 'ਚ ਖ਼ਤਮ ਹੋ ਗਿਆ ਸੀ ,ਚੋਣਾਂ ਲਈ ਅਜੇ ਤੱਕ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਸੀ

By  Shanker Badra November 14th 2025 12:32 PM

PU Senate Elections : PU ਸੈਨੇਟ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ ਸਮੇਤ PU ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ PU ਸੈਨੇਟ ਚੋਣਾਂ ਜਲਦ ਤੋਂ ਜਲਦ ਕਰਵਾਈਆਂ ਜਾਣ। PU ਸੈਨੇਟ ਦਾ ਕਾਰਜਕਾਲ ਅਕਤੂਬਰ 2024 'ਚ  ਖ਼ਤਮ ਹੋ ਗਿਆ ਸੀ ,ਚੋਣਾਂ ਲਈ ਅਜੇ ਤੱਕ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਸੀ।     

ਦਰਅਸਲ 'ਚ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਜਲਦੀ ਤੋਂ ਜਲਦੀ ਕਰਵਾਉਣ ਦੀ ਮੰਗ ਕਰਦਿਆਂ ਪਿਛਲੇ ਸਾਲ ਇੱਕ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਦਾਇਰ ਕੀਤੀ ਗਈ ਸੀ। ਓਸੇ ਪਟੀਸ਼ਨ 'ਚ ਹੁਣ ਅਰਜ਼ੀ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਪੀਯੂ ਦੇ ਵਾਈਸ-ਚਾਂਸਲਰ, ਰਜਿਸਟਰਾਰ, ਪੀਯੂ ਚਾਂਸਲਰ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਧਿਰ ਬਣਾਇਆ ਗਿਆ ਸੀ।

ਪਿਛਲੇ ਸਾਲ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਦੀ ਮਿਆਦ ਅਕਤੂਬਰ 2024 ਵਿੱਚ ਖਤਮ ਹੋ ਗਈ ਸੀ, ਪਰ ਅਜੇ ਤੱਕ ਚੋਣਾਂ ਨਹੀਂ ਹੋਈਆਂ ਹਨ। ਜਦੋਂ ਕਿ ਇਹ ਚੋਣਾਂ ਪੰਜਾਬ ਯੂਨੀਵਰਸਿਟੀ ਐਕਟ ਦੇ ਤਹਿਤ ਸੈਨੇਟ ਦੀ ਮਿਆਦ ਖਤਮ ਹੋਣ ਤੋਂ ਪਹਿਲਾਂ ਹੋਣੀਆਂ ਚਾਹੀਦੀਆਂ ਸਨ, ਅਜੇ ਵੀ ਪਤਾ ਨਹੀਂ ਲੱਗ ਰਿਹਾ ਕਿ ਚੋਣਾਂ ਕਦੋਂ ਹੋਣਗੀਆਂ।

ਦੱਸ ਦੇਈਏ ਕਿ ਪੰਜਾਬ ਯੂਨੀਵਰਸਿਟੀ (PU) ਵਿੱਚ ਸੈਨੇਟ ਚੋਣਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ। ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਨਹੀਂ ਹੋ ਜਾਂਦਾ। ਹਾਲਾਂਕਿ, ਕੇਂਦਰ ਸਰਕਾਰ ਨੇ ਬਾਅਦ ਵਿੱਚ 28 ਅਕਤੂਬਰ ਨੂੰ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। 

Related Post