Sunanda Sharma Case : ਸੁਨੰਦਾ ਸ਼ਰਮਾ ਮਾਮਲੇ ਚ ਪਿੰਕੀ ਧਾਲੀਵਾਲ ਨੂੰ ਵੱਡੀ ਰਾਹਤ, ਹਾਈਕੋਰਟ ਨੇ ਤੁਰੰਤ ਰਿਹਾਅ ਕਰਨ ਦੇ ਦਿੱਤੇ ਹੁਕਮ

Sunanda Sharma Case : ਪੰਜਾਬ-ਹਰਿਆਣਾ ਹਾਈਕੋਰਟ ਨੇ ਪਿੰਕੀ ਧਾਲੀਵਾਲ ਨੂੰ ਮਾਮਲੇ 'ਚ ਤੁਰੰਤ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਨੇ ਇਹ ਹੁਕਮ ਨਿਰਮਾਤਾ ਦੇ ਮੁੰਡੇ ਦੀ ਪਟੀਸ਼ਨ 'ਤੇ ਜਾਰੀ ਕੀਤੇ ਹਨ, ਜਿਸ ਵਿੱਚ ਮੋਹਾਲੀ ਪੁਲਿਸ ਵੱਲੋਂ ਗ੍ਰਿਫਤਾਰੀ ਨੂੰ ਨਾਜਾਇਜ਼ ਦੱਸਿਆ ਗਿਆ ਸੀ।

By  KRISHAN KUMAR SHARMA March 11th 2025 02:02 PM -- Updated: March 11th 2025 03:00 PM

Sunanda Sharma Case : ਸੁਨੰਦਾ ਸ਼ਰਮਾ ਮਾਮਲੇ 'ਚ ਗ੍ਰਿਫ਼ਤਾਰ ਪੰਜਾਬੀ ਸੰਗੀਤ ਨਿਰਮਾਤਾ ਪੁਸ਼ਪਿੰਦਰ ਸਿੰਘ ਉਰਫ਼ ਪਿੰਕੀ ਧਾਲੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਪਿੰਕੀ ਧਾਲੀਵਾਲ ਨੂੰ ਮਾਮਲੇ 'ਚ ਤੁਰੰਤ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਨੇ ਇਹ ਹੁਕਮ ਨਿਰਮਾਤਾ ਦੇ ਮੁੰਡੇ ਦੀ ਪਟੀਸ਼ਨ 'ਤੇ ਜਾਰੀ ਕੀਤੇ ਹਨ, ਜਿਸ ਵਿੱਚ ਮੋਹਾਲੀ ਪੁਲਿਸ ਵੱਲੋਂ ਗ੍ਰਿਫਤਾਰੀ ਨੂੰ ਨਾਜਾਇਜ਼ ਦੱਸਿਆ ਗਿਆ ਸੀ।

ਪਿੰਕੀ ਧਾਲੀਵਾਲ ਵੱਲੋਂ ਵਕੀਲ ਹਰਲਵ ਸਿੰਘ ਰਾਜਪੂਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ ਅਦਾਕਾਰਾ ਤੇ ਗਾਇਕਾ ਸੁਨੰਦਾ ਸ਼ਰਮਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਸ਼ਨੀਵਾਰ ਨੂੰ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ 'ਤੇ ਧਾਲੀਵਾਲ ਦੇ ਮੁੰਡੇ ਨੇ ਇਸ ਗ੍ਰਿਫ਼ਤਾਰੀ ਖਿਲਾਫ਼ ਹਾਈਕੋਰਟ 'ਚ ਪਟੀਸ਼ਨ ਦਾਖਲ ਕੀਤੀ ਸੀ।


ਪੁਲਿਸ ਨੇ ਧਾਲੀਵਾਲ ਦੇ ਘਰੋਂ ਦਸਤਾਵੇਜ਼ ਕਬਜ਼ੇ 'ਚ ਲਏ

ਇਸਤੋਂ ਪਹਿਲਾਂ ਧਾਲੀਵਾਲ ਨੂੰ ਦੋ ਦਿਨ ਦਾ ਰਿਮਾਂਡ ਖਤਮ ਹੋਣ ਉਪਰੰਤ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ ਸੀ। ਪੇਸ਼ੀ ਤੋਂ ਪਹਿਲਾਂ ਸੀਆਈਏ ਪੁਲਿਸ ਜਾਂਚ ਲਈ ਪਿੰਕੀ ਧਾਲੀਵਾਲ ਨੂੰ ਮੋਹਾਲੀ ਸੈਕਟਰ-71 ਸਥਿਤ ਉਨ੍ਹਾਂ ਦੇ ਘਰ ਲੈ ਕੇ ਵੀ ਪਹੁੰਚੀ ਸੀ। ਇਸ ਦੌਰਾਨ ਡੀਐਸਪੀ ਤਰਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਵੱਲੋਂ ਧਾਲੀਵਾਲ ਦੇ ਘਰ ਵਿਚੋਂ ਕੁੱਝ ਦਸਤਾਵੇਜ਼ਾਂ ਨੂੰ ਵੀ ਕਬਜ਼ੇ 'ਚ ਲਿਆ ਗਿਆ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਕੀ ਸੀ ਸੁਨੰਦਾ ਸ਼ਰਮਾ ਦੀ ਸ਼ਿਕਾਇਤ ? 

ਜ਼ਿਕਰਯੋਗ ਹੈ ਕਿ ਸੁਨੰਦਾ ਸ਼ਰਮਾ ਨੇ ਪੁਲਿਸ ਨੂੰ ਸ਼ਿਕਾਇਤ ਵਿਚ ਪਿੰਕੀ ਧਾਲੀਵਾਲ 'ਤੇ ਗੈਰ-ਕਾਨੂੰਨੀ, ਸ਼ੋਸ਼ਣ ਕਰਨ ਵਾਲੇ ਅਤੇ ਅਪਮਾਨਜਨਕ ਵਿਵਹਾਰ ਦਾ ਇਲਜ਼ਾਮ ਲਾਏ ਸਨ। ਉਸ ਦਾ ਕਹਿਣਾ ਸੀ ਕਿ ਇਸ ਨਾਲ ਉਸ ਨੂੰ ਭਾਰੀ ਆਰਥਿਕ ਨੁਕਸਾਨ, ਮਾਨਸਿਕ ਪ੍ਰੇਸ਼ਾਨੀ ਅਤੇ ਉਸ ਦੀ ਸਾਖ ਨੂੰ ਨੁਕਸਾਨ ਪਹੁੰਚਿਆ ਹੈ। ਸੁਨੰਦਾ ਸ਼ਰਮਾ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਧਾਲੀਵਾਲ ਨੇ ਸਾਲਾਂ ਤੱਕ ਉਸ ਦਾ 250 ਕਰੋੜ ਰੁਪਏ ਤੋਂ ਵੱਧ ਆਰਥਿਕ ਸ਼ੋਸ਼ਣ ਕੀਤਾ।

Related Post