ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਕਤਲਕਾਂਡ ’ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਸਖ਼ਤ, ਦਿੱਤੇ ਇਹ ਹੁਕਮ

ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ਼ੂਟਰਾਂ ਵੱਲੋਂ ਕੀਤੇ ਗਏ ਸਾਰੇ ਕਤਲਾਂ ਦੀ ਜਾਣਕਾਰੀ ਮੰਗੀ ਹੈ। ਉਨ੍ਹਾਂ ਨੇ ਪੁੱਛਿਆ ਹੈ ਕਿ ਪੰਜਾਬ ’ਚ ਕਿੰਨੇ ਮਾਮਲੇ ਹਨ, ਕਿੰਨੀਆਂ ਗੋਲੀਆਂ ਚੱਲੀਆਂ ਹਨ ਅਤੇ ਕਿੰਨੇ ਗ੍ਰਿਫਤਾਰ ਅਤੇ ਕਿੰਨੇ ਫਰਾਰ ਹੋਏ ਹਨ।

By  Aarti January 28th 2026 06:19 PM

ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਕਤਲਕਾਂਡ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਦੇ ਡੀਜੀਪੀ ਦੀ ਪੇਸ਼ੀ ਦੌਰਾਨ ਹਾਈਕੋਰਟ ਨੇ ਪੰਜਾਬ ਪੁਲਿਸ ਬਾਰੇ ਸਖ਼ਤ ਟਿੱਪਣੀ ਕੀਤੀ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਮਨਾਂ ’ਚ ਮਾੜਾ ਪ੍ਰਭਾਵ ਪੈ ਰਿਹਾ ਕਿ ਪੰਜਾਬ ਗੈਂਗਸਟਰ ਸੂਬਾ ਬਣਦਾ ਜਾ ਰਿਹਾ ਹੈ। 

ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ਼ੂਟਰਾਂ ਵੱਲੋਂ ਕੀਤੇ ਗਏ ਸਾਰੇ ਕਤਲਾਂ ਦੀ ਜਾਣਕਾਰੀ ਮੰਗੀ ਹੈ। ਉਨ੍ਹਾਂ ਨੇ ਪੁੱਛਿਆ ਹੈ ਕਿ ਪੰਜਾਬ ’ਚ ਕਿੰਨੇ ਮਾਮਲੇ ਹਨ, ਕਿੰਨੀਆਂ ਗੋਲੀਆਂ ਚੱਲੀਆਂ ਹਨ ਅਤੇ ਕਿੰਨੇ ਗ੍ਰਿਫਤਾਰ ਅਤੇ ਕਿੰਨੇ ਫਰਾਰ ਹੋਏ ਹਨ। ਨਾਲ ਹੀ ਹਾਈਕੋਰਟ ਨੇ ਇਹ ਵੀ ਪੁੱਛਿਆ ਕਿ ਫਰਾਰ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਕੀ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਜਾਣਕਾਰੀ ਇੱਕ ਹਫਤੇ ਦੇ ਅੰਦਰ ਦਿੱਤੀ ਜਾਵੇ। ਨਾਲ ਹੀ ਹਾਈਕੋਰਟ ਨੇ ਇਹ ਵੀ ਕਿਹਾ ਕਿ ਅੱਗੇ ਤੋਂ ਅਜਿਹੀਆਂ ਘਟਨਾਵਾਂ ਲਈ ਐਸਐਸਪੀ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ। 

ਹਾਈਕੋਰਟ ਨੇ ਇਹ ਵੀ ਕਿਹਾ ਕਿ ਰਾਣਾ ਬਲਾਚੌਰੀਆ ਕਤਲ ਦੀ ਵੰਡਿਆਈ ਕੀਤੀ ਜਾ ਰਹੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਪੁਲਿਸ ਦੀ ਮੌਜੂਦਗੀ ’ਚ ਦੋ ਸ਼ੂਟਰ ਦਿਨ ਦਿਹਾੜੇ ਕਤਲ ਕਰਕੇ ਭੱਜ ਜਾਂਦੇ ਹਨ। ਇਸ ਤਰ੍ਹਾਂ ਦੀ ਉਹ ਕਈ ਉਦਾਹਰਣਾ ਦੇ ਸਕਦੇ ਹਨ। 

ਹਾਈਕੋਰਟ ਨੇ ਅੱਗੇ ਕਿਹਾ ਕਿ ਹੁਣ ਤੱਕ ਕਿੰਨੀਆਂ ਫਿਰੌਤੀ ਕਾਲਾਂ ਆਈਆਂ ਹਨ ਅਤੇ ਕਿੰਨੀ ਰਕਮ ਪੁਲਿਸ ਨੇ ਬਰਾਮਦ ਕੀਤੀ ਹੈ। ਪੰਜਾਬ ਦੇ ਸ਼ਹਿਰੀ ਇਲਾਕਿਆਂ ਦੀਆਂ ਸੰਵੇਦਨਸ਼ੀਲ ਥਾਵਾਂ ’ਤੇ ਸੀਸੀਟੀਵੀ ਕੈਮਰੇ ਲੱਗਣੇ ਚਾਹੀਦੇ ਹਨ। ਕੈਮਰੇ ਲਗਾਉਣ ਦੇ ਲਈ ਪੰਜਾਬ ਸਰਕਾਰ ਬਜਟ ਦੇਵੇਂ। 

ਕਾਬਿਲੇਗੌਰ ਹੈ ਕਿ ਇੱਕ ਪਾਸੇ ਜਿੱਥੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋ ਰਹੀ ਸੀ ਉੱਥੇ ਹੀ ਦੂਜੇ ਪਾਸੇ ਮੁਹਾਲੀ ’ਚ ਦਿਨ ਦਿਹਾੜੇ ਗੋਲੀਆਂ ਮਾਰ ਕੇ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਕਤਲ ਕਰ ਦਿੱਤਾ। ਮੁਹਾਲੀ ਅਦਾਲਤ ਵਿੱਚ ਹੋਏ ਕਤਲ ਬਾਰੇ ਹਾਈ ਕੋਰਟ ਨੂੰ ਵੀ ਸੂਚਿਤ ਕੀਤਾ ਗਿਆ ਸੀ ਅਤੇ ਹਾਈ ਕੋਰਟ ਨੇ ਹੁਣ ਇਸ ਮਾਮਲੇ ਦੀ ਰਿਪੋਰਟ ਤਲਬ ਕੀਤੀ ਹੈ।

ਇਹ ਵੀ ਪੜ੍ਹੋ : Batala Murder : ਪੰਜਾਬ 'ਚ ਚੜ੍ਹਦੇ ਦਿਨ ਹੋਇਆ ਕਤਲ, ਅਣਪਛਾਤਿਆਂ ਨੇ ਮੈਡੀਕਲ ਸਟੋਰ ਮਾਲਕ ਰਣਦੀਪ ਸਿੰਘ ਦੇ ਸਿਰ 'ਚ ਮਾਰੀਆਂ ਗੋਲੀਆਂ

Related Post