Justice Lisa Gill ਨੂੰ ਸੁਪਰੀਮ ਕਾਲਜੀਅਮ ਨੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਕੀਤਾ ਨਿਯੁਕਤ
ਨਾਲ ਹੀ ਇਹ ਵੀ ਤੈਅ ਕੀਤਾ ਗਿਆ ਹੈ ਕਿ ਜਿਵੇਂ ਹੀ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਸੇਵਾਮੁਕਤ ਹੋਣਗੇ, ਜਸਟਿਸ ਲੀਸਾ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਜਾਵੇਗਾ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸੀਨੀਅਰ ਜੱਜ ਜਸਟਿਸ ਲੀਸਾ ਗਿੱਲ ਆਂਧਰਾ ਪ੍ਰਦੇਸ਼ ਹਾਈ ਕੋਰਟ ਦੀ ਚੀਫ਼ ਜਸਟਿਸ ਨਿਯੁਕਤ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਿਕ ਸੁਪਰੀਮ ਕਾਲਜੀਅਮ ਨੇ ਉਨ੍ਹਾਂ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ।
ਇਸ ਸਮੇਂ ਜਸਟਿਸ ਧੀਰਜ ਸਿੰਘ ਠਾਕੁਰ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸੇਵਾ ਨਿਭਾ ਰਹੇ ਹਨ, ਜੋ ਜਲਦੀ ਹੀ ਸੇਵਾਮੁਕਤ ਹੋਣ ਵਾਲੇ ਹਨ। ਅਜਿਹੀ ਸਥਿਤੀ ਵਿੱਚ, ਸੁਪਰੀਮ ਕੋਰਟ ਕੋਲੇਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਜਸਟਿਸ ਲੀਸਾ ਗਿੱਲ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਵਿੱਚ ਤਬਦੀਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਨਾਲ ਹੀ ਇਹ ਵੀ ਤੈਅ ਕੀਤਾ ਗਿਆ ਹੈ ਕਿ ਜਿਵੇਂ ਹੀ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਸੇਵਾਮੁਕਤ ਹੋਣਗੇ, ਜਸਟਿਸ ਲੀਸਾ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਜਾਵੇਗਾ।
ਕਾਬਿਲੇਗੌਰ ਹੈ ਕਿ ਜਸਟਿਸ ਲੀਸਾ ਗਿੱਲ, ਜਿਨ੍ਹਾਂ ਨੇ ਸੈਕਟਰ 9, ਚੰਡੀਗੜ੍ਹ ਦੇ ਕਾਰਮੇਲ ਕਾਨਵੈਂਟ ਸਕੂਲ ਤੋਂ ਪੜ੍ਹਾਈ ਕੀਤੀ, ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਐਲਐਲਬੀ ਅਤੇ ਫਿਰ ਐਲਐਲਐਮ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ 1990 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕਾਨੂੰਨ ਦੀ ਪ੍ਰੈਕਟਿਸ ਸ਼ੁਰੂ ਕੀਤੀ।
ਸਾਲ 2014 ਵਿੱਚ, ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ। ਇਸ ਸਮੇਂ ਜਸਟਿਸ ਲੀਸਾ ਗਿੱਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਸ਼ਵਨੀ ਮਿਸ਼ਰਾ ਤੋਂ ਬਾਅਦ ਸੀਨੀਆਰਤਾ ਵਿੱਚ ਤੀਜੇ ਸਥਾਨ 'ਤੇ ਹਨ।
ਇਹ ਵੀ ਪੜ੍ਹੋ : Delhi Liquor Policy Case : ਦਿੱਲੀ ਦੀ ਰਾਊਜ਼ ਐਵੀਨਿਊ ਕੋਰਟ ਨੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਕੀਤਾ ਬਰੀ