ਮੁੜ ਬਦਲੇਗਾ ਮੌਸਮ ਦਾ ਮਿਜ਼ਾਜ; ਜਾਣੋ ਪੰਜਾਬ-ਹਰਿਆਣਾ ਸਣੇ ਇਨ੍ਹਾਂ ਮੌਸਮ ਦੀ ਪੂਰੀ ਜਾਣਕਾਰੀ
Punjab Weather Update: ਪੰਜਾਬ ਅਤੇ ਹਰਿਆਣਾ ਵਿੱਚ ਇਨ੍ਹੀਂ ਦਿਨੀਂ ਮੌਸਮ ਆਮ ਵਾਂਗ ਬਣਿਆ ਹੋਇਆ ਹੈ। ਤਾਪਮਾਨ 'ਚ ਵੀ ਕੋਈ ਖਾਸ ਬਦਲਾਅ ਨਹੀਂ ਦੇਖਿਆ ਜਾ ਰਿਹਾ ਹੈ। ਆਈਐਮਡੀ ਮੁਤਾਬਕ 26 ਫਰਵਰੀ ਤੋਂ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ 'ਚ ਅੱਜ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
ਮੁੜ ਬਦਲੇਗਾ ਮੌਸਮ ਦਾ ਮਿਜ਼ਾਜ
ਇਸ ਦੌਰਾਨ ਮੌਸਮ ਵਿਭਾਗ ਨੇ ਤਾਜ਼ਾ ਅਪਡੇਟ ਜਾਰੀ ਕਰਦੇ ਹੋਏ ਕਿਹਾ ਕਿ ਜੰਮੂ-ਕਸ਼ਮੀਰ, ਮੁਜ਼ੱਫਰਾਬਾਦ, ਗਿਲਗਿਤ-ਬਾਲਟਿਸਤਾਨ ਅਤੇ ਲੱਦਾਖ 'ਚ 26 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ 26 ਫਰਵਰੀ ਨੂੰ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
ਪੰਜਾਬ ਸਣੇ ਕਈ ਸੂਬਿਆਂ ’ਚ ਪਵੇਗਾ ਮੀਂਹ
ਮੌਸਮ ਵਿਭਾਗ ਦਾ ਕਹਿਣਾ ਹੈ ਕਿ 26 ਫਰਵਰੀ ਨੂੰ ਪੰਜਾਬ ਅਤੇ ਹਰਿਆਣਾ ਸਮੇਤ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਿਨ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 11 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 27 ਫਰਵਰੀ ਨੂੰ ਵੀ ਅਸਮਾਨ ਬੱਦਲਵਾਈ ਰਹਿ ਸਕਦਾ ਹੈ। ਇਸ ਤੋਂ ਬਾਅਦ 28 ਫਰਵਰੀ ਤੋਂ ਆਸਮਾਨ ਸਾਫ ਰਹਿ ਸਕਦਾ ਹੈ।
ਇਹ ਵੀ ਪੜ੍ਹੋ: Kisan Andolan 2.0 : ਪਟਿਆਲਾ ਦੇ ਰਜਿੰਦਰਾ ਹਸਪਤਾਲ ਪਹੁੰਚੀ ਮ੍ਰਿਤਕ ਸ਼ੁਭਕਰਨ ਦੀ ਮਾਤਾ!