ਮੇਘਾਲਿਆ ’ਚ ਪੰਜਾਬ ਦਾ ਫੌਜੀ ਜਵਾਨ ਗੋਲੀ ਲੱਗਣ ਕਾਰਨ ਸ਼ਹੀਦ, ਜਨਵਰੀ ਸਾਲ 2026 ’ਚ ਹੋਣਾ ਸੀ ਵਿਆਹ

ਪਰਿਵਾਰ ਦੇ ਅਨੁਸਾਰ ਰਾਜਿੰਦਰ ਸਿੰਘ ਦਾ ਵਿਆਹ ਜਨਵਰੀ 2026 ਵਿੱਚ ਹੋਣਾ ਸੀ। ਉਸਦੇ ਮਾਤਾ-ਪਿਤਾ, ਭਰਾ ਅਤੇ ਭੈਣ ਵਿਆਹ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਸਨ।

By  Aarti December 27th 2025 03:42 PM

Fazilka News : ਫਾਜ਼ਿਲਕਾ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਸਥਿਤ ਪਿੰਡ ਝੁੱਗੇ ਗੁਲਾਬ ਸਿੰਘ ਦੇ ਵਸਨੀਕ ਬੀਐਸਐਫ ਸਿਪਾਹੀ ਰਾਜਿੰਦਰ ਸਿੰਘ ਦੀ ਮੇਘਾਲਿਆ ਦੇ ਸ਼ਿਲਾਂਗ ਵਿੱਚ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ ਹੈ। ਦੱਸ ਦਈਏ ਕਿ ਉਸਦੀ ਸ਼ਹਾਦਤ ਦੀ ਖ਼ਬਰ ਨੇ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ। ਸ਼ਹੀਦ ਸਿਪਾਹੀ ਦੀ ਦੇਹ ਉਸਦੇ ਜੱਦੀ ਪਿੰਡ ਝੁੱਗੇ ਗੁਲਾਬ ਸਿੰਘ ਲਿਆਂਦੀ ਜਾ ਰਹੀ ਹੈ।

ਪਰਿਵਾਰ ਦੇ ਅਨੁਸਾਰ ਰਾਜਿੰਦਰ ਸਿੰਘ ਦਾ ਵਿਆਹ ਜਨਵਰੀ 2026 ਵਿੱਚ ਹੋਣਾ ਸੀ। ਉਸਦੇ ਮਾਤਾ-ਪਿਤਾ, ਭਰਾ ਅਤੇ ਭੈਣ ਵਿਆਹ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਸਨ। ਇੱਕ ਦਿਨ ਪਹਿਲਾਂ ਹੀ, ਰਾਜਿੰਦਰ ਸਿੰਘ ਨੇ ਵੀਡੀਓ ਕਾਲ ਰਾਹੀਂ ਆਪਣੀ ਭੈਣ ਨਾਲ ਗੱਲ ਕੀਤੀ ਸੀ।

ਉਸ ਸਮੇਂ, ਉਸਦੀ ਭੈਣ ਵਿਆਹ ਦੀ ਖਰੀਦਦਾਰੀ ਕਰ ਰਹੀ ਸੀ। ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਸੀ, ਪਰ ਕੋਈ ਵੀ ਅੰਦਾਜ਼ਾ ਨਹੀਂ ਲਗਾ ਸਕਦਾ ਸੀ ਕਿ ਇਹ ਗੱਲਬਾਤ ਉਸਦੀ ਆਖਰੀ ਸਾਬਤ ਹੋਵੇਗੀ।

ਇਹ ਵੀ ਪੜ੍ਹੋ : Bikram Singh Majithia ਨੂੰ ਗ੍ਰਿਫ਼ਤਾਰ ਕਰਨ ਵਾਲੇ SSP ਵਿਜੀਲੈਂਸ ਖਿਲਾਫ਼ ਵੱਡਾ ਐਕਸ਼ਨ, ਪੰਜਾਬ ਸਰਕਾਰ ਨੇ ਲਖਵੀਰ ਸਿੰਘ ਨੂੰ ਕੀਤਾ ਸਸਪੈਂਡ

Related Post