Punjab ’ਚ BJP ਸਾਰੀਆਂ 117 ਸੀਟਾਂ ’ਤੇ ਲੜ੍ਹੇਗੀ ਚੋਣ ! ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀਐਲ ਸੰਤੋਸ਼ ਦਾ ਬਿਆਨ

ਇਸ ਤੋਂ ਪਹਿਲਾਂ ਅੱਜ ਸਵੇਰੇ ਬੀ.ਐਲ. ਸੰਤੋਸ਼ ਦਾ ਮੁਹਾਲੀ ਹਵਾਈ ਅੱਡੇ ’ਤੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਨਰਿੰਦਰ ਸਿੰਘ ਰੈਣਾ ਵੱਲੋਂ ਸਵਾਗਤ ਕੀਤਾ ਗਿਆ।

By  Aarti August 24th 2026 05:49 PM

Punjab assembly election 2027 : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਇੱਕ ਪਾਰਟੀ ਵੱਲੋਂ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਦੇ ਚੱਲਦੇ ਬੀਜੇਪੀ ਵੱਲੋਂ ਵੀ ਕਈ ਮੀਟਿੰਗਾਂ ਅਤੇ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਸਾਲ 2027 ਦੀਆਂ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਨੇ ਵੱਡਾ ਬਿਆਨ ਦਿੱਤਾ ਹੈ। 

'ਬੀਜੇਪੀ 117 ਸੀਟਾਂ ’ਤੇ ਲੜੇਗੀ ਖੁਦ ਚੋਣ'

ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਨੇ ਕਿਹਾ ਕਿ ਪੰਜਾਬ ਬਦਲਾਅ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਭਾਜਪਾ ਇਸ ਬਦਲਾਅ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ ਅਤੇ ਜਿੱਤ ਹਾਸਲ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ। ਦੱਸ ਦਈਏ ਕਿ ਉਨ੍ਹਾਂ ਵੱਲੋਂ ਦੋ ਦਿਨਾਂ ਦੇ ਸੰਗਠਨਾਤਮਕ ਦੌਰੇ ਦੇ ਪਹਿਲੇ ਦਿਨ ਪਟਿਆਲਾ ਵਿਖੇ ਹੋਈ ਪਹਿਲੀ ਖੇਤਰੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ। 

ਇਸ ਤੋਂ ਪਹਿਲਾਂ ਅੱਜ ਸਵੇਰੇ ਬੀ.ਐਲ. ਸੰਤੋਸ਼ ਦਾ ਮੁਹਾਲੀ ਹਵਾਈ ਅੱਡੇ ’ਤੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਨਰਿੰਦਰ ਸਿੰਘ ਰੈਣਾ ਵੱਲੋਂ ਸਵਾਗਤ ਕੀਤਾ ਗਿਆ।

 ਬੀ.ਐਲ. ਸੰਤੋਸ਼ ਭਾਜਪਾ ਆਗੂਆਂ ਅਤੇ ਸੰਗਠਨ ਦੇ ਅਹੁਦੇਦਾਰਾਂ ਨਾਲ ਕੀਤੀ ਬੈਠਕ

ਆਪਣੇ ਦੌਰੇ ਦੌਰਾਨ ਬੀ.ਐਲ. ਸੰਤੋਸ਼ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਭਾਜਪਾ ਆਗੂਆਂ ਅਤੇ ਸੰਗਠਨ ਦੇ ਅਹੁਦੇਦਾਰਾਂ ਨਾਲ ਖੇਤਰੀ ਬੈਠਕਾਂ ਰਾਹੀਂ ਸੰਗਠਨ ਦੀਆਂ ਗਤੀਵਿਧੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨਗੇ। ਇਨ੍ਹਾਂ ਬੈਠਕਾਂ ਵਿੱਚ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਸੂਬੇ ਦੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਪਹੁੰਚਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। 

ਆਉਣ ਵਾਲੇ ਦਿਨਾਂ ਦਾ ਪ੍ਰੋਗਰਾਮ 

ਬੀ.ਐਲ. ਸੰਤੋਸ਼ ਨੇ ਪਟਿਆਲਾ ਅਤੇ ਬਠਿੰਡਾ ਵਿੱਚ ਸੰਗਠਨ ਦੀਆਂ ਬੈਠਕਾਂ ਦੀ ਪ੍ਰਧਾਨਗੀ ਕੀਤੀ। 25 ਅਗਸਤ ਨੂੰ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਖੇਤਰੀ ਬੈਠਕਾਂ ਹੋਣਗੀਆਂ। ਅੰਮ੍ਰਿਤਸਰ ਵਿੱਚ ਸੂਬਾ ਜਨਰਲ ਸਕੱਤਰਾਂ ਨਾਲ ਇੱਕ ਵੱਖਰੀ ਬੈਠਕ ਵੀ ਹੋਵੇਗੀ।

ਇਨ੍ਹਾਂ ਬੈਠਕਾਂ ਦਾ ਉਦੇਸ਼ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸੰਗਠਨ ਦੇ ਕੰਮਕਾਜ ਦੀ ਸਮੀਖਿਆ ਕਰਨਾ ਅਤੇ ਜ਼ਮੀਨੀ ਪੱਧਰ ’ਤੇ ਸੰਗਠਨ ਦੀਆਂ ਤਿਆਰੀਆਂ, ਆਪਸੀ ਤਾਲਮੇਲ ਅਤੇ ਕਾਰਕੁਨਾਂ ਦੀ ਸਰਗਰਮੀ ਨੂੰ ਹੋਰ ਮਜ਼ਬੂਤ ਕਰਨਾ ਹੈ।

ਇਹ ਵੀ ਪੜ੍ਹੋ  : 7 Days Protest In Chandigarh : ਕਿਸਾਨਾਂ ਦਾ ਚੰਡੀਗੜ੍ਹ 'ਚ ਹੱਲਾ ਬੋਲ; 1 ਸਤੰਬਰ ਤੋਂ 7 ਦਿਨਾਂ ਲਈ ਲਾਇਆ ਜਾਵੇਗਾ ਧਰਨਾ

Related Post