PTC News
Search
🔍 Search

Punjab Assembly Session Live : ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ, ਪਰਵਿੰਦਰ ਝੋਟਾ ਕਤਲ ਮਾਮਲੇ ਤੇ ਹੰਗਾਮਾ ਹੋਣ ਦੇ ਆਸਾਰ

Punjab Vidhan Sabha Session Live : ਵਿਧਾਨ ਸਭਾ ਦਾ ਇਹ ਸੈਸ਼ਨ ਹੰਗਾਮੇ ਭਰਪੂਰ ਹੋਣ ਦੇ ਆਸਾਰ ਹਨ। ਕਿਉਂਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਜਾਰੀ ਬਿਜ਼ਨਸ ਪੱਤਰ ਵਿੱਚ ਨਸ਼ਿਆਂ ਖਿਲਾਫ਼ ਆਪਣੀ ਜਾਨ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਦੇਣ ਲਈ ਕਿਤੇ ਵੀ ਜ਼ਿਕਰ ਨਹੀਂ ਕੀਤਾ ਗਿਆ।

By  KRISHAN KUMAR SHARMA October 22nd 2026 08:28 AM -- Updated: October 22nd 2026 10:01 AM

Oct 22, 2026 10:01 AM

Vidhan Sabha Session ਤੋਂ ਪਹਿਲਾਂ ਮਾਨ ਸਰਕਾਰ ਦਾ U-Turn

Oct 22, 2026 09:58 AM

ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਦਾ ਮਾਨ ਸਰਕਾਰ 'ਤੇ ਹਮਲਾ, ਐਕਸ (ਟਵਿਟਰ) 'ਤੇ ਲਿਖਿਆ

???? *ਮੁੱਖ ਮੰਤਰੀ ਦਫ਼ਤਰ ਦੇ ਕਥਿਤ ਘਪਲਿਆਂ ਦੀਆਂ ਪਰਤਾਂ ਖੁੱਲ੍ਹਣ ਲੱਗੀਆਂ, ਹੁਣ ਵੱਡੇ ਮਗਰਮੱਛਾਂ ਦੀ ਵਾਰੀ!*

???? ਤਬਾਦਲਿਆਂ ’ਚ ਰਿਸ਼ਵਤਖੋਰੀ ਤੋਂ ਟੈਂਡਰ ਘਪਲਿਆਂ ਤੱਕ, ਸੀਬੀਆਈ ਜਾਂਚ ਦਾ ਘੇਰਾ ਵਧਿਆ!

???? 144 ਟੋਇਟਾ ਹਾਈਲਕਸ ਗੱਡੀਆਂ ਦੀ ਖਰੀਦ ਮਾਮਲੇ ’ਚ ਕੰਪਨੀ ਅਧਿਕਾਰੀਆਂ ਤੇ ਵਿਕਰੇਤਾਵਾਂ ਨੂੰ ਸੰਮਨ ਭੇਜੇ ਜਾਣ ਦੀ ਜਾਣਕਾਰੀ! ਸਭ ਫੜ੍ਹੇ ਜਾਣਗੇ 

???? ਭਗਵੰਤ ਮਾਨ ਤੇ ਓਐੱਸਡੀ ਰਾਜਬੀਰ ਘੁੰਮਣ , ਵੱਡੇ ਪੁਲੀਸ ਅਧੀਕਾਰੀਆਂ ਦੀ ਕਥਿਤ ਚੋਰ ਬਜ਼ਾਰੀ ਅਤੇ ਦਲਾਲੀ ਵਿਚ ਭੂਮਿਕਾ, ਵਿਜੀਲੈਂਸ ਚੁੱਪ ਕਿਉਂ ਸੀ?

???? *ਸੀਬੀਆਈ ਪੰਜਾਬੀਆਂ ਦੇ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਵਸੂਲੇ, ਦੋਸ਼ੀਆਂ ਨੂੰ ਕਟਹਿਰੇ ’ਚ ਲਿਆਵੇ!*

Oct 22, 2026 09:47 AM

ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪਰਗਟ ਸਿੰਘ ਦਾ ਬਿਆਨ

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਦੱਸਿਆ ਕਿ ਉਹ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਭ ਤੋਂ ਪਹਿਲਾਂ ਸ਼ਹੀਦ ਪਰਮਿੰਦਰ ਸਿੰਘ ਝੋਟਾ ਅਤੇ ਲਹਿਰਾਗਾਗਾ ਵਿਖੇ ਇੱਕ ਗਰਭਵਤੀ ਔਰਤ ਸਮੇਤ ਜਾਨ ਗੁਆਉਣ ਵਾਲੇ 8 ਮਨਰੇਗਾ ਮਜ਼ਦੂਰਾਂ ਨੂੰ ਸ਼ਰਧਾਂਜਲੀ ਦੇਣ ਦੀ ਮੰਗ ਰੱਖਾਂਗੇ।

ਇਸ ਤੋਂ ਬਾਅਦ ਪੂਰੇ ਕਾਰਜਕਾਲ ਦੌਰਾਨ ਗ੍ਰਹਿ ਮੰਤਰੀ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫ਼ਲ ਰਹੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕਰਾਂਗੇ।

Oct 22, 2026 09:16 AM

Punjab Vidhan Sabha Session : ਵਿਰੋਧੀ ਧਿਰਾਂ ਵੱਲੋਂ ਨਸੇ ਦੇ ਮੁੱਦੇ ਤੇ ਸਰਕਾਰ ਨੂੰ ਘਰੇਨ ਦੀ ਪੂਰੀ ਤਿਆਰੀ

Punjab Assembly Session Live : ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋਵੇਗਾ। ਸੈਸ਼ਨ 27 ਅਕਤੂਬਰ ਤੱਕ ਚੱਲੇਗਾ। ਵਿਰੋਧੀ ਧਿਰ ਵੱਲੋਂ ਸੈਸ਼ਨ ਦੌਰਾਨ ਪਰਮਿੰਦਰ ਝੋਟਾ ਕਤਲ ਕੇਸ ਸਮੇਤ ਕਈ ਮੁੱਦੇ ਉਠਾਏ ਜਾਣ ਦੀ ਸੰਭਾਵਨਾ ਹੈ, ਜਿਸ ਕਾਰਨ ਵਿਧਾਨ ਸਭਾ ਦਾ ਇਹ ਸੈਸ਼ਨ ਹੰਗਾਮੇ ਭਰਪੂਰ ਹੋਣ ਦੇ ਆਸਾਰ ਹਨ। ਕਿਉਂਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਜਾਰੀ ਬਿਜ਼ਨਸ ਪੱਤਰ ਵਿੱਚ ਨਸ਼ਿਆਂ ਖਿਲਾਫ਼ ਆਪਣੀ ਜਾਨ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਦੇਣ ਲਈ ਕਿਤੇ ਵੀ ਜ਼ਿਕਰ ਨਹੀਂ ਕੀਤਾ ਗਿਆ। ਜਦਕਿ ਹੋਰਨਾਂ ਸ਼ਖਸੀਅਤਾਂ ਦਾ ਬਾਕਾਇਦਾ ਜ਼ਿਕਰ ਕੀਤਾ ਗਿਆ ਹੈ। 

ਦੂਜੇ ਪਾਸੇ, ਸੈਸ਼ਨ ਵਿੱਚ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਅਮਰੀਕਾ ਨਾਲ ਪ੍ਰਸਤਾਵਿਤ ਵਪਾਰ ਸਮਝੌਤੇ ਦਾ ਵਿਰੋਧ ਕਰਨ ਵਾਲਾ ਇੱਕ ਮਤਾ ਵੀ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਸਰਕਾਰ ਨੇ ਇਸ ਮੁੱਦੇ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਨ ਦਾ ਵਾਅਦਾ ਕੀਤਾ ਹੈ। ਇਸ ਲਈ, ਇਸ ਮੁੱਦੇ 'ਤੇ ਵਿਧਾਨ ਸਭਾ ਵਿੱਚ ਚਰਚਾ ਹੋਣ ਦੀ ਸੰਭਾਵਨਾ ਹੈ।

ਪੰਜਾਬ ਸਰਕਾਰ ਵੱਲੋਂ ਮਿਲਾਵਟਖੋਰਾਂ ਖਿਲਾਫ਼ ਵੀ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ, ਜਿਸ ਤਹਿਤ ਮਿਲਾਵਟਖੋਰੀ ਕਰਨ ਵਾਲਿਆਂ ਖਿਲਾਫ਼ ਇੱਕ ਕਰੋੜ ਰੁਪਏ ਜੁਰਮਾਨਾ, ਜੇਲ੍ਹ ਅਤੇ ਜਾਇਦਾਦ ਜ਼ਬਤ ਕਰਨ ਵਾਲੇ ਨਿਯਮ ਸ਼ਾਮਲ ਹਨ।

ਦੱਸ ਦਈਏ ਕਿ ਇਹ ਸੈਸ਼ਨ, ਜਿਸ ਨੂੰ 10 ਅਗਸਤ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਹੁਣ ਇਹ ਸੈਸ਼ਨ ਅੱਜ ਵੀਰਵਾਰ, 22 ਅਕਤੂਬਰ, 2026 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।

ਵਿਧਾਨ ਸਭਾ 'ਚ ਕਿਹੜੇ ਮਤੇ ਲਿਆਂਦੇ ਜਾ ਸਕਦੇ ਹਨ : 

ਜਸਵੰਤ ਸਿੰਘ ਗੱਜਣਮਾਜਰਾ: ਕਿਸਾਨ ਪੱਖੀ ਉਪਰਾਲਿਆਂ ਨਾਲ ਕਿਸਾਨ ਖੁਦਕੁਸ਼ੀਆਂ ਘਟੀਆਂ ਤੇ ਨਹਿਰੀ ਪਾਣੀ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਹੋਇਆ।

ਮੱਧ ਏਸ਼ੀਆ ਨਾਲ ਵਪਾਰ ਲਈ ਪੁਰਾਤਨ ਸਿਲਕ ਰੂਟ ਮੁੜ ਖੋਲ੍ਹਣ ਦਾ ਮਾਮਲਾ ਕੇਂਦਰ ਕੋਲ ਉਠਾਇਆ ਜਾਵੇ।

ਜਸਵੰਤ ਸਿੰਘ ਗੱਜਣਮਾਜਰਾ: ਸਰਕਾਰੀ ਹਸਪਤਾਲਾਂ ਦੇ ਐਮਰਜੈਂਸੀ ਵਾਰਡਾਂ ਦਾ ਨਾਮ ਭਾਈ ਘਨੱਈਆ ਜੀ ਦੇ ਨਾਮ ’ਤੇ ਰੱਖਿਆ ਜਾਵੇ।

20 ਸਤੰਬਰ ਨੂੰ ਮਨਾਇਆ ਜਾਂਦਾ ‘ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ’ ਦਿਵਸ ਰਾਜ ਤੇ ਰਾਸ਼ਟਰੀ ਪੱਧਰ ’ਤੇ ਮਨਾਇਆ ਜਾਵੇ।

ਪ੍ਰਤਾਪ ਸਿੰਘ ਬਾਜਵਾ: SIR ਸੂਚੀਆਂ ਰੱਦ ਕਰਕੇ ਪੁਰਾਣੀਆਂ, ਘਰ-ਘਰ ਭੌਤਿਕ ਪੜਤਾਲ ਰਾਹੀਂ ਅਪਡੇਟ ਸੂਚੀਆਂ ਦੇ ਆਧਾਰ ’ਤੇ ਚੋਣਾਂ ਕਰਵਾਈਆਂ ਜਾਣ।

ਵੋਟ ਦੇ ਅਧਿਕਾਰਾਂ ਦੀ ਰੱਖਿਆ ਦਾ ਮਾਮਲਾ ਕੇਂਦਰ ਸਰਕਾਰ, ਸੁਪਰੀਮ ਕੋਰਟ ਤੇ ਚੋਣ ਕਮਿਸ਼ਨ ਕੋਲ ਉਠਾਇਆ ਜਾਵੇ।

ਖਬਰ ਅਪਡੇਟ ਜਾਰੀ...

ਇਹ ਵੀ ਪੜ੍ਹੋ...

'ਵੱਧ ਬੋਤਲਾਂ ਲੈ ਕੇ ਆਓਗੇ ਤਾਂ ਜੁਰਮਾਨਾ ਲੱਗੇਗਾ ਹੀ...'; ਪ੍ਰਤਾਪ ਬਾਜਵਾ ਦਾ CM ਮਾਨ 'ਤੇ ਤੰਜ

Punjab Food Safety Bill : ਮਿਲਾਵਟਖੋਰਾਂ 'ਤੇ ਕੱਸੇਗਾ ਸ਼ਿਕੰਜਾ ! 1 ਕਰੋੜ ਰੁਪਏ ਜੁਰਮਾਨੇ ਤੇ 7 ਸਾਲ ਦੀ ਜੇਲ੍ਹ ਸਮੇਤ ਜਾਇਦਾਦ ਜ਼ਬਤੀ ਦਾ ਪ੍ਰਸਤਾਵ

Related Post