Sunil Jakhar ਨੇ PM ਮੋਦੀ ਨੂੰ ਲਿਖੀ ਚਿੱਠੀ, ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂਅ ਤੇ ਰੱਖਣ ਦੀ ਕੀਤੀ ਮੰਗ
ਦੱਸ ਦਈਏ ਕਿ ਪੰਜਾਬ ਭਾਜਪਾ ਪ੍ਰਧਾਨ ਸਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਨੂੰ ਇਸ ਬਾਬਤ ’ਚ ਚਿੱਠੀ ਲਿਖੀ ਹੈ। ਜਿਸ ’ਚ ਉਨ੍ਹਾਂ ਨੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵੀਦਾਸ ਜੀ ਦੇ ਨਾਂਅ ’ਤੇ ਰੱਖਣ ਦੀ ਮੰਗ ਕੀਤੀ ਹੈ।
Sunil Jakhar Wrote Letter to PM Modi: ਪੰਜਾਬ ’ਚ ਬੀਜੇਪੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਰਾਹੀਂ ਜਿੱਥੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਵੱਲੋਂ ਸ਼ੁਭਕਾਮਨਾਵਾਂ ਭੇਜੀਆਂ ਉੱਥੇ ਹੀ ਉਨ੍ਹਾਂ ਨੇ ਕੁਝ ਮੰਗਾਂ ਵੀ ਰੱਖੀਆਂ ਹਨ ਜਿਨ੍ਹਾਂ ਨੂੰ ਪੂਰੀਆਂ ਕਰਨ ਦੇ ਲਈ ਪ੍ਰਧਾਨ ਮੰਤਰੀ ਤੋਂ ਅਪੀਲ ਵੀ ਕੀਤੀ ਹੈ।
ਦੱਸ ਦਈਏ ਕਿ ਪੰਜਾਬ ਭਾਜਪਾ ਪ੍ਰਧਾਨ ਸਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਨੂੰ ਇਸ ਬਾਬਤ ’ਚ ਚਿੱਠੀ ਲਿਖੀ ਹੈ। ਜਿਸ ’ਚ ਉਨ੍ਹਾਂ ਨੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵੀਦਾਸ ਜੀ ਦੇ ਨਾਂਅ ’ਤੇ ਰੱਖਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਦੇ ਆਲੇ ਦੁਆਲੇ ਵਾਟਿਕਾ ਬਣਾਉਣ ਦੀ ਵੀ ਮੰਗ ਕੀਤੀ ਹੈ।
ਆਪਣੀ ਚਿੱਠੀ ’ਚ ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਲਿਖਿਆ ਕਿ ਪੰਜਾਬ ਦੀ ਪੁਰਾਣੀ ਮੰਗ ਹੈ ਕਿ ਆਦਮਪੁਰ ਏਅਰਪੋਰਟ ਦਾ ਨਾਂ ਮਹਾਨ ਗੁਰੂ ਗੁਰੂ ਰਵਿਦਾਸ ਜੀ ਦੇ ਨਾਂ 'ਤੇ ਰੱਖਿਆ ਜਾਵੇ। ਇਸ ਸਬੰਧੀ ਪ੍ਰਧਾਨ ਮੰਤਰੀ ਨੇ ਵੀ ਆਪਣੀ ਪੰਜਾਬ ਫੇਰੀ ਦੌਰਾਨ ਅਜਿਹੀ ਇੱਛਾ ਪ੍ਰਗਟਾਈ ਸੀ। ਸੂਬਾ ਪ੍ਰਧਾਨ ਨੇ ਕਿਹਾ ਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਪੰਜਾਬ ਦੇ ਲੋਕਾਂ ਦੀ ਇਹ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ।
ਉਨ੍ਹਾਂ ਅੱਗੇ ਲਿਖਿਆ ਕਿ ਸੂਬਾ ਭਾਜਪਾ ਪ੍ਰਧਾਨ ਨੇ ਪੱਤਰ ਵਿੱਚ ਅੱਗੇ ਲਿਖਿਆ ਹੈ ਕਿ ਹੁਣ ਜਦੋਂ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਦੀ ਅਸਲੀ ਸ਼ਾਨ ਬਹਾਲ ਕੀਤੀ ਜਾ ਰਹੀ ਹੈ ਤਾਂ ਗੁਰੂ ਰਵਿਦਾਸ ਮੰਦਿਰ ਦੇ ਆਲੇ-ਦੁਆਲੇ ਦੇ ਖੇਤਰ ਨੂੰ ਵਾਟਿਕਾ (ਬਾਗ਼) ਵਿੱਚ ਤਬਦੀਲ ਕੀਤੇ ਜਾਣ ਤੇ ਵਿਚਾਰ ਕਰਨ ਨਾਲ ਫਾਇਦੇਮੰਦ ਹੋਵੇਗਾ। ਇਹ ਹਰ ਵਰਗ ਦੇ ਲੋਕਾਂ ਨੂੰ ਗੁਰੂ ਰਵਿਦਾਸ ਜੀ ਦੇ ਸਮਾਨਤਾਵਾਦੀ ਫਲਸਫੇ ਨਾਲ ਜੋੜਨ ਵਿੱਚ ਮਦਦਗਾਰ ਹੋਵੇਗਾ।
ਜਾਖੜ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਲਿਖਿਆ ਹੈ ਕਿ ਇਹ ਗੁਰੂ ਰਵਿਦਾਸ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਸਾਰੇ ਧਰਮਾਂ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਦੇ ਨਰਿੰਦਰ ਮੋਦੀ ਦੇ ਸੰਕਲਪ ਦਾ ਪ੍ਰਗਟਾਵਾ ਹੋਵੇਗਾ।
ਇਹ ਵੀ ਪੜ੍ਹੋ: Heat Wave Alert: ਪੰਜਾਬ ਦੇ ਇਸ ਸ਼ਹਿਰ ਵਿੱਚ ਸੁੱਕਣ ਲੱਗਾ ਪਾਣੀ, ਕਈ ਜਾਨਵਰਾਂ ਦੀ ਹੋਈ ਮੌਤ !