ਪੰਜਾਬ BJP ਦੇ ਕੋਰ ਮੈਂਬਰ RP Singh ਨੇ ਦਿੱਲੀ ਵਿੱਚ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ
Sukhbir Singh Badal: ਸੀਨੀਅਰ ਭਾਜਪਾ ਆਗੂ ਅਤੇ ਪੰਜਾਬ ਭਾਜਪਾ ਕੋਰ ਕਮੇਟੀ ਦੇ ਮੈਂਬਰ ਆਰ ਪੀ ਸਿੰਘ ਨੇ ਅੱਜ ਨਵੀਂ ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ।
Sukhbir Singh Badal: ਸੀਨੀਅਰ ਭਾਜਪਾ ਆਗੂ ਅਤੇ ਪੰਜਾਬ ਭਾਜਪਾ ਕੋਰ ਕਮੇਟੀ ਦੇ ਮੈਂਬਰ ਆਰ ਪੀ ਸਿੰਘ ਨੇ ਅੱਜ ਨਵੀਂ ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ।
ਆਰ ਪੀ ਸਿੰਘ ਨੇ ਸੁਖਬੀਰ ਦੀ ਸਿਹਤ ਦਾ ਹਾਲ ਜਾਣਨ ਲਈ ਸੁਲਤਾਨਪੁਰ ਸਥਿਤ ਨਿਵਾਸ ਸਥਾਨ 'ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਮਹਾਰਾਸ਼ਟਰ ਦੇ ਨਾਂਦੇੜ ਵਿਖੇ ਹੋਏ ਹਮਲੇ ਤੋਂ ਬਾਅਦ ਆਪਣੇ ਦਿੱਲੀ ਦੇ ਫਾਰਮ ਹਾਊਸ ਵਿਖੇ ਆਰਾਮ ਕਰ ਰਹੇ ਹਨ।
Visited Sardar Sukhbir Singh Badal to enquire about his health.
— RP Singh National Spokesperson BJP (@rpsinghkhalsa) August 22, 2026
In a democracy, there must be no place for violence or intimidation. Political differences are natural, but they must always be addressed through dialogue, debate and democratic means.
Wishing him good health and… pic.twitter.com/OkTJPLvULp
ਇਹ ਮੁਲਾਕਾਤ ਅਕਾਲੀ ਦਲ ਦੇ ਚੋਟੀ ਦੇ ਆਗੂਆਂ ਹਰਸਿਮਰਤ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਗਠਜੋੜ ਦਾ ਸੰਕੇਤ ਦੇਣ ਤੋਂ ਤੁਰੰਤ ਬਾਅਦ ਹੋਈ ਹੈ। ਮਜੀਠੀਆ ਨੇ ਕਿਹਾ ਸੀ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਦੋਵੇਂ ਪਾਰਟੀਆਂ ਮੁੜ ਇੱਕਠੀਆਂ ਹੋ ਜਾਣ।
ਹਮਲੇ ਬਾਰੇ ਨਾਂਦੇੜ ਪੁਲਿਸ ਨੇ ਕੀ ਕਿਹਾ ਸੀ
ਨਾਂਦੇੜ ਪੁਲਿਸ ਮੁਤਾਬਕ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ 13 ਅਗਸਤ ਦੁਪਹਿਰ ਕਰੀਬ 2 ਵਜੇ ਮਾਤਾ ਸਾਹਿਬ ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਇੱਕ ਸੇਵਾਦਾਰ ਨੇ ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।
ਨਾਂਦੇੜ ਦੇ ਸੁਪਰਡੈਂਟ ਡਾ. ਨੀਲਾਭ ਰੋਹਣ ਮੁਤਾਬਕ ਹਮਲੇ ਵਿੱਚ ਸੁਖਬੀਰ ਬਾਦਲ ਦੇ ਸੱਜੇ ਹੱਥ 'ਤੇ ਸੱਟ ਲੱਗੀ, ਜਦਕਿ ਉਨ੍ਹਾਂ ਦੀ ਸੁਰੱਖਿਆ ਵਿੱਚ ਤੈਨਾਤ ਐੱਸਪੀਯੂ ਦੇ ਇੱਕ ਇੰਸਪੈਕਟਰ ਨੇ ਹਮਲਾ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਸ ਦੇ ਹੱਥ 'ਤੇ ਵੀ ਮਾਮੂਲੀ ਸੱਟ ਲੱਗੀ।
ਡਾ. ਨੀਲਾਭ ਰੋਹਣ ਦੱਸਿਆ, "ਹਮਲਾ ਹੁੰਦੇ ਹੀ ਹਮਲਾਵਰ ਨੂੰ ਤੁਰੰਤ ਕਾਬੂ ਕਰ ਲਿਆ ਗਿਆ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।"
ਪੁਲਿਸ ਮੁਤਾਬਕ ਹਮਲਾਵਰ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ ਅਤੇ ਉਸ ਦੀ ਉਮਰ ਕਰੀਬ 60 ਤੋਂ 62 ਸਾਲ ਹੈ। ਉਹ ਪਿਛਲੇ ਲਗਭਗ ਦੋ ਸਾਲ ਤੋਂ ਗੁਰਦੁਆਰਾ ਸਾਹਿਬ ਵਿੱਚ ਸੇਵਾਦਾਰ ਵਜੋਂ ਕੰਮ ਕਰ ਰਿਹਾ ਸੀ ਅਤੇ ਮੂਲ ਰੂਪ ਵਿੱਚ ਪੁਣੇ ਦਾ ਰਹਿਣ ਵਾਲਾ ਹੈ।
ਡਾ. ਨੀਲਾਭ ਰੋਹਣ ਨੇ ਦੱਸਿਆ, "ਹਮਲੇ ਦਾ ਕਾਰਨ ਹਾਲੇ ਤੱਕ ਸਪਸ਼ਟ ਨਹੀਂ ਹੋਇਆ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਪੁੱਛਗਿੱਛ ਦੌਰਾਨ ਹਮਲਾਵਰ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਗੁੱਸੇ ਦੀ ਗੱਲ ਕਹੀ ਹੈ, ਪਰ ਇਸ ਬਿਆਨ ਦੀ ਪੁਸ਼ਟੀ, ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋਵੇਗੀ।"
ਪੁਲਿਸ ਮੁਤਾਬਕ, ਹਮਲਾਵਰ ਦਾ ਕੋਈ ਅਪਰਾਧਿਕ ਪਿਛੋਕੜ ਜਾਂ ਕਿਸੇ ਗੈਂਗ ਨਾਲ ਸਬੰਧ ਹੁਣ ਤੱਕ ਸਾਹਮਣੇ ਨਹੀਂ ਆਇਆ। ਹਮਲੇ ਪਿੱਛੇ ਕਿਸੇ ਸਿਆਸੀ ਕਾਰਨ ਦੀ ਵੀ ਪੁਸ਼ਟੀ ਨਹੀਂ ਹੋਈ ਹੈ। ਨਾਂਦੇੜ ਪੁਲਿਸ ਦੇ ਨਾਲ ਐਂਟੀ ਟੈਰਰਿਜ਼ਮ ਸਕੁਐਡ (ਏਟੀਐੱਸ) ਅਤੇ ਹੋਰ ਏਜੰਸੀਆਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ।
ਡਾ. ਨੀਲਾਭ ਰੋਹਣ ਮੁਤਾਬਕ, "ਸੁਖਬੀਰ ਸਿੰਘ ਬਾਦਲ ਦੀ ਹਾਲਤ ਸਥਿਰ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹਨ। ਇਹ ਸੁਰੱਖਿਆ ਵਿੱਚ ਚੂਕ ਨਹੀਂ ਸੀ, ਕਿਉਂਕਿ ਸੁਖਬੀਰ ਬਾਦਲ ਦੀ ਸੁਰੱਖਿਆ ਲਈ ਜ਼ੈੱਡ-ਪਲੱਸ ਸੁਰੱਖਿਆ ਪ੍ਰਬੰਧ ਤਹਿਤ ਅਧਿਕਾਰੀ ਤੈਨਾਤ ਸਨ ਅਤੇ ਹਮਲਾ ਹੁੰਦੇ ਹੀ ਸੁਰੱਖਿਆ ਕਰਮਚਾਰੀਆਂ ਨੇ ਹਮਲਾਵਰ ਨੂੰ ਰੋਕ ਕੇ ਕਾਬੂ ਕਰ ਲਿਆ।"