Punjab BJP President Sunil Jakhar ਦੀ ਵਿਗੜੀ ਸਿਹਤ; ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਕਰਵਾਇਆ ਦਾਖ਼ਲ

ਦੱਸ ਦਈਏ ਕਿ ਪੰਜਾਬ ਬੀਜੇਪੀ ਪ੍ਰਧਾਨ ਨੂੰ ਛਾਤੀ ’ਚ ਦਰਦ ਦੇ ਕਾਰਨ ਫੋਰਟਿਸ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਦੀ ਟੀਮ ਵਲੋਂ ਚੈੱਕਅਪ ਕੀਤਾ ਜਾ ਰਿਹਾ ਹੈ।

By  Aarti January 18th 2026 11:42 AM -- Updated: January 18th 2026 02:03 PM

Punjab BJP President Sunil Jakhar News : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਸਿਹਤ ਅਚਾਨਕ ਵਿਗੜ ਗਈ। ਜਿਸ ਦੇ ਚੱਲਦੇ ਉਨ੍ਹਾਂ ਨੂੰ ਸਵੇਰੇ ਛਾਤੀ ਵਿੱਚ ਦਰਦ ਹੋਣ ਲੱਗਾ, ਅਤੇ ਉਨ੍ਹਾਂ ਨੂੰ ਚੈੱਕਅਪ ਲਈ ਮੁਹਾਲੀ ਦੇ ਫੋਰਟਿਸ ਹਸਪਤਾਲ ਲਿਆਂਦਾ ਗਿਆ। ਡਾਕਟਰਾਂ ਨੇ ਤੁਰੰਤ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ। ਫਿਲਹਾਲ ਉਨ੍ਹਾਂ ਦੀ ਸਿਹਤ ਸਥਿਰ ਹੈ ਅਤੇ ਉਹ ਇਸ ਸਮੇਂ ਹਸਪਤਾਲ ਵਿੱਚ ਦਾਖਲ ਹਨ।

ਰਿਪੋਰਟਾਂ ਅਨੁਸਾਰ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਪੰਜਾਬ ਭਾਜਪਾ ਦਾ ਇੱਕ ਵਫ਼ਦ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਣ ਵਾਲਾ ਸੀ। ਇਹ ਮੁਲਾਕਾਤ ਸਵੇਰੇ ਲਗਭਗ 10 ਵਜੇ ਹੋਣੀ ਸੀ। ਹਾਲਾਂਕਿ, ਇਸ ਤੋਂ ਪਹਿਲਾਂ, ਜਾਖੜ ਨੂੰ ਘਰ ਵਿੱਚ ਛਾਤੀ ਵਿੱਚ ਦਰਦ ਹੋਣ ਲੱਗ ਪਿਆ।

ਜਿਸ ਦੇ ਚੱਲਦੇ ਉਨ੍ਹਾਂ ਨੇ ਫੋਰਟਿਸ ਹਸਪਤਾਲ ਵਿੱਚ ਸਿੱਧਾ ਆਪਣੀ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਅਤੇ ਰਾਜਪਾਲ ਭਵਨ ਦੀ ਆਪਣੀ ਫੇਰੀ ਮੁਲਤਵੀ ਕਰ ਦਿੱਤੀ। ਭਾਜਪਾ ਨੇਤਾ ਸੁਭਾਸ਼ ਸ਼ਰਮਾ ਦੀ ਅਗਵਾਈ ਹੇਠ ਵਫ਼ਦ ਸਵੇਰੇ 10:30 ਵਜੇ ਰਾਜਪਾਲ ਨੂੰ ਮਿਲਿਆ। ਸ਼ੁੱਕਰਵਾਰ ਨੂੰ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

Related Post