Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

ਸੀਐੱਮ ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਇਸ ਵਾਰ ਕੋਈ ਨਵਾਂ ਟੈਕਸ ਨਹੀਂ ਲਗਾਏਗੀ ਅਤੇ ਨਾ ਹੀ ਟੈਕਸ ਦਰਾਂ ਵਿੱਚ ਵਾਧਾ ਕਰੇਗੀ।

By  Aarti February 21st 2026 06:08 PM -- Updated: February 21st 2026 06:45 PM

Punjab Budget 2026  :  ਪੰਜਾਬ ਸਰਕਾਰ 8 ਮਾਰਚ ਨੂੰ ਵਿਧਾਨ ਸਭਾ ਵਿੱਚ ਆਪਣਾ ਬਜਟ ਪੇਸ਼ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕੀਤਾ। ਸੀਐੱਮ ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਇਸ ਵਾਰ ਕੋਈ ਨਵਾਂ ਟੈਕਸ ਨਹੀਂ ਲਗਾਏਗੀ ਅਤੇ ਨਾ ਹੀ ਟੈਕਸ ਦਰਾਂ ਵਿੱਚ ਵਾਧਾ ਕਰੇਗੀ। 

ਦੱਸ ਦਈਏ ਕਿ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਇਹ  ਬਜਟ ਪੇਸ਼ ਕੀਤਾ ਜਾਵੇਗਾ। ਇਸ ਬਜਟ ’ਤੇ  ਮਹਿਲਾਵਾਂ ਦੀ 1000-1000 ਰੁਪਏ ਦੇ ਐਲਾਨ ’ਤੇ ਨਜ਼ਰ ਰਹੇਗੀ। 

ਦੱਸ ਦਈਏ ਕਿ ਪਿਛਲੇ 4 ਸਾਲ ਤੋਂ ਮਹਿਲਾਵਾਂ ਨੂੰ ਸਰਕਾਰ ਲਾਰੇ ਲਾਉਂਦੀ ਰਹੀ ਹੈ। 23 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਬੈਠਕ ਵੀ ਰੱਖੀ ਗਈ ਹੈ। ਕੈਬਨਿਟ ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦਾ ਐਲਾਨ ਹੋ ਸਕਦਾ ਹੈ। 

Related Post