PTC News
Search
🔍 Search

Punjab Bus Strike Ends: ਸਰਕਾਰ ਨਾਲ ਸਹਿਮਤੀ ਮਗਰੋਂ ਰੋਡਵੇਜ਼ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ

ਸਰਕਾਰੀ ਬੱਸਾਂ ਦਾ ਸਫ਼ਰ ਬੰਦ ਹੋਣ ਕਾਰਨ ਪਿਛਲੇ ਚਾਰ ਦਿਨਾਂ ਤੋਂ ਖੱਜਲ-ਖ਼ੁਆਰ ਹੋ ਰਹੇ ਮੁਸਾਫ਼ਰਾਂ ਦੀਆਂ ਔਕੜਾਂ ਅੱਜ ਉਸ ਵੇਲੇ ਖ਼ਤਮ ਹੋ ਗਈਆਂ, ਜਦੋਂ ਪੰਜਾਬ ਸਰਕਾਰ ਅਤੇ ਹੜਤਾਲੀ ਠੇਕਾ ਮੁਲਾਜ਼ਮਾਂ ਵਿਚਾਲੇ ਆਪਸੀ ਸਹਿਮਤੀ ਬਣ ਗਈ।

By  Amritpal Singh October 24th 2026 06:20 PM

Punjab Bus Strike Ends: ਸਰਕਾਰੀ ਬੱਸਾਂ ਦਾ ਸਫ਼ਰ ਬੰਦ ਹੋਣ ਕਾਰਨ ਪਿਛਲੇ ਚਾਰ ਦਿਨਾਂ ਤੋਂ ਖੱਜਲ-ਖ਼ੁਆਰ ਹੋ ਰਹੇ ਮੁਸਾਫ਼ਰਾਂ ਦੀਆਂ ਔਕੜਾਂ ਅੱਜ ਉਸ ਵੇਲੇ ਖ਼ਤਮ ਹੋ ਗਈਆਂ, ਜਦੋਂ ਪੰਜਾਬ ਸਰਕਾਰ ਅਤੇ ਹੜਤਾਲੀ ਠੇਕਾ ਮੁਲਾਜ਼ਮਾਂ ਵਿਚਾਲੇ ਆਪਸੀ ਸਹਿਮਤੀ ਬਣ ਗਈ। ਪੀਆਰਟੀਸੀ, ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੰਟਰੈਕਟ ਮੁਲਾਜ਼ਮਾਂ ਦੀ ਚਾਰ ਦਿਨਾਂ ਤੋਂ ਚੱਲ ਰਹੀ ਹੜਤਾਲ ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਗੱਲਬਾਤ ਤੋਂ ਬਾਅਦ ਸਮਾਪਤ ਹੋ ਗਈ ਹੈ। ਮੁਲਾਜ਼ਮ ਜਥੇਬੰਦੀਆਂ ਵੱਲੋਂ ਹੜਤਾਲ ਵਾਪਸ ਲੈਣ ਦੇ ਐਲਾਨ ਮਗਰੋਂ ਦੁਪਹਿਰ ਬਾਅਦ ਸੂਬੇ ਦੇ ਬਹੁਤੇ ਹਿੱਸਿਆਂ ਵਿੱਚ ਸਰਕਾਰੀ ਬੱਸ ਸੇਵਾਵਾਂ ਮੁੜ ਸ਼ੁਰੂ ਹੋ ਗਈਆਂ, ਜਿਸ ਨਾਲ ਆਮ ਜਨਤਾ ਨੂੰ ਵੱਡੀ ਰਾਹਤ ਮਿਲੀ ਹੈ।


ਜ਼ਿਕਰਯੋਗ ਹੈ ਕਿ ਇਸ ਹੜਤਾਲ ਕਾਰਨ ਪੂਰੇ ਪੰਜਾਬ ਵਿੱਚ ਸਰਕਾਰੀ ਟਰਾਂਸਪੋਰਟ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਸਨ। ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ, ਖ਼ਾਸ ਕਰਕੇ ਸਕੂਲ-ਕਾਲਜਾਂ ਦੇ ਵਿਦਿਆਰਥੀਆਂ ਅਤੇ ਦਫ਼ਤਰੀ ਮੁਲਾਜ਼ਮਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਯੂਨੀਅਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸਬੰਧੀ ਸਰਕਾਰ ਵੱਲੋਂ ਲਿਖਤੀ ਹੁਕਮ ਪ੍ਰਾਪਤ ਹੋਣ ਤੋਂ ਬਾਅਦ ਹੀ ਸੰਘਰਸ਼ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਟਿਆਲਾ ਸਥਿਤ ਪੀਆਰਟੀਸੀ ਦੇ ਮੁੱਖ ਦਫ਼ਤਰ ਦਾ ਦੌਰਾ ਕੀਤਾ ਅਤੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਮਗਰੋਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਗੱਲਬਾਤ ਬੇਹੱਦ ਸਾਕਾਰਾਤਮਕ ਮਾਹੌਲ ਵਿੱਚ ਹੋਈ ਹੈ ਅਤੇ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ’ਤੇ ਸਹਿਮਤੀ ਜਤਾਉਂਦਿਆਂ ਮਸਲੇ ਦਾ ਨਿਪਟਾਰਾ ਕਰ ਦਿੱਤਾ ਹੈ।


Related Post