Punjab Bus Strike Update : ਅੱਜ ਪੰਜਾਬ ’ਚ ਨਹੀਂ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪਰ ਇਸ ਜ਼ਿਲ੍ਹੇ ’ਚ ਨਹੀਂ ਚੱਲਣਗੀਆਂ ਬੱਸਾਂ, ਜਾਣੋ ਕਾਰਨ
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਇਹ ਫੈਸਲਾ ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਲਿਆ ਹੈ। ਪਰ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ’ਚ ਸਰਕਾਰ ਖਿਲਾਫ ਠੇਕਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਆਪਣੀਆਂ ਮੰਗਾਂ ਲਈ ਲੜ ਰਹੇ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਵਿਰੁੱਧ ਦੁਬਾਰਾ ਵਿਰੋਧ ਪ੍ਰਦਰਸ਼ਨ ਕਰਨ ਦੀ ਰਣਨੀਤੀ ਦਾ ਪਲਾਨ ਅਜੇ ਮੁਲਤਵੀ ਕਰ ਦਿੱਤਾ ਗਿਆ ਹੈ। ਜਿਸ ਦੇ ਚੱਲਦੇ ਅਜੇ ਪੰਜਾਬ ’ਚ ਸਰਕਾਰੀ ਬੱਸਾਂ ’ਤੇ ਬ੍ਰੇਕਾਂ ਨਹੀਂ ਲੱਗਣਗੀਆਂ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਇਹ ਫੈਸਲਾ ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਲਿਆ ਹੈ। ਪਰ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ’ਚ ਸਰਕਾਰ ਖਿਲਾਫ ਠੇਕਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਜਥੇਬੰਦੀਆਂ ਵੱਲੋਂ ਰੋਸ ਜਾਹਿਰ ਕਰਦੇ ਹੋਏ ਕਿਹਾ ਕਿ ਤਰਨਤਾਰਨ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਨਵੇਂ ਟੈਂਡਰ ਨੂੰ ਰੱਦ ਨਹੀਂ ਕੀਤਾ ਜਾ ਰਿਹਾ ਹੈ ਬਲਕਿ ਇਸ ਨੂੰ ਹਰ ਵਾਰ ਅੱਗੇ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਲੋਮੀਟਰ ਸਕੀਮ ਅਧੀਨ ਪ੍ਰਾਈਵੇਟ ਬੱਸਾਂ ਨੂੰ ਲੈ ਕੇ ਵੀ ਸਰਕਾਰ ਕੋਈ ਵੀ ਸੰਤੁਸ਼ਟੀ ਭਰਿਆ ਜਵਾਬ ਨਹੀਂ ਦੇ ਪਾ ਰਹੀ ਹੈ।
ਇਸ ਤੋਂ ਇਲਾਵਾ ਜਥੇਬੰਦੀਆਂ ਦਾ ਇਹ ਵੀ ਕਹਿਣਾ ਹੈ ਕਿ ਬੱਸਾਂ ਟੈਂਡਰ ਨੂੰ ਅੱਗੇ ਵਧਾਉਣਾ ਸਮਲੇ ਦਾ ਹੱਲ ਨਹੀਂ ਹੈ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਤਰਨਤਾਰਨ ’ਚ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Punjab School Timing Change : 1 ਨਵੰਬਰ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ, ਸਰਦੀ ਦੇ ਮੌਸਮ ਦੇ ਚੱਲਦਿਆਂ ਕੀਤੀ ਗਈ ਤਬਦੀਲੀ