Punjab Cabinet Decision : 156 ਇੰਜੀਨੀਅਰਾਂ ਦੀ ਹੋਵੇਗੀ ਸਿੱਧੀ ਭਰਤੀ, NEET ਵਿਦਿਆਰਥੀਆਂ ਨੂੰ ਮੁਫ਼ਤ ਬੱਸ ਯਾਤਰਾ, ਪੜ੍ਹੋ ਕੈਬਨਿਟ ਦੇ ਫੈਸਲੇ

Punjab Cabinet Decision : NEET ਦੀ ਮੁੜ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ 20, 21 ਅਤੇ 22 ਜੂਨ ਨੂੰ ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸਹੂਲਤ ਮਿਲੇਗੀ।

By  KRISHAN KUMAR SHARMA June 10th 2026 05:37 PM -- Updated: June 10th 2026 05:51 PM

Punjab Cabinet Decision : ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ 'ਚ 156 ਜੂਨੀਅਰ ਇੰਜੀਨੀਅਰਾਂ ਦੀ ਸਿੱਧੀ ਭਰਤੀ ਨੂੰ ਮਨਜੂਰੀ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਮੰਤਰੀ ਮੰਡਲ ਦੀ ਬੁੱਧਵਾਰ ਹੋਈ ਮੀਟਿੰਗ ਵਿੱਚ ਲਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਹੋਰ ਵੀ ਕਈ ਅਹਿਮ ਫੈਸਲਿਆਂ 'ਤੇ ਮੋਹਰ ਲਾਈ ਗਈ।

ਨੀਟ ਵਿਦਿਆਰਥੀਆਂ ਲਈ ਮੁਫ਼ਤ ਬੱਸ ਸਫਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕੈਬਿਨੇਟ ਨੇ 20 ਤੋਂ 22 ਜੂਨ ਤੱਕ ਨੀਟ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਹੈ। ਵਿਦਿਆਰਥੀ ਦੇ ਨਾਲ ਇੱਕ ਅਟੈਂਡੈਂਟ ਵੀ ਮੁਫ਼ਤ ਯਾਤਰਾ ਕਰ ਸਕੇਗਾ। NEET ਦੀ ਮੁੜ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ 20, 21 ਅਤੇ 22 ਜੂਨ ਨੂੰ ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸਹੂਲਤ ਮਿਲੇਗੀ।

ਲੋਕ ਨਿਰਮਾਣ ਵਿਭਾਗ 'ਚ 156 ਇੰਜੀਨੀਅਰਾਂ ਦੀ ਭਰਤੀ

ਨਾਲ ਹੀ ਲੋਕ ਨਿਰਮਾਣ ਵਿਭਾਗ (PWD) ਵਿੱਚ 156 ਜੂਨੀਅਰ ਇੰਜੀਨੀਅਰਾਂ ਦੀ ਭਰਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵਿੱਚ ਲੈਕਚਰਾਰ ਭਰਤੀ ਲਈ ਵੱਧ ਤੋਂ ਵੱਧ ਉਮਰ ਸੀਮਾ ਵਿੱਚ 5 ਸਾਲ ਦੀ ਛੂਟ ਦੇਣ ਦਾ ਫੈਸਲਾ ਵੀ ਲਿਆ ਗਿਆ ਹੈ, ਜਿਸ ਨਾਲ ਲਗਭਗ 1013 ਅਸਾਮੀਆਂ 'ਤੇ ਭਰਤੀ ਦੀ ਪ੍ਰਕਿਰਿਆ ਅੱਗੇ ਵਧੇਗੀ।

ਮਾਨਸੂਨ ਤੋਂ ਪਹਿਲਾਂ ਹੜ੍ਹ ਸੁਰੱਖਿਆ

ਮਾਨਸੂਨ ਤੋਂ ਪਹਿਲਾਂ ਸਫ਼ਾਈ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਟੈਂਡਰ ਪ੍ਰਕਿਰਿਆ ਨੂੰ ਸਰਲ ਬਣਾਇਆ ਗਿਆ ਹੈ ਅਤੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਵਾਧੂ ਅਧਿਕਾਰ ਦਿੱਤੇ ਗਏ ਹਨ। ਪੀਆਰਟੀਸੀ ਦੇ ਕੱਚੇ ਕਰਮਚਾਰੀਆਂ ਲਈ ਨਵੀਂ ਨੀਤੀ ਤਿਆਰ ਕੀਤੀ ਜਾ ਰਹੀ ਹੈ ਅਤੇ ਸਰਕਾਰ ਨੇ ਕਰਮਚਾਰੀਆਂ ਨੂੰ ਹੜਤਾਲ ਨਾ ਕਰਨ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਗੱਲਬਾਤ ਰਾਹੀਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ।

ਪੰਜਾਬ ਸਰਕਾਰ ਨੇ 1,013 ਲੈਕਚਰਾਰ ਅਹੁਦਿਆਂ ਲਈ ਉਮੀਦਵਾਰਾਂ ਨੂੰ ਇੱਕ ਵਾਰ ਪੰਜ ਸਾਲ ਦੀ ਉਮਰ ਵਿੱਚ ਛੋਟ ਦੇਣ ਦਾ ਫੈਸਲਾ ਕੀਤਾ ਹੈ।

Related Post