Punjab Cabinet Expansion: ਕੈਬਨਿਟ ਦੇ ਵਿਸਥਾਰ ਮਗਰੋਂ ਮਹਿਕਮਿਆਂ ‘ਚ ਹੋਇਆ ਵੱਡਾ ਫੇਰਬਦਲ, ਜਾਣੋ ਕਿਸ ਨੂੰ ਮਿਲਿਆ ਕਿਹੜਾ ਮਹਿਕਮਾ

ਪੰਜਾਬ ਮੰਤਰੀ ਮੰਡਲ ਦਾ ਅੱਜ ਤੀਜੀ ਵਾਰ ਵਿਸਥਾਰ ਹੋਇਆ ਹੈ। ਦੱਸ ਦਈਏ ਕਿ ਸੀਐੱਮ ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ।

By  Aarti May 31st 2023 02:28 PM

Punjab Cabinet Expansion: ਪੰਜਾਬ ਮੰਤਰੀ ਮੰਡਲ ਦਾ ਅੱਜ ਤੀਜੀ ਵਾਰ ਵਿਸਥਾਰ ਹੋਇਆ ਹੈ। ਦੱਸ ਦਈਏ ਕਿ ਸੀਐੱਮ ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ। ਜਿਨ੍ਹਾਂ ਨੂੰ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਜ ਭਵਨ ਵਿੱਚ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਦਾ ਹਲਫ ਚੁੱਕਾਈ। ਦੱਸ ਦਈਏ ਕਿ ਦੁਆਬਾ ਖੇਤਰ ਤੋਂ ਬ੍ਰਹਮਸ਼ੰਕਰ ਜ਼ਿੰਪਾ ਤੋਂ ਬਾਅਦ ਬਲਕਾਰ ਸਿੰਘ ਦੂਜੇ ਮੰਤਰੀ ਹਨ।


ਜਾਣੋ ਨਵੇਂ ਬਣੇ ਮੰਤਰੀਆਂ ਨੂੰ ਕਿਹੜੇ ਮਿਲੇ ਅਹੁਦੇ 

ਕੈਬਨਿਟ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਇੰਦਰਬੀਰ ਸਿੰਘ ਨਿੱਜਰ ਦੇ ਵਿਭਾਗ ਨੂੰ ਨਵੇਂ ਬਣੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਵਿਭਾਗ ਸਮੇਤ ਸੰਸਦੀ ਮਾਮਲਿਆਂ ਦਾ ਵਿਭਾਗ ਦਿੱਤਾ ਗਿਆ ਹੈ। ਗੁਰਮੀਤ ਸਿੰਘ ਖੁੱਡੀਆਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਤੋਂ ਇਲਾਵਾ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰਾਲਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Punjab Cabinet Reshuffle: ਮਾਨ ਕੈਬਨਿਟ ‘ਚ ਹੋਇਆ ਫੇਰਬਦਲ; 2 ਨਵੇਂ ਮੰਤਰੀਆਂ ਦੀ ਕੈਬਨਿਟ ‘ਚ ਹੋਈ ਐਂਟਰੀ

Related Post