Punjab Cabinet Meeting: ਪੰਜਾਬ ਕੈਬਨਿਟ ‘ਦੇ ਅਹਿਮ ਫੈਸਲੇ; 14,239 ਅਧਿਆਪਕਾਂ ਨੂੰ ਕੀਤਾ ਜਾਵੇਗਾ ਰੈਗੁਲਰ, ਇਸ ਦਿਨ ਸੱਦਿਆ ਵਿਸ਼ੇਸ਼ ਇਜਲਾਸ

ਪੰਜਾਬ ਕੈਬਨਿਟ ਮੀਟਿੰਗ ਮਾਨਸਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ‘ਚ ਕੈਬਨਿਟ ਵੱਲੋਂ ਕਈ ਵੱਡੇ ਫੈਸਲੇ ਲਏ ਗਏ।

By  Aarti June 10th 2023 03:28 PM

Punjab Cabinet Meeting: ਪੰਜਾਬ ਕੈਬਨਿਟ ਮੀਟਿੰਗ ਮਾਨਸਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ‘ਚ ਕੈਬਨਿਟ ਵੱਲੋਂ ਕਈ ਵੱਡੇ ਫੈਸਲੇ ਲਏ ਗਏ। ਜਿਸ ‘ਚ ਅਧਿਆਪਕਾਂ ਨੂੰ ਰੈਗੁਲਰ ਕਰਨ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। 


14,239 ਅਧਿਆਪਕਾਂ ਨੂੰ ਕੀਤਾ ਜਾਵੇਗਾ ਰੈਗੁਲਰ 

ਦੱਸ ਦਈਏ ਕਿ ਸੀਐੱਮ ਭਗਵੰਤ ਮਾਨ ਦੀ ਅਗਵਾਈ ‘ਚ ਕੀਤੀ ਗਈ ਮੀਟਿੰਗ ‘ਚ 7902 ਅਧਿਆਪਕਾਂ ਨੂੰ ਰੈਗੁਲਰ ਕਰਨ ਦਾ ਫੈਸਲਾ ਕੀਤਾ ਗਿਆ ਹੈ ਜੋ ਕਿ 10 ਸਾਲ ਦੀ ਨੌਕਰੀ ਕਰ ਚੁੱਕੇ ਹਨ। ਇਸ ਤੋਂ ਇਲਾਵਾ 6337 ਉਹ ਅਧਿਆਪਕ ਹਨ ਜਿਨ੍ਹਾਂ ਦੀ ਸਰਵਿਸ ‘ਚ ਗੈਪ ਪਿਆ ਹੈ ਅਤੇ ਉਨ੍ਹਾਂ ਦੇ 10 ਸਾਲ ਨਹੀਂ ਬਣਦੇ। ਉਨ੍ਹਾਂ ਦੇ ਗੈਪ ਨੂੰ ਵੀ ਪੂਰਾ ਕਰਕੇ ਪੱਕਾ ਕੀਤਾ ਜਾਵੇਗਾ।

ਚਿੱਟ ਫੰਡ ਕੰਪਨੀ ਫਰੌਡ

ਪੰਜਾਬ ਕੈਬਨਿਟ ‘ਚ ਪੰਚਾਇਤ ਅਤੇ ਨਗਰ ਨਿਗਮ ਦੀ ਵਿੱਤ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤੀ ਗਈ ਹੈ। ਇਸ ਤੋਂ ਇਲਾਵਾ ਚਿੱਟ ਫੰਡ ਕੰਪਨੀਆਂ ਨੂੰ ਲੈ ਕੇ ਕੈਬਨਿਟ 'ਚ ਅਹਿਮ ਫੈਸਲਾ ਲਿਆ ਗਿਆ ਹੈ। ਇਸ ਐਕਟ ਵਿੱਚ ਇੱਕ ਨਵੀਂ ਵਿਵਸਥਾ ਕੀਤੀ ਗਈ ਹੈ। ਜਿਸ ਮੁਤਾਬਿਕ ਹੁਣ ਦੋਸ਼ੀ ਪਾਏ ਜਾਣ ਵਾਲੀਆਂ ਕੰਪਨੀਆਂ ਦੇ ਪ੍ਰਬੰਧਕਾਂ ਨੂੰ 10 ਸਾਲ ਦੀ ਸਜ਼ਾ ਹੋਵੇਗੀ।

ਅਵਾਰਾ ਪਸ਼ੂਆਂ ਕਾਰਨ ਵਾਪਰਨ ਵਾਲੇ ਹਾਦਸਿਆਂ ਨੂੰ ਲੈ ਕੇ ਅਹਿਮ ਫੈਸਲਾ 

ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਹਾਦਸਿਆਂ ‘ਤੇ ਸਰਕਾਰ ਪੰਜ ਲੱਖ ਦਾ ਮੁਆਵਜ਼ਾ ਦੇਵੇਗੀ। ਜਦਕਿ ਇਸ ਤੋਂ ਪਹਿਲਾਂ ਮੁਆਵਜ਼ਾ ਇੱਕ ਲੱਖ ਰੁਪਏ ਸੀ। 

ਨਰਸਾਂ ਅਤੇ ਡਾਕਟਰਾਂ ਦੀ ਭਰਤੀ 

ਨਾਲ ਹੀ ਸਰਕਾਰ ਵੱਲੋਂ 1832 ਨਰਸਾਂ ਦੀ ਭਰਤੀ ਕੀਤੀ ਜਾਵੇਗੀ। 400 ਐਮਬੀਬੀਐਸ ਡਾਕਟਰਾਂ ਦੀ ਵੀ ਭਰਤੀ ਕੀਤੀ ਜਾਵੇਗੀ।

19 ਤੇ 20 ਨੂੰ ਸੱਦਿਆ ਵਿਸ਼ੇਸ਼ ਇਜਲਾਸ 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 19 ਅਤੇ 20 ਜੂਨ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ। ਜਿਨ੍ਹਾਂ ‘ਚ ਇਨ੍ਹਾਂ ਸਾਰੇ ਫੈਸਲਿਆਂ ਨੂੰ ਪਾਸ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: Petrol Two Wheeler: ਚੰਡੀਗੜ੍ਹ ‘ਚ ਜਲਦ ਬੰਦ ਹੋ ਜਾਵੇਗੀ ਪੈਟਰੋਲ ਦੋ-ਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ

Related Post