CM ਭਗਵੰਤ ਮਾਨ ਨੇ 29 ਦਸੰਬਰ ਨੂੰ ਬੁਲਾਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Punjab Cabinet Meeting : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 29 ਦਸੰਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੇ ਨਿਵਾਸ ਸਥਾਨ 'ਤੇ ਹੋਵੇਗੀ। ਇਹ ਮੀਟਿੰਗ ਮਨਰੇਗਾ 'ਤੇ ਹੋਣ ਵਾਲੇ ਵਿਸ਼ੇਸ਼ ਸੈਸ਼ਨ ਤੋਂ ਠੀਕ ਪਹਿਲਾਂ ਬੁਲਾਈ ਗਈ ਹੈ
Punjab Cabinet Meeting : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 29 ਦਸੰਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੇ ਨਿਵਾਸ ਸਥਾਨ 'ਤੇ ਹੋਵੇਗੀ। ਇਹ ਮੀਟਿੰਗ ਮਨਰੇਗਾ 'ਤੇ ਹੋਣ ਵਾਲੇ ਵਿਸ਼ੇਸ਼ ਸੈਸ਼ਨ ਤੋਂ ਠੀਕ ਪਹਿਲਾਂ ਬੁਲਾਈ ਗਈ ਹੈ।
ਮੀਟਿੰਗ ਦਾ ਏਜੰਡਾ ਬਾਅਦ ਵਿਚ ਤੈਅ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।ਸੂਤਰਾਂ ਅਨੁਸਾਰ ਸਾਲ ਦੇ ਅਖੀਰ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਸੂਬੇ ਦੇ ਵਿਕਾਸ ਕਾਰਜਾਂ, ਮੁਲਾਜ਼ਮਾਂ ਦੇ ਮਸਲਿਆਂ ਅਤੇ ਹੋਰ ਕਈ ਅਹਿਮ ਜਨਤਕ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।