ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ , CM ਮਾਨ ਦੀ ਸਿਹਤ ਵਿਗੜਨ ਕਾਰਨ ਲਿਆ ਫੈਸਲਾ
Punjab Cabinet meeting postponed : ਪੰਜਾਬ ਕੈਬਨਿਟ ਦੀ ਅੱਜ 4 ਵਜੇ ਹੋਣ ਵਾਲੀ ਮੀਟਿੰਗ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਬੀਤੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅਚਾਨਕ ਵਿਗੜ ਗਈ ਸੀ
Punjab Cabinet meeting postponed : ਪੰਜਾਬ ਕੈਬਨਿਟ ਦੀ ਅੱਜ 4 ਵਜੇ ਹੋਣ ਵਾਲੀ ਮੀਟਿੰਗ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਬੀਤੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅਚਾਨਕ ਵਿਗੜ ਗਈ ਸੀ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ 'ਚ ਅਜੇ ਵੀ ਕੋਈ ਸੁਧਾਰ ਨਹੀਂ ਹੋਇਆ। ਇਸ ਸਮੇਂ ਹਾਲਤ ਕਾਫੀ ਖਰਾਬ ਦੱਸੀ ਜਾ ਰਹੀ ਹੈ। ਤੇਜ਼ ਬੁਖ਼ਾਰ ਹੋਣ ਕਰਕੇ ਮੁੱਖ ਮੰਤਰੀ ਦੋ ਦਿਨਾਂ ਤੋਂ ਆਪਣੀ ਸਰਕਾਰੀ ਰਿਹਾਇਸ਼ ਉਤੇ ਹਨ। ਜਿਸ ਕਰਕੇ ਮੁੱਖ ਮੰਤਰੀ ਦੀ ਸਿਹਤ ਦੀ ਵਜ੍ਹਾ ਕਰਕੇ ਮੀਟਿੰਗ ਮੁਲਤਵੀ ਹੋਣ ਦੀ ਗੱਲ ਕਹੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮਗਰੋਂ ਬਿਮਾਰ ਹੋ ਗਏ ਸਨ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਬੀਤੇ ਕੱਲ੍ਹ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਸੀ।