Punjab Cabinet Meeting Update: ਹੁਣ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਜਾਣੋ ਹੋਰ ਅਹਿਮ ਫੈਸਲੇ

ਸ਼ੁੱਕਰਵਾਰ ਨੂੰ ਪਹਿਲੀ ਵਾਰ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਰੱਖੀ ਗਈ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਹੁਣ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਹੋਵੇਗੀ।

By  Aarti April 28th 2023 02:05 PM

Punjab Cabinet Meeting Update: ਸ਼ੁੱਕਰਵਾਰ ਨੂੰ ਪਹਿਲੀ ਵਾਰ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਰੱਖੀ ਗਈ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਹੁਣ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਹੋਵੇਗੀ। ਇਹ ਫੈਸਲਾ ਸਰਕਟ ਹਾਊਸ ਲੁਧਿਆਣਾ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਸ ਥਾਂ 'ਤੇ ਕੈਬਨਿਟ ਮੀਟਿੰਗ ਹੋਵੇਗੀ, ਉੱਥੇ ਸਰਕਾਰ ਪੂਰਾ ਦਿਨ ਮੌਜੂਦ ਰਹੇਗੀ।

ਸੀਐੱਮ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਅਸੀਂ ਦਫਤਰਾਂ ਅਤੇ ਚੰਡੀਗੜ੍ਹ ਵਿਚ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਖਤਮ ਕਰ ਦੇਵਾਂਗੇ। ‘ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਪਹਿਲੀ ਕੈਬਨਿਟ ਮੀਟਿੰਗ ਹੋਈ। ਉਨ੍ਹਾਂ ਅੱਗੇ ਕਿਹਾ ਕਿ ਇਸ ਫੈਸਲੇ ਨਾਲ ਅਸੀਂ ਦਫਤਰਾਂ ਅਤੇ ਚੰਡੀਗੜ੍ਹ ਵਿਚ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਖ਼ਤਮ ਕਰ ਦੇਵਾਂਗੇ। 


ਜਾਣੋ ਕੈਬਨਿਟ ਮੀਟਿੰਗ ਦੇ ਅਹਿਮ ਫੈਸਲੇ 

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਕੈਬਨਿਟ ’ਚ ਅਹਿਮ ਫੈਸਲਿਆਂ ਲੈਂਦੇ ਹੋਏ ਡਰੱਗ ਲੈਬੋਰਟ੍ਰੀ ਦੇ ਮੁਲਾਜ਼ਮ ਰੱਖੇ ਜਾਣਗੇ। ਮਜ਼ਦੂਰਾਂ ਦੇ ਲਈ ਵੀ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਖੇਤਾਂ ਚ ਕੰਮ ਕਰ ਰਹੇ ਮਜਦ਼਼ਰਾਂ ਨੂੰ ਵੀ ਮੁਆਵਜਾਂ ਦਿੱਤਾ ਜਾਵੇਗਾ। ਮਜ਼ਦੂਰਾਂ ਦੇ ਲਈ ਵੀ ਪਾਲਿਸੀ ਬਣਾਈ ਜਾ ਰਹੀ ਹੈ। ਕਈ ਭਾਰਤ ਸਰਕਾਰ ਸਕੀਮਾਂ ਹਨ। ਉਨ੍ਹਾਂ ਨਾਲ ਮਜ਼ਦੂਰਾਂ ਨੂੰ ਕਾਫੀ ਫਾਇਦਾ ਮਿਲੇਗਾ। ਮਜ਼ਦੂਰਾਂ ਨੂੰ ਜਿਆਦਾ ਤੋਂ ਜਿਆਦਾ ਰਜਿਸਟ੍ਰੇਸ਼ਨ ਕਰਵਾਇਆ ਜਾਵੇਗਾ। 

ਇਹ ਵੀ ਪੜ੍ਹੋ: Dual Constitution Controversy Case: ਦੋਹਰੇ ਸੰਵਿਧਾਨ ਵਿਵਾਦ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਨੂੰ SC ਤੋਂ ਕਲੀਨ ਚਿੱਟ

Related Post