Punjab Chandigarh Weather : ਪੰਜਾਬ ’ਚ ਵਧੇਗੀ ਠੰਢ, ਡਿੱਗੇਗਾ ਤਾਪਮਾਨ, ਜਾਣੋ ਮੌਸਮ ਦੀ ਪੂਰੀ ਸਥਿਤੀ

ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ, ਪਰ 27-28 ਨਵੰਬਰ ਦੇ ਆਸਪਾਸ ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਉਮੀਦ ਹੈ, ਜੋ ਠੰਡ ਨੂੰ ਹੋਰ ਤੇਜ਼ ਕਰੇਗੀ।

By  Aarti November 24th 2025 08:48 AM

Punjab Chandigarh Weather :  ਉੱਤਰੀ ਭਾਰਤ ਵਿੱਚ ਸਰਦੀ ਹੌਲੀ-ਹੌਲੀ ਆਪਣੀ ਮੌਜੂਦਗੀ ਦਰਜ ਕਰਵਾ ਰਹੀ ਹੈ। ਕਸ਼ਮੀਰ ਘਾਟੀ ਤੋਂ ਲੈ ਕੇ ਪੰਜਾਬ ਅਤੇ ਹਰਿਆਣਾ ਤੱਕ ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਸ਼੍ਰੀਨਗਰ ਸਮੇਤ ਕਸ਼ਮੀਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ ਜਮਾਵ ਤੋਂ ਹੇਠਾਂ ਆ ਗਿਆ ਹੈ, ਜਦਕਿ ਮੈਦਾਨੀ ਇਲਾਕਿਆਂ ਵਿੱਚ ਰਾਤ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ, ਪਰ 27-28 ਨਵੰਬਰ ਦੇ ਆਸਪਾਸ ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਉਮੀਦ ਹੈ, ਜੋ ਠੰਡ ਨੂੰ ਹੋਰ ਤੇਜ਼ ਕਰੇਗੀ। 

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਜ਼ਿਆਦਾਤਰ ਇਲਾਕਿਆਂ ਵਿੱਚ ਦਿਨ ਅਤੇ ਰਾਤ ਦਾ ਤਾਪਮਾਨ ਘੱਟ ਰਿਹਾ ਹੈ। ਔਸਤ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਸੈਲਸੀਅਸ ਘਟ ਗਿਆ ਹੈ। ਇਹ ਹੁਣ ਆਮ ਦੇ ਨੇੜੇ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 28.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਜਦਕਿ ਆਦਮਪੁਰ ਵਿੱਚ ਸਭ ਤੋਂ ਘੱਟ ਤਾਪਮਾਨ 6.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਵਿੱਚ ਕੁਝ ਥਾਵਾਂ 'ਤੇ ਹਲਕੀ ਧੁੰਦ ਵੀ ਪੈ ਰਹੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਚਾਰ ਦਿਨਾਂ ਵਿੱਚ ਰਾਤ ਦੇ ਤਾਪਮਾਨ ਵਿੱਚ ਲਗਭਗ 2 ਤੋਂ 4 ਡਿਗਰੀ ਸੈਲਸੀਅਸ ਤੱਕ ਗਿਰਾਵਟ ਆ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਸਿਆਸੀ ਹੰਗਾਮੇ ਮਗਰੋਂ ਕੇਂਦਰ ਦਾ U-Turn; ਸਰਕਾਰ ਚੰਡੀਗੜ੍ਹ ’ਤੇ ਨਹੀਂ ਲਿਆ ਰਹੀ ਕੋਈ ਨਵਾਂ ਬਿੱਲ- ਗ੍ਰਹਿ ਮੰਤਰਾਲਾ

Related Post