Punjab Weather Update : ਪੰਜਾਬ ਦੇ 14 ਜ਼ਿਲ੍ਹਿਆਂ ’ਚ ਤੂਫ਼ਾਨ ਤੇ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ, ਜਾਣੋ ਮੌਸਮ ਵਿਭਾਗ ਦੀ ਤਾਜਾ ਅਪਡੇਟ

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਅੱਜ 1 ਫ਼ਰਵਰੀ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।

By  Aarti February 1st 2026 09:53 AM

Punjab Weather Update :  ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਇਸ ਦੌਰਾਨ, ਕਈ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਸਵੇਰੇ ਠੰਢ ਮਹਿਸੂਸ ਹੋਈ। ਸਵੇਰੇ ਕਈ ਇਲਾਕਿਆਂ ਵਿੱਚ ਹਲਕੀ ਧੁੰਦ ਛਾਈ ਰਹੀ, ਦਸ ਤੋਂ ਪੰਦਰਾਂ ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਸਨ। 

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਅੱਜ 1 ਫ਼ਰਵਰੀ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਪਟਿਆਲੇ ਸਣੇ ਕੁੱਝ ਥਾਵਾਂ ਉੱਤੇ ਤੜਕ ਸਵੇਰੇ ਬੱਦਲ ਗਰਜਣ ਸਣੇ ਹਲਕੀ ਬਾਰਿਸ਼ ਹੋਈ। 

ਦੱਸ ਦਈਏ ਕਿ ਸ਼ਨੀਵਾਰ ਦੇਰ ਰਾਤ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਪਿਆ, ਜਿਸ ਕਾਰਨ ਐਤਵਾਰ ਸਵੇਰੇ ਹਲਕੀ ਧੁੰਦ ਪਈ। ਅੱਜ, 1 ਫਰਵਰੀ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ 14 ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। 

ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸਮੇਤ 14 ਜ਼ਿਲ੍ਹਿਆਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਹਵਾ ਦੀ ਗਤੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।

ਇਹ ਵੀ ਪੜ੍ਹੋ : PM Modi ਅੱਜ ਪੰਜਾਬ ਦੌਰੇ 'ਤੇ: ਧਾਰਮਿਕ ਸਥਾਨ ਡੇਰਾ ਸੱਚਖੰਡ ਬੱਲਾਂ ਵਿਖੇ ਟੇਕਣਗੇ ਮੱਥਾ

Related Post