Weather Advisory: ਵੱਧ ਰਹੀ ਗਰਮੀ ਦੇ ਪ੍ਰਕੋਪ ਤੋਂ ਬਚਣ ਲਈ ਪੰਜਾਬ ਦੇ ਸਿਵਲ ਸਰਜਨ ਵੱਲੋਂ ਅਡਵਾਇਜ਼ਰੀ ਜਾਰੀ

ਸਿਵਲ ਸਰਜਨ ਪੰਜਾਬ ਰਾਜ ਗਰਮੀ ਦੀ ਲਹਿਰ ਦੌਰਾਨ ਕੀ ਕਰਨਾ ਅਤੇ ਕੀ ਨਹੀਂ ਕਰਨਾ ਚਾਹੀਦਾ। ਜਿਵੇਂ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਗਰਮੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ ਅਤੇ ਇਸ ਮੌਸਮ 'ਚ ਸਭ ਤੋਂ ਵੱਡੀ ਸਮੱਸਿਆ ਹੈ ਗਰਮੀ ਦੀ ਲਹਿਰ ਤੇ ਇਨ੍ਹਾਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਅਤੇ ਇਹਨਾਂ ਤੋਂ ਆਪਣੇ ਆਪ ਨੂੰ ਕਿਵੇਂ ਬਚਾਇਆ ਜਾ ਸਕਦਾ ਹੈ।

By  Ramandeep Kaur May 9th 2023 09:55 AM -- Updated: May 9th 2023 10:05 AM

Weather Advisory: ਸਿਵਲ ਸਰਜਨ ਪੰਜਾਬ ਰਾਜ ਗਰਮੀ ਦੀ ਲਹਿਰ ਦੌਰਾਨ ਕੀ ਕਰਨਾ ਅਤੇ ਕੀ ਨਹੀਂ ਕਰਨਾ ਚਾਹੀਦਾ। ਜਿਵੇਂ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਗਰਮੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ ਅਤੇ ਇਸ ਮੌਸਮ 'ਚ ਸਭ ਤੋਂ ਵੱਡੀ ਸਮੱਸਿਆ ਹੈ ਗਰਮੀ ਦੀ ਲਹਿਰ ਤੇ ਇਨ੍ਹਾਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਅਤੇ ਇਹਨਾਂ ਤੋਂ ਆਪਣੇ ਆਪ ਨੂੰ ਕਿਵੇਂ ਬਚਾਇਆ ਜਾ ਸਕਦਾ ਹੈ। 

ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ, ਤੱਟਵਰਤੀ ਖੇਤਰਾਂ ਲਈ 37 ਡਿਗਰੀ ਜਾਂ ਵਧੇਰੇ ਅਤੇ ਪਹਾੜੀ ਖੇਤਰਾਂ ਲਈ 30 ਡਿਗਰੀ ਜਾਂ ਵੱਧ ਤਾਪਮਾਨ ਹੋ ਜਾਵੇ ਤਾਂ ਗਰਮੀ ਦੀ ਲਹਿਰ ਦੀ ਸਥਿਤੀ ਬਣ ਜਾਂਦੀ ਹੈ। ਇਹ ਵਧੇਰੇ ਤਾਪਮਾਨ ਸਰੀਰ ਦੇ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦੇ ਹਨ ਅਤੇ ਗਰਮੀ ਨਾਲ ਸਬੰਧਿਤ ਬਿਮਾਰੀਆਂ ਦਾ ਕਾਰਨ ਬਣ ਜਾਂਦੇ ਹਨ। ਹਾਲਾਂਕਿ ਕੋਈ ਵੀ ਕਿਸੇ ਵੀ ਸਮੇਂ ਗਰਮੀ ਨਾਲ ਸਬੰਧਤ ਬਿਮਾਰੀ ਤੋਂ ਪੀੜਿਤ ਹੋ ਸਕਦਾ ਹੈ। ਹੇਠ ਲਿਖੀ ਸ਼੍ਰੇਣੀ ਦੇ ਲੋਕਾਂ ਨੂੰ ਦੂਸਰਿਆਂ ਨਾਲੋਂ ਵਧੇਰੇ ਜੋਖਮ ਹੁੰਦਾ ਹੈ। 



ਇਸ ਸ਼੍ਰੇਣੀ ਵਿੱਚ ਸ਼ਾਮਲ ਹਨ: 

ਨਵ-ਜਨਮੇ ਬੱਚੇ ਅਤੇ ਛੋਟੇ ਬੱਚੇ ਗਰਭਵਤੀ ਔਰਤਾਂ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕ ਮਜ਼ਦੂਰੀ ਕਰਨ ਵਾਲੇ ਮੋਟਾਪੇ ਨਾਲ ਪੀੜ੍ਹਤ ਉਹ ਲੋਕ ਜਿਨ੍ਹਾਂ ਨੂੰ ਮਾਨਸਿਕ ਬਿਮਾਰੀ ਹੈ। ਉਹ ਜੋ ਸਰੀਰਕ ਤੌਰ ਤੇ ਬਿਮਾਰ ਹਨ, ਖਾਸਕਰ ਦਿਲ ਦੀ ਬਿਮਾਰੀ ਜਾਂ ਹਾਈ ਬਲੱਡ ਪ੍ਰੈਸ਼ਰ ਉਪਰੋਕਤ ਦਰਸਾਏ ਲੋਕਾਂ ਲਈ ਗਰਮੀ ਦੀ ਲਹਿਰ ਵਿੱਚ ਹੇਠ ਲਿਖੀਆਂ ਹਦਾਇਤਾਂ ਦੀ ਪਾਲਣਾ ਕਰਨਾ ਆਮ ਲੋਕਾਂ ਨਾਲੋ ਹੋਰ ਵੀ ਜਿਆਦਾ ਜ਼ਰੂਰੀ ਹਨ। 


ਸਾਰਿਆ ਲਈ ਲਾਜ਼ਮੀ

ਬਾਹਰਲੇ ਕੰਮ ਦਿਨ ਦੇ ਠੰਡੇ ਸਮੇਂ ਯਾਨੀ ਸਵੇਰ ਅਤੇ ਸ਼ਾਮ ਸਮੇਂ ਕਰੋ। ਹਰ ਅੱਧੇ ਘੰਟੇ ਬਾਅਦ ਪਾਣੀ ਪੀਓ ਭਾਵੇਂ ਪਿਆਸ ਨਾ ਹੋਵੇ। ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਵਿਅਕਤੀ ਜੋ ਤਰਲ ਪਦਾਰਥਾਂ ਦੀ ਸੀਮਤ ਖੁਰਾਕ ਤੇ ਹਨ, ਪਾਣੀ ਦਾ ਸੇਵਨ ਵਧਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰਨ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੀ ਬਾਂਹ ਕਵਰ ਕਰਨ ਵਾਲੇ ਕਪੜੇ ਪਾਓ। ਕੋਸਿਸ਼ ਕਰੋ ਗਰਮੀਆਂ 'ਚ ਸੂਤੀ ਕੱਪੜੇ ਦੇ ਬਣੇ ਹੋਏ ਕਪੜੇ ਹੀ ਪਾਓ। ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛਤਰੀ, ਟੋਪੀ, ਤੌਲੀਏ ਪੱਗ ਜਾਂ ਦੁਪੱਟੇ ਦੀ ਵਰਤੋ ਕਰੋ। 


ਨੰਗੇ ਪੈਰ ਬਾਹਰ ਨਾ ਜਾਉ 

ਧੁੱਪ ਵਿੱਚ ਜਾਂਦੇ ਸਮੇਂ ਹਮੇਸ਼ਾਂ ਜੁੱਤੀ ਜਾਂ ਚੱਪਲ ਪਾਓ। ਜੋ ਲੋਕ ਧੁੱਪੇ ਕੰਮ ਕਰਦੇ ਹਨ, ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਘੜੀ ਪਲ ਛਾਵੇਂ ਆਰਾਮ ਕਰਨ ਜਾਂ ਸਿਰ ਤੇ ਗਿੱਲਾ ਕੱਪੜਾ ਰੱਖਣ। ਧੁੱਪ ਵਿੱਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈ ਕੇ ਜਾਓ।


Related Post