CM Mann VVIP Culture: ਆਮ ਆਦਮੀ ਦੇ ਮੁੱਖ ਮੰਤਰੀ ਦੇ ਪਰਿਵਾਰ ਦਾ ਖ਼ਾਸ ਕਾਫਲਾ ਦੇਖ ਪੰਜਾਬ ਵਾਸੀ ਹੈਰਾਨ, ਵੀਡੀਓ ਵਾਇਰਲ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦੇ ਹੋਏ ਕਿਹਾ ਕਿ ਸੀਐੱਮ ਸਾਬ੍ਹ ਦਾ ਪਰਿਵਾਰ 100 ਗੱਡੀਆਂ ਦੇ ਕਾਫਲੇ ਨਾਲ ਵਧਦਾ ਫੁਲਦਾ ਹੋਇਆ ਹੈ। ਨਾਲ ਹੀ ਇੱਕ ਵੀਡੀਓ ਵੀ ਸ਼ੇਅਰ ਕੀਤੀ।

By  Aarti December 17th 2023 04:34 PM

CM Mann VVIP Culture:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀਵੀਆਈਪੀ ਕਲਚਰ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਘੇਰਿਆ ਗਿਆ। ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇੱਕ ਵੀਡੀਓ ਜਾਰੀ ਕੀਤੀ ਹੈ। ਜਿਸ ’ਚ ਉਨ੍ਹਾਂ ਨੇ ਸੀਐਮ ਭਗਵੰਤ ਮਾਨ ਦੇ ਪਰਿਵਾਰ ਵੱਲੋਂ ਵੀਵੀਆਈਪੀ ਕਲਚਰ ’ਚ ਰਹਿਣ ਦਾ ਦਾਅਵਾ ਕੀਤਾ ਹੈ।  

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ’ਤੇ ਸੀਐੱਮ ਭਗਵੰਤ ਮਾਨ ਨੂੰ ਘੇਰਦੇ ਹੋਏ ਕਿਹਾ ਕਿ ਵੀਵੀਆਈਪੀ ਕਲਚਰ।



ਨਾਲ ਕਿਹਾ ਕਿ ਸੀਐੱਮ ਸਾਬ੍ਹ ਦਾ ਪਰਿਵਾਰ 100 ਗੱਡੀਆਂ ਦੇ ਕਾਫਲੇ ਨਾਲ ਵਧਦਾ ਫੁਲਦਾ ਹੋਇਆ ਹੈ। ਨਾਲ ਹੀ ਇੱਕ ਵੀਡੀਓ ਵੀ ਸ਼ੇਅਰ ਕੀਤੀ। ਜਿਸ ’ਤੇ ਉਨ੍ਹਾਂ ਨੇ ਦਾਅਵਾ ਕੀਤਾ ਕਿ ਜਾਰੀ ਵੀਡੀਓ ’ਚ ਦਿਖਾਈ ਦੇ ਰਹੇ ਕਾਫਲੇ ’ਚ 100 ਗੱਡੀਆਂ ਚੱਲ ਰਹੀਆਂ ਹਨ। 



ਦੂਜੇ ਪਾਸੇ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਵੀਵੀਆਈਪੀ ਕਲਚਰ ਨੂੰ ਲੈ ਕੇ ਭਗਵੰਤ ਮਾਨ ਨੂੰ ਘੇਰਿਆ। ਉਨ੍ਹਾਂ ਨੇ ਸੀਐੱਮ ਭਗਵੰਤ ਮਾਨ ਦੀ ਵੀ ਸੋਸ਼ਲ ਮੀਡੀਆ ’ਤੇ ਇਸ ਸਬੰਧੀ ਵੀਡੀਓ ਸ਼ੇਅਰ ਕੀਤੀ। ਨਾਲ ਹੀ ਕਿਹਾ ਕਿ ਪੰਜਾਬ ਦੇ ਕਰਦਾਤਾਵਾਂ ਦੇ ਪੈਸੇ ਬਰਬਾਦ ਕਰਨ ਦੀ ਇਹ ਬਿਹਤਰੀਨ ਮਿਸਾਲ ਹੈ। 


ਨਾਲ ਹੀ ਉਨ੍ਹਾਂ ਨੇ ਸੀਐੱਮ ਮਾਨ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਕੋਲ ਕਿਹੜਾ ਸਰਕਾਰੀ ਅਹੁਦਾ ਹੈ। ਸੀਐੱਮ ਦੀ ਪਤਨੀ ਨੂੰ ਕਿਸ ਆਧਾਰ ’ਤੇ ਇੰਨ੍ਹੀ ਸੁਰੱਖਿਆ ਦਿੱਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਵੀਆਈਪੀ ਕਲਚਰ ਨੂੰ ਖਤਮ ਕਰਨ ਦੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਹਨ। 

ਇਹ ਵੀ ਪੜ੍ਹੋ: Youth Congress Protest: ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਪਾਈਆਂ ਪਾਣੀ ਦੀਆਂ ਬੁਛਾੜਾਂ

Related Post