ਕਾਂਗਰਸੀ ਆਗੂ ਖੁਸ਼ਬਾਜ ਜਟਾਣਾ ਦੀ ਸੜਕ ਹਾਦਸੇ ਚ ਮੌਤ, ਦਿੱਲੀ ਤੋਂ ਵਾਪਸੀ ਦੌਰਾਨ ਵਾਪਰਿਆ ਹਾਦਸਾ
Khushbaz Singh Jattana : ਤਲਵੰਡੀ ਸਾਬੋ ਤੋਂ ਕਾਂਗਰਸੀ ਆਗੂ ਸਰਗਰਮ ਆਗੂ ਖੁਸ਼ਬਾਜ ਸਿੰਘ ਜਟਾਣਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਨ੍ਹਾਂ ਨਾਲ ਕਾਰ ਡਰਾਈਵਰ ਦੀ ਵੀ ਮੌਤ ਹੋ ਗਈ ਹੈ, ਜਦਕਿ ਗੰਨਮੈਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
Khushbaz Singh Jattana : ਪੰਜਾਬ ਕਾਂਗਰਸ (Punjab Congress) ਲਈ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਤਲਵੰਡੀ ਸਾਬੋ (Talwandi Sabo) ਤੋਂ ਕਾਂਗਰਸੀ ਆਗੂ (Congress) ਸਰਗਰਮ ਆਗੂ ਖੁਸ਼ਬਾਜ ਸਿੰਘ ਜਟਾਣਾ ਦੀ ਸੜਕ ਹਾਦਸੇ (Road Accident) ਵਿੱਚ ਮੌਤ ਹੋ ਗਈ ਹੈ। ਉਨ੍ਹਾਂ ਨਾਲ ਕਾਰ ਡਰਾਈਵਰ ਦੀ ਵੀ ਮੌਤ ਹੋ ਗਈ ਹੈ, ਜਦਕਿ ਗੰਨਮੈਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ, ਹਾਦਸਾ ਸੋਨੀਪਤ ਤੋਂ ਲੰਘਦੇ ਈਸਟਰਨ ਪੇਰੀਫੇਲ ਐਕਸਪ੍ਰੈਸ ਹਾਈਵੇਅ 'ਤੇ ਜਖੌਲੀ ਟੋਲ ਪਲਾਜ਼ਾ ਨੇੜੇ ਵਾਪਰਿਆ, ਜਿਥੇ ਤੇਜ਼ ਰਫ਼ਤਾਰ ਟਰੱਕ ਨੇ ਆਗੂ ਦੀ ਡਿਫੈਂਡਰ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਆਗੂ ਖੁਸ਼ਬਾਜ ਸਿੰਘ ਜਟਾਣਾ ਅਤੇ ਕਾਰ ਡਰਾਈਵਰ ਪਰਮਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਗੰਨਮੈਨ ਕਰਨਦੀਪ ਸਿੰਘ ਦੇ ਗੰਭੀਰ ਸੱਟਾਂ ਵੱਜੀਆਂ ਹਨ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਹਾਦਸਾ ਸ਼ਾਮ 6:15 ਵਜੇ ਦੇ ਲਗਭਗ ਵਾਪਰਿਆ, ਜਦੋਂ ਆਗੂ ਦੀ ਗੱਡੀ ਦਾ ਟਾਇਰ ਪੈਂਚਰ ਹੋ ਗਿਆ ਸੀ ਅਤੇ ਉਹ ਪੈਂਚਰ ਲਗਵਾਉਣ ਲਈ ਰੁਕੇ ਸਨ ਕਿ ਇਸ ਦੌਰਾਨ ਇੱਕ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ।
ਘਟਨਾ ਦਾ ਪਤਾ ਲੱਗਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਸੋਨੀਪਤ ਪੁਲਿਸ ਨੇ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ 'ਤੋਂ ਫਰਾਰ ਹੋ ਗਿਆ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
2022 'ਚ ਲੜੀ ਸੀ ਵਿਧਾਨ ਸਭਾ ਦੀ ਚੋਣ
ਦੱਸ ਦਈਏ ਕਿ ਖੁਸ਼ਬਾਜ ਸਿੰਘ ਜਟਾਣਾ ਕਾਂਗਰਸ ਦੇ ਸਰਗਰਮ ਮੈਂਬਰ ਸਨ। ਉਹ ਪੰਜਾਬ ਕਾਂਗਰਸ ਦੇ ਬਠਿੰਡਾ ਦਿਹਾਤੀ ਦੇ ਸਾਬਕਾ ਪ੍ਰਧਾਨ ਅਤੇ ਤਲਵੰਡੀ ਸਾਬੋ ਹਲਕੇ ਤੋਂ ਯੂਥ ਕਾਂਗਰਸ ਦੇ ਸਾਬਕਾ ਵਾਈਸ ਪ੍ਰਧਾਨ ਵੀ ਸਨ। ਉਨ੍ਹਾਂ ਨੇ 2022 'ਚ ਤਲਵੰਡੀ ਸਾਬੋ ਹਲਕੇ ਤੋਂ ਵਿਧਾਨ ਸਭਾ ਦੀ ਚੋਣ ਵੀ ਲੜੀ ਸੀ, ਹਾਲਾਂਕਿ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ ਸੀ। ਕਾਂਗਰਸ ਸਰਕਾਰ ਦੌਰਾਨ ਉਹ ਚੇਅਰਮੈਨ ਦੇ ਅਹੁਦੇ 'ਤੇ ਵੀ ਰਹੇ ਸਨ।