Zila Parishad and Block Samiti ਦੇ ਚੋਣ ਨਤੀਜਿਆਂ ਤੋਂ ਪਹਿਲਾਂ ਹਾਈਕੋਰਟ ਪਹੁੰਚੀ ਪੰਜਾਬ ਕਾਂਗਰਸ, ਕੀਤੀ ਇਹ ਮੰਗ

ਦਰਅਸਲ ਪਟੀਸ਼ਨ ’ਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗ ਕੀਤੀ ਹੈ ਕਿ ਪੰਜਾਬ ਵਿੱਚ 17 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਗਿਣਤੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇ।

By  Aarti December 15th 2025 01:56 PM

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ’ਚ ਉਨ੍ਹਾਂ ਨੇ  ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਗਿਣਤੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਦੀ ਮੰਗ ਕੀਤੀ ਗਈ ਹੈ। 

ਦਰਅਸਲ ਪਟੀਸ਼ਨ ’ਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗ ਕੀਤੀ ਹੈ ਕਿ ਪੰਜਾਬ ਵਿੱਚ 17 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਗਿਣਤੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇ।

ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਚੋਣਾਂ ਵਿੱਚ ਵੱਡੇ ਪੱਧਰ 'ਤੇ ਧਾਂਦਲੀ ਹੋਈ ਹੈ, ਜਿਸ ਨਾਲ ਪੂਰੀ ਚੋਣ 'ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਇਸ ਲਈ, ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਣ ਲਈ ਕੱਲ੍ਹ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਪੂਰੀ ਗਿਣਤੀ ਪ੍ਰਕਿਰਿਆ ਦੀ ਲਾਜ਼ਮੀ ਵੀਡੀਓਗ੍ਰਾਫੀ ਕਰਵਾਈ ਜਾਣੀ ਚਾਹੀਦੀ ਹੈ। ਦੱਸ ਦਈਏ ਕਿ ਇਸ ਪਟੀਸ਼ਨ ’ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਭਲਕੇ ਸੁਣਵਾਈ ਕਰੇਗਾ। 

ਕਾਬਿਲੇਗੌਰ ਹੈ ਕਿ ਰਾਜ ਚੋਣ ਕਮਿਸ਼ਨ ਵੱਲੋਂ 5 ਜ਼ਿਲ੍ਹਿਆਂ ਦੀਆਂ ਕੁੱਝ ਥਾਂਵਾਂ 'ਤੇ ਚੋਣਾਂ ਮੁੜ ਕਰਵਾਉਣ ਦੇ ਹੁਕਮ ਕੀਤੇ ਗਏ ਹਨ। ਚੋਣ ਕਮਿਸ਼ਨ ਅਨੁਸਰ, ਰਾਜ ਵਿੱਚ 22 ਜ਼ਿਲ੍ਹਾ ਪ੍ਰੀਸ਼ਦਾਂ ਦੇ 347 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਸ਼ਾਂਤੀਪੂਰਵਕ ਢੰਗ ਨਾਲ ਹੋਈਆਂ ਹਨ ਤੇ ਕਿਤੇ ਵੀ ਕੋਈ ਜਾਨੀ ਨੁਕਸਾਨ ਜਾਂ ਵੱਡੀ ਝੜਪ ਦੀ ਰਿਪੋਰਟ ਨਹੀਂ ਹੈ।

ਇਹ ਵੀ ਪੜ੍ਹੋ : Zila Parishad Elections : 5 ਜ਼ਿਲ੍ਹਿਆਂ 'ਚ ਕੁੱਝ ਥਾਂਵਾਂ 'ਤੇ ਮੁੜ ਪੈਣਗੀਆਂ ਵੋਟਾਂ, ਚੋਣ ਧਾਂਦਲੀਆਂ ਵਿਚਾਲੇ ਰਾਜ ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ

Related Post