Congress ਨੇ ਹੜ੍ਹ ਰਾਹਤ ਪੈਕੇਜ ਨੂੰ ਦੱਸਿਆ ਊਠ ਦੇ ਮੂੰਹ ਵਿੱਚ ਜੀਰੇ ਦੇ ਸਮਾਨ, ਪੰਜਾਬੀਆਂ ਨਾਲ ਬੇਰਹਿਮ ਮਜ਼ਾਕ ਕੀਤਾ ਗਿਆ: ਵੜਿੰਗ

ਵੜਿੰਗ ਨੇ ਕਿਹਾ ਕਿ ਇਹ ਊਠ ਤੇ ਮੂੰਹ ਵਿੱਚ ਜ਼ੀਰੇ ਦੇ ਸਮਾਨ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਨਾਸ਼ਕਾਰੀ ਨੁਕਸਾਨ ਲਈ 1600 ਕਰੋੜ ਰੁਪਏ ਮੂੰਗਫਲੀ ਦੇ ਦਾਣਿਆਂ ਵਾਂਗ ਵੀ ਨਹੀਂ ਹਨ।

By  Aarti September 9th 2025 09:15 PM

Punjab Congress : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਲਈ 1600 ਕਰੋੜ ਰੁਪਏ ਦੇ ਹੜ੍ਹ ਰਾਹਤ ਪੈਕੇਜ ਨੂੰ "ਬਹੁਤ ਹੀ ਘੱਟ" ਕਰਾਰ ਦਿੰਦੇ ਹੋਏ, ਇਸ ਨੂੰ ਊਠ ਦੇ ਮੂੰਹ ਵਿੱਚ ਜੀਰੇ ਸਮਾਨ ਦੱਸਿਆ ਹੈ।

ਇਸ ਲੜੀ ਹੇਠ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਸੂਬੇ ਦੇ ਦੌਰੇ ਦੌਰਾਨ ਪੈਕੇਜ ਦੇ ਐਲਾਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਤੋਂ ਬਹੁਤ ਉਮੀਦਾਂ ਸਨ, ਪਰ ਉਨ੍ਹਾਂ ਨੇ ਸਾਰਿਆਂ ਨੂੰ ਬੁਰੀ ਤਰ੍ਹਾਂ ਨਿਰਾਸ਼ ਕੀਤਾ ਹੈ। 

ਵੜਿੰਗ ਨੇ ਕਿਹਾ ਕਿ ਇਹ ਊਠ ਤੇ ਮੂੰਹ ਵਿੱਚ ਜ਼ੀਰੇ ਦੇ ਸਮਾਨ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਨਾਸ਼ਕਾਰੀ ਨੁਕਸਾਨ ਲਈ 1600 ਕਰੋੜ ਰੁਪਏ ਮੂੰਗਫਲੀ ਦੇ ਦਾਣਿਆਂ ਵਾਂਗ ਵੀ ਨਹੀਂ ਹਨ। 

ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੇ ਪਿਛਲੇ ਗਿਆਰਾਂ ਸਾਲਾਂ ਦੇ ਸ਼ਾਸਨ ਦੌਰਾਨ ਪੰਜਾਬ ਨੂੰ ਵਿਤਕਰਾ ਸਿਰਫ਼ ਇਸ ਲਈ ਝੱਲਣਾ ਪਿਆ ਹੈ, ਕਿਉਂਕਿ ਸੂਬਾ ਭਗਵਾ ਪਾਰਟੀ ਦੇ ਨਾਲ ਨਹੀਂ ਚੱਲਿਆ ਹੈ। ਨਹੀਂ ਤਾਂ, ਹੋਰ ਕੁਝ ਵੀ ਪੰਜਾਬ ਨਾਲ ਅਜਿਹੇ ਵਿਤਕਰੇ ਦੀ ਵਿਆਖਿਆ ਨਹੀਂ ਕਰਦਾ ਅਤੇ ਉਹ ਵੀ ਉਸ ਸਮੇਂ ਜਦੋਂ ਸੂਬਾ ਸਭ ਤੋਂ ਭਿਆਨਕ ਕੁਦਰਤੀ ਆਫ਼ਤਾਂ ਵਿੱਚੋਂ ਇੱਕ ਨਾਲ ਜੂਝ ਰਿਹਾ ਹੈ।

ਇਹ ਵੀ ਪੜ੍ਹੋ : Punjab Floods LIVE Updates : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ 1600 ਕਰੋੜ ਦਾ ਦਿੱਤਾ ਰਾਹਤ ਪੈਕੇਜ, ਜਾਣੋ PM ਮੋਦੀ ਦੇ ਐਲਾਨ ਦੀਆਂ ਮੁੱਖ ਗੱਲਾਂ

Related Post