Firozpur ਦੇ ਮਮਦੋਟ ’ਚ AAP ਆਗੂ ਦਾ ਕਤਲ; ਕਾਰ ਸਵਾਰ ਹਮਲਾਵਰਾਂ ਨੇ ਕੀਤੀ ਗੋਲੀਬਾਰੀ

ਪੰਜਾਬ ਦੇ ਫਿਰੋਜ਼ਪੁਰ ਵਿੱਚ ਬਦਮਾਸ਼ਾਂ ਨੇ ਨਗਰ ਕੌਂਸਲ ਪ੍ਰਧਾਨ ਵਿੱਕੀ ਮੈਣੀ ਦੀ ਕਾਰ 'ਤੇ ਗੋਲੀਆਂ ਚਲਾਈਆਂ। ਕਾਰ ਵਿੱਚ ਸਵਾਰ ਇੱਕ ਯਾਤਰੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੀ ਗੋਲੀਆਂ ਲੱਗਣ ਨਾਲ ਮੌਤ ਹੋ ਗਈ।

By  Aarti August 30th 2026 11:55 AM

ਫਿਰੋਜ਼ਪੁਰ ਦੇ ਕਸਬਾ ਮਮਦੋਟ ਵਿੱਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਇੱਕ 45 ਸਾਲਾ ਵਿਅਕਤੀ ਦੀ ਮੌਤ ਹੋ ਜਾਣ ਦੀ ਜਾਣਕਾਰੀ ਹਾਸਿਲ ਹੋਈ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ ਜਦਿਕ ਫਾਈਰਿੰਗ ਦੌਰਾਨ ਹਰਪ੍ਰੀਤ ਸਿੰਘ ਨਾਂ ਦਾ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮ੍ਰਿਤਕ ਆਮ ਆਦਮੀ ਪਾਰਟੀ ਦਾ ਆਗੂ ਦੱਸਿਆ ਜਾ ਰਿਹਾ ਹੈ। 

ਇਲਾਕੇ ’ਚ ਫੈਲੀ ਦਹਿਸ਼ਤ 

ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

2 ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ 

ਫਿਲਹਾਲ ਗੋਲੀਬਾਰੀ ਦੇ ਕਾਰਨਾਂ ਅਤੇ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਸਿਵਲ ਹਸਪਤਾਲ ਦੇ ਡਾਕਟਰ ਵੱਲੋਂ ਕਿਹਾ ਗਿਆ ਕਰੀਬ 8 ਵਜੇ ਦੋ ਵਿਅਕਤੀ ਆਏ ਜਿੰਨਾ ਵਿੱਚੋਂ ਗੁਰਪ੍ਰੀਤ ਸਿੰਘ 45 ਸਾਲਾਂ ਦੀ ਮੌਕੇ ਤੇ ਮੌਤ ਹੋ ਗਈ ਨੇ ਅਤੇ ਦੂਜਾ ਉਸਨੂੰ ਵੀ ਗੋਲੀ ਲੱਗੀ ਸੀ ਜਿਸ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ  : Punjab Weather 30 August : ਪੰਜਾਬ ’ਚ ਲਗਾਤਾਰ ਵਧ ਰਹੀ ਹੁੰਮਸ ਭਰੀ ਗਰਮੀ, ਲੋਕ ਬੇਹਾਲ; ਕੀ ਅੱਜ ਪਵੇਗਾ ਮੀਂਹ ?

Related Post