Hoshiarpur ’ਚ ਅਗਵਾ ਕੀਤੇ 5 ਸਾਲਾਂ ਦੇ ਬੱਚੇ ਦਾ ਬੇਰਹਿਮੀ ਨਾਲ ਕਤਲ; ਸ਼ਮਸ਼ਾਨ ਘਾਟ ਚੋਂ ਮਿਲੀ ਬੱਚੇ ਦੀ ਮ੍ਰਿਤਕ ਦੇਹ, ਦੇਖੋ ਸੀਸੀਟੀਵੀ

ਮਾਮਲੇ ਦੀ ਜਾਣਕਾਰੀ ਮਿਲਣ ਮਗਰੋਂ ਹੁਸ਼ਿਆਰਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਵੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਪੁਲਿਸ ਟੀਮਾਂ ਨੇ ਇਸ ਘਿਨਾਉਣੇ ਅਪਰਾਧ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

By  Aarti September 10th 2025 01:42 PM -- Updated: September 10th 2025 02:03 PM

Hoshiarpur News : ਹੁਸ਼ਿਆਰਪੁਰ ਦੇ ਨਿਊ ਦੀਪ ਨਗਰ ਇਲਾਕੇ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ ਜਿੱਥੇ ਐਤਵਾਰ ਸ਼ਾਮ ਨੂੰ ਅਗਵਾ ਕੀਤੇ ਗਏ ਇੱਕ ਪੰਜ ਸਾਲਾ ਬੱਚੇ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਅਗਵਾ ਕਰਨ ਮਗਰੋਂ ਬੱਚੇ ਨੂੰ ਜਾਨੋਂ ਮਾਰ ਦਿੱਤਾ ਗਿਆ ਜਿਸਦੀ ਲਾਸ਼ ਰਾਏਪੁਰ ਦੇ ਸ਼ਮਸ਼ਾਨ ਘਾਟ ਚੋਂ ਬਰਾਮਦ ਹੋਈ ਹੈ। 

ਮਾਮਲੇ ਦੀ ਜਾਣਕਾਰੀ ਮਿਲਣ ਮਗਰੋਂ ਹੁਸ਼ਿਆਰਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਵੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਪੁਲਿਸ ਟੀਮਾਂ ਨੇ ਇਸ ਘਿਨਾਉਣੇ ਅਪਰਾਧ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਰਿਪੋਰਟਾਂ ਅਨੁਸਾਰ, ਬੱਚੇ ਨੂੰ ਸ਼ਾਮ 5-6 ਵਜੇ ਦੇ ਕਰੀਬ ਇਲਾਕੇ ਦੀ ਇੱਕ ਗਲੀ ਤੋਂ ਅਗਵਾ ਕੀਤਾ ਗਿਆ ਸੀ। ਅਗਵਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਤੁਰੰਤ ਬਾਅਦ ਪੁਲਿਸ ਨੇ ਕਾਰਵਾਈ ਕੀਤੀ। ਸੂਚਨਾ ਮਿਲਣ 'ਤੇ ਡੀਐਸਪੀ ਦੇਵ ਦੱਤ ਸ਼ਰਮਾ ਪੁਰਹੀਰਨ ਪੁਲਿਸ ਸਟੇਸ਼ਨ ਦੇ ਅਧਿਕਾਰੀਆਂ ਨਾਲ ਮੌਕੇ 'ਤੇ ਪਹੁੰਚੇ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਜਾਂਚ ਦੌਰਾਨ ਪਤਾ ਲੱਗਿਆ ਕਿ ਅਗਵਾ ਕੀਤੇ ਗਏ ਬੱਚੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਅਗਵਾਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ ਨਸ਼ੇ ਦਾ ਆਦੀ ਹੈ।

ਇਹ ਵੀ ਪੜ੍ਹੋ : AAP MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਕੀਤਾ ਗ੍ਰਿਫਤਾਰ, 12 ਸਾਲ ਪੁਰਾਣੇ ਉਸਮਾ ਕਾਂਡ ਮਾਮਲੇ 'ਚ ਕੀਤੀ ਕਾਰਵਾਈ

Related Post