Punjab da Crorepati : ਸੂਬੇ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ, ਜਲਦ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ
ਜਾਣੋ ਜੇਤੂ ਨੌਜਵਾਨ ਨੂੰ ਮਿਲਣਗੇ ਕਿੰਨੇ ਪੈਸੇ
'Punjab da Crorepati' competition will start soon in punjab : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ 'ਕੌਣ ਬਣੇਗਾ ਕਰੋੜਪਤੀ' ਦੀ ਤਰਜ ਉੱਤੇ 'ਪੰਜਾਬ ਦਾ ਕਰੋੜਪਤੀ' ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਮੁਕਾਬਲੇ ਦਾ ਐਲਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਪੰਜਾਬ ਦਾ ਕਰੋੜਪਤੀ ਮੁਕਾਬਲਿਆਂ ਵਿੱਚ 15 ਤੋਂ 30 ਸਾਲ ਤੱਕ ਦੇ ਨੌਜਵਾਨ ਹਿੱਸਾ ਲੈ ਸਕਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੇ ਆਧਾਰਿਤ ਸਵਾਲ ਪੁੱਛੇ ਜਾਣਗੇ। ਇਸ ਮੁਕਾਬਲੇ ਵਿੱਚ ਜੇਤੂ ਨੂੰ ਇਕ ਕਰੋੜ ਰੁਪਏ ਦਾ ਨਗਦ ਦੇ ਨਾਮ ਦਿੱਤਾ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨਾਂ ਨੂੰ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਬਾਰੇ ਜਾਣੂ ਕਰਵਾਉਣ ਲਈ ਅਤੇ ਸਿੱਖਿਆ ਦੇ ਖੇਤਰ ਵਿੱਚ ਹੋਰ ਮੂਹਰੇ ਲਿਆਉਣ ਲਈ ਇਹ ਪਹਿਲ ਕਦਮੀ ਕੀਤੀ ਜਾ ਰਹੀ ਹੈ। ਪੰਜਾਬ ਦਾ ਕਰੋੜਪਤੀ ਵਿੱਚ ਸਭ ਕੁਝ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਅਧਾਰਿਤ ਹੋਵੇਗਾ ਇਸ ਵਿੱਚ ਜੇਤੂ ਨੂੰ ਇਕ ਕਰੋੜ ਰੁਪਏ ਤੱਕ ਦਾ ਨਗਦੀ ਨਾਮ ਸਰਕਾਰ ਵੱਲੋਂ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ :
Captain ਅਮਰਿੰਦਰ ਸਿੰਘ ਦੀ PM ਮੋਦੀ ਨਾਲ ਮੁਲਾਕਾਤ ਦੇ ਮਾਇਨੇ, ਪੰਜਾਬ ਦੀ ਸਿਆਸਤ 'ਚ ਬਦਲਾਅ ਦੇ ਸੰਕੇਤ !
ਮੁਕਾਬਲੇ ਦਾ ਵਿਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਹੋਵੇਗਾ। ਇਸ ਵਿੱਚ ਜਿੱਤਣ ਵਾਲੇ ਮੁਕਾਬਲੇਬਾਜ਼ ਨੂੰ ਇਕ ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਸਰਕਾਰ ਵੱਲੋਂ ਇਸ ਮੁਕਾਬਲੇ ਸਬੰਧੀ ਹੋਰ ਵੇਰਵੇ ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ ਦੌਰਾਨ ਸਾਂਝੇ ਕੀਤੇ ਜਾਣ ਦੀ ਸੰਭਾਵਨਾ ਹੈ।