Punjab News : ਪੰਜਾਬ ਚ 1 ਸਤੰਬਰ ਨੂੰ ਰਾਖਵੀਂ ਛੁੱਟੀ ਦਾ ਐਲਾਨ , ਸਕੂਲ-ਕਾਲਜ ਆਮ ਵਾਂਗ ਖੁੱਲ੍ਹੇ ਰਹਿਣਗੇ ,ਪੜ੍ਹੋ ਪੂਰੀ ਖ਼ਬਰ

Punjab News : ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ ਆ ਰਹੀ ਹੈ। ਪੰਜਾਬ ਵਿੱਚ 1 ਸਤੰਬਰ ਦਿਨ ਸੋਮਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ 'ਚ 1 ਸਤੰਬਰ ਦਿਨ ਸੋਮਵਾਰ ਨੂੰ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਸਰਕਾਰ ਨੇ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ

By  Shanker Badra August 23rd 2025 07:12 PM

Punjab News : ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ ਆ ਰਹੀ ਹੈ। ਪੰਜਾਬ ਵਿੱਚ 1 ਸਤੰਬਰ ਦਿਨ ਸੋਮਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ 'ਚ 1 ਸਤੰਬਰ ਦਿਨ ਸੋਮਵਾਰ ਨੂੰ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਸਰਕਾਰ ਨੇ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ। 

ਰਾਖਵੀਂ ਛੁੱਟੀ ਦਾ ਐਲਾਨ

ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਪੁੱਤਰ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਪੁਰਬ ਦਿਨ ਸੋਮਵਾਰ ,1 ਸਤੰਬਰ ਨੂੰ ਪੰਜਾਬ ਵਿੱਚ ਮਨਾਇਆ ਜਾ ਰਿਹਾ ਹੈ, ਜਿਸ ਕਾਰਨ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਕੂਲ ਅਤੇ ਕਾਲਜ ਆਮ ਵਾਂਗ ਖੁੱਲ੍ਹੇ ਰਹਿਣਗੇ।

ਦੱਸ ਦੇਈਏ ਕਿ 1 ਸਤੰਬਰ ਨੂੰ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਰਾਖਵੀਂ ਛੁੱਟੀ ਹੈ, ਜਿਸ ਕਾਰਨ ਇਸ ਦਿਨ ਸਕੂਲ-ਕਾਲਜ ਆਮ ਵਾਂਗ ਖੁੱਲ੍ਹੇ ਰਹਿਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਰਾਖਵੀਆਂ ਛੁੱਟੀਆਂ ਦੀ ਸੂਚੀ ਵਿਚ 1 ਸਤੰਬਰ ਦੀ ਛੁੱਟੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਸੂਚੀ ਵਿਚ ਕੁੱਲ੍ਹ 28 ਛੁੱਟੀਆਂ ਸ਼ਾਮਲ ਹਨ ਤੇ ਸਰਕਾਰੀ ਮੁਲਾਜ਼ਮ ਇਨ੍ਹਾਂ ਵਿਚੋਂ ਕੋਈ 2 ਛੁੱਟੀਆਂ ਲੈ ਸਕਦੇ ਹਨ।


Related Post