ਸੂਬੇ ’ਚ ਚੀਨੀ ਡੋਰ ਖਰੀਦਣ ਅਤੇ ਵੇਚਣ ਵਾਲੇ ਹੋ ਜਾਓ ਸਾਵਧਾਨ, ਹੋਵੇਗੀ ਸਖ਼ਤ ਕਾਰਵਾਈ

ਚੀਨੀ ਡੋਰ ਦੇ ਖਿਲਾਫ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਚੀਨੀ ਡੋਰ ਨੂੰ ਖਰੀਦਦਾ ਅਤੇ ਵੇਚਦਾ ਹੋਇਆ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

By  Aarti January 8th 2023 04:03 PM

ਚੰਡੀਗੜ੍ਹ: ਸੂਬੇ ਭਰ ’ਚ ਚੀਨੀ ਡੋਰ ਖਿਲਾਫ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ। ਇਸੇ ਦੇ ਚੱਲਦੇ ਜਿੱਥੇ ਇੱਕ ਪਾਸੇ ਵੱਖ ਵੱਖ ਜ਼ਿਲ੍ਹਿਆਂ ’ਚ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਡੀਜੀਪੀ ਨੇ ਹੁਣ ਪੂਰੇ ਸੂਬੇ ’ਚ ਚੀਨੀ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦੇ ਦਿੱਤੀ ਹੈ। 


ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਚੀਨੀ ਪਤੰਗ ਦੀ ਡੋਰ ਇੱਕ ਗੈਰ-ਬਾਇਓਡੀਗ੍ਰੇਡੇਬਲ ਉਤਪਾਦ ਹੈ, ਜੋ ਸੜਦੀ ਨਹੀਂ ਹੈ ਅਤੇ ਵਾਤਾਵਰਣ ਵਿੱਚ ਲੰਬੇ ਸਮੇਂ ਤੱਕ ਕਾਇਮ ਰਹਿੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਿਕ ਚੀਨੀ ਡੋਰ ਨੂੰ ਖਰੀਦਣ ਅਤੇ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਟਵੀਟ ਦੇ ਨਾਲ ਡੀਜੀਪੀ ਵੱਲੋਂ ਇੱਕ ਪੋਸਟਰ ਵੀ ਸਾਂਝਾ ਕੀਤਾ ਗਿਆ ਹੈ ਜਿਸ ਚ ਉਨ੍ਹਾਂ ਨੇ ਚੀਨੀ ਡੋਰ ਖਰੀਦਣ ਅਤੇ ਵੇਚਣ ਵਾਲਿਆਂ ਨੂੰ ਸਖਤ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਨਿਰਦੇਸ਼ਾਂ ਮੁਤਾਬਿਕ ਚੀਨੀ ਡੋਰ ਖਰੀਦਣਾ ਅਤੇ ਵੇਚਣਾ ਪੰਜਾਬ ’ਚ ਪੂਰੀ ਤਰ੍ਹਾਂ ਨਾਲ ਬੈਨ ਹੈ।

ਜੇਕਰ ਕੋਈ ਵੀ ਚੀਨੀ ਡੋਰ ਖਰੀਦਦਾ ਜਾਂ ਫਿਰ ਵੇਚਦਾ ਹੋਇਆ ਪਾਇਆ ਗਿਆ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵਗੀ। ਸਜ਼ਾ ਦੇ ਤੌਰ ’ਤੇ ਉਕਤ ਵਿਅਕਤੀ ਖਿਲਾਫ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਮਾਪਿਆਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਬੱਚਿਆ ਨੂੰ ਸਮਝਾਉਣ ਕਿ ਉਹ ਚੀਨੀ ਡੋਰ ਦਾ ਇਸਤੇਮਾਲ ਨਾ ਕਰਨ। 

-ਰਿਪੋਰਟਰ ਅੰਕੁਸ਼ ਮਹਾਜਨ ਦੇ ਸਹਿਯੋਗ ਨਾਲ

Related Post